November 18, 2026, 2:56 am
----------- Advertisement -----------
HomeNewsLatest Newsਐਸ.ਏ.ਐਸ ਨਗਰ ਦੇ ਨਵੇਂ ਐਸ.ਐਸ.ਪੀ ਵਜ਼ੋ ਵਿਵੇਕ ਸ਼ੀਲ ਸੋਨੀ ਨੇ ਸੰਭਾਲਿਆ ਚਾਰਜ਼

ਐਸ.ਏ.ਐਸ ਨਗਰ ਦੇ ਨਵੇਂ ਐਸ.ਐਸ.ਪੀ ਵਜ਼ੋ ਵਿਵੇਕ ਸ਼ੀਲ ਸੋਨੀ ਨੇ ਸੰਭਾਲਿਆ ਚਾਰਜ਼

Published on

----------- Advertisement -----------

ਜ਼ਿੰਮੇਵਾਰ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਮੇਰੀ ਪ੍ਰਾਥਮਿਕਤਾ : ਸੋਨੀ

ਐਸ.ਏ.ਐਸ ਨਗਰ : – ਜ਼ਿਲ੍ਹੇ ਐਸ.ਏ.ਐਸ. ਨਗਰ ਦੇ ਨਵੇਂ ਨਿਯੁਕਤ ਕੀਤੇ ਗਏ ਐਸ.ਐਸ.ਪੀ. ਸ੍ਰੀ ਵਿਵੇਕ ਸ਼ੀਲ ਸੋਨੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਵਿਖੇ ਚਾਰਜ ਸੰਭਾਲਿਆ ਗਿਆ । ਇਥੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ ।
ਇਸ ਮੌਕੇ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਮਿੱਥੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੀ ਪ੍ਰਾਥਮਿਕਤਾ ਜ਼ਿਲ੍ਹਾ ਨਿਵਾਸੀਆਂ ਨੂੰ ਜ਼ਿੰਮੇਵਾਰ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ਤੇ ਸਵਿਕਾਰ ਨਹੀਂ ਕੀਤਾ ਜਾਵੇਗਾ ।
ਸ੍ਰੀ ਵਿਵੇਕ ਸ਼ੀਲ ਸੋਨੀ ਜ਼ਿਲ੍ਹਾ ਰੂਪਨਗਰ ਦੇ ਐਸ.ਐਸ.ਪੀ. ਦੇ ਅਹੁੱਦੇ ਤੋਂ ਤਬਦੀਲ ਹੋ ਕੇ ਆਏ ਹਨ। ਇਸ ਤੋਂ ਪਹਿਲਾ ਉਹ ਜ਼ਿਲ੍ਹਾ ਸੰਗਰੂਰ ਅਤੇ ਪੰਜਾਬ ਦੇ ਕਈ ਹੋਰਨਾਂ ਜਿਲ੍ਹਿਆਂ ਵਿੱਚ ਵੀ ਐਸ.ਐਸ.ਪੀ. ਅਹੁੱਦੇ ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।
ਸ੍ਰੀ ਸੋਨੀ 2011 ਬੈਂਚ ਦੇ ਆਈ.ਪੀ.ਐਸ. ਅਫਸਰ ਹਨ , ਉਹ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧ ਰੱਖਦੇ ਹਨ। ਸ੍ਰੀ ਸੋਨੀ ਨੇ ਚੰਡੀਗੜ੍ਹ ਦੇ ਪੰਜਾਬ ਇੰਜੀਨੀਅਰ ਕਾਲਜ ਤੋਂ 2003 ਵਿੱਚ ਇੰਜੀਨੀਅਰਿੰਗ ਦੀ ਡਿਗਰੀ ਹਾਸਿਲ ਕੀਤੀ । ਇਸ ਮਗਰੋਂ ਉਨ੍ਹਾਂ ਲੰਡਨ ਦੀ ਸਿਟੀ ਯੂਨੀਵਰਸਿਟੀ ਤੋਂ 2009 ਵਿੱਚ ਐਮ.ਐਸ. ਫਾਈਨੈਂਸ ਦੀ ਡਿਗਰੀ ਵੀ ਹਾਸਿਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...