November 18, 2026, 8:12 am
----------- Advertisement -----------
HomeNewsLatest Newsਆਪ' ਸਰਕਾਰ ਪੰਜਾਬ ਦੇ ਮੁਲਾਜ਼ਮਾਂ ਦੀ ਬਗਾਵਤ ਤੋਂ ਡਰੀ, ਚੰਡੀਗੜ੍ਹ ਬਾਰੇ ਬੋਲ...

ਆਪ’ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਦੀ ਬਗਾਵਤ ਤੋਂ ਡਰੀ, ਚੰਡੀਗੜ੍ਹ ਬਾਰੇ ਬੋਲ ਰਹੀ ਹੈ ਝੂਠ: ਅਸ਼ਵਨੀ ਸ਼ਰਮਾ

Published on

----------- Advertisement -----------

ਭਗਵੰਤ ਮਾਨ ਨੇ ਜਨਤਾ ਨਾਲ ਕੀਤੇ ਵਾਅਦੇ ਲਾਗੂ ਕਰਨ ਤੋਂ ਕੀਤਾ ਇਨਕਾਰ, ਗੁੰਮਰਾਹ ਕਰਨ ਲਈ ਚੁੱਕ ਰਹੇ ਬੇਤੁਕੇ ਮੁੱਦੇ: ਅਸ਼ਵਨੀ ਸ਼ਰਮਾ

ਚੰਡੀਗੜ੍ਹ : – ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ 1 ਅਪ੍ਰੈਲ ਨੂੰ ਲਾਗੂ ਕਰਨ ਦੀ ਬਜਾਏ ਅੱਜ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਜਨਤਾ ਨੂੰ ਮੂਰਖ ਬਣਾਇਆ ਹੈ। ਇੰਨਾ ਹੀ ਨਹੀਂ ਆਮ ਆਦਮੀ ਪਾਰਟੀ ਵੱਲੋਂ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਉਨ੍ਹਾਂ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਚੰਡੀਗੜ੍ਹ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ। ਇਹ ਦੋਸ਼ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਲਾਏ। ਇਸ ਮੌਕੇ ਸੂਬਾ ਪ੍ਰਧਾਨ ਦੇ ਨਾਲ ਮੰਚ ‘ਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ ਆਦਿ ਵੀ ਹਾਜ਼ਰ ਸਨI

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਲੋਂ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਸਬੰਧੀ ਦੋ ਵਾਰ ਸਵਾਲ ਪੁੱਛਿਆ ਗਿਆ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਜਾਂ ਕਿਸੇ ਹੋਰ ‘ਆਪ’ ਆਗੂ ਨੇ ਨਾ ਤਾਂ ਕੋਈ ਜਵਾਬ ਦਿੱਤਾ ਅਤੇ ਨਾ ਹੀ ਇਸ ਵੱਲ ਕੋਈ ਧਿਆਨ ਦਿੱਤਾ। ਸ਼ਰਮਾ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਪੁਨਰਗਠਨ ਐਕਟ ਬਣਿਆ ਸੀ ਤਾਂ ਅੱਜ ਸਿਆਸੀ ਪਾਰਟੀਆਂ ਆਪਣੀਆਂ ਸਿਆਸੀ ਖਾਹਿਸ਼ਾਂ ਲਈ ਰੌਲਾ-ਰੱਪਾ ਪਾ ਰਹੀਆਂ ਹਨ, ਪਰ ਕੋਈ ਵੀ ਕਿਸੇ ਨੂੰ ਇਹ ਸਪੱਸ਼ਟ ਨਹੀਂ ਕਰ ਰਹੀਆਂ ਕਿ ਉਸ ਕਾਨੂੰਨ ਵਿੱਚ ਕੀ ਲਿਖਿਆ ਹੈ? ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਨੂੰ ਇਨ੍ਹਾਂ ਲੋਕਾਂ ਨਾਲੋਂ ਜ਼ਿਆਦਾ ਪਿਆਰ ਕਰਦੀ ਹੈ ਅਤੇ ਭਾਜਪਾ ਦਾ ਸ਼ੁਰੂ ਤੋਂ ਹੀ ਇਸ ਬਾਰੇ ਸਪੱਸ਼ਟ ਸਟੈਂਡ ਹੈ। ਵਿਰੋਧੀ ਧਿਰ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਲਈ ਰੌਲਾ ਪਾ ਰਹੀਆਂ ਹਨ।

ਅਸ਼ਵਨੀ ਸ਼ਰਮਾ ਨੇ ਦੱਸਿਆ ਕਿ 1 ਨਵੰਬਰ 1966 ਤੋਂ 31 ਨਵੰਬਰ 1985 ਤੱਕ ਕੇਂਦਰ ਸਰਕਾਰ ਦੇ ਨਿਯਮ 25 ਸਾਲ ਚੰਡੀਗੜ੍ਹ ਵਿੱਚ ਲਾਗੂ ਰਹੇ। 1 ਜਨਵਰੀ 1986 ਤੋਂ 31 ਮਾਰਚ 1993 ਤੱਕ ਕੇਂਦਰ ਸਰਕਾਰ ਦੇ ਸੇਵਾ ਨਿਯਮ ਦੇ ਨਾਲ-ਨਾਲ ਕੇਂਦਰ ਸਰਕਾਰ ਦਾ ਤਨਖਾਹ ਸਕੇਲ ਵੀ ਲਾਗੂ ਸੀ। ਕੀ ਫਿਰ ਪੰਜਾਬ ਦੀ ਸੱਤਾ ਜਾਂ ਪੰਜਾਬ ਦੇ ਦਾਅਵੇ ਨਾਲ ਕੋਈ ਫਰਕ ਪਿਆ? ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਨਾਲ ਉਦੋਂ ਕੋਈ ਫਰਕ ਨਹੀਂ ਪਿਆ ਤਾਂ ਅੱਜ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਕੇਂਦਰੀ ਨਿਯਮ ਲਾਗੂ ਕਰਨ ਨਾਲ ਕੀ ਫਰਕ ਪੈ ਗਿਆ ਹੈ? ਕੇਂਦਰੀ ਰਾਜ ਲਾਗੂ ਹੋਣ ਨਾਲ ਚੰਡੀਗੜ੍ਹ ‘ਤੇ ਪੰਜਾਬ ਦਾ ਦਾਅਵਾ ਕਿਵੇਂ ਘਟਿਆ? ਉਨ੍ਹਾਂ ਕਿਹਾ ਕਿ ਸਿਰਫ ਪੰਜਾਬ ਸਰਕਾਰ ਹੀ ਰੌਲਾ ਪਾ ਰਹੀ ਹੈ ਜਦਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ਵੱਲੋਂ ਕੀਤੀ ਮੰਗ ਪੂਰੀ ਕੀਤੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਛੇਵਾਂ ਪੇ-ਕਮਿਸ਼ਨ ਲਾਗੂ ਨਹੀਂ ਹੋਇਆ ਹੈ, ਜਦੋਂ ਕਿ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਨੂੰ ਸੱਤਵਾਂ ਪੇ-ਕਮਿਸ਼ਨ ਅਤੇ ਹੋਰ ਸਹੂਲਤਾਂ ਦੇ ਦਿੱਤੀਆਂ ਹਨ ਅਤੇ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਦੇ ਨਾਲ ਹੀ ਸੱਤਵਾਂ ਪੇ-ਕਮਿਸ਼ਨ ਅਤੇ ਹੋਰ ਸਹੂਲਤਾਂ ਉਥੇ ਦੇ ਸਰਕਾਰੀ ਕਰਮਚਾਰੀਆਂ ਨੂੰ ਮਿਲ ਗਿਆ ਹੈ। ਇਸ ਦਾ ਚੰਡੀਗੜ੍ਹ ਦੇ ਨਹੀਂ ਸਗੋਂ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਹੁਣ ਪੰਜਾਬ ਦੇ ਮੁਲਾਜ਼ਮਾਂ ਦੇ ਵਿਰੋਧ ਦਾ ਡਰ ਸਤਾ ਰਿਹਾ ਹੈ, ਕਿਉਂਕਿ ਚੰਡੀਗੜ੍ਹ ਵਿੱਚ ਕੇਂਦਰੀ ਰਾਜ ਲਾਗੂ ਹੋਣ ਨਾਲ ਹੁਣ ਪੰਜਾਬ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹਣਗੇ। ਕਿਉਂਕਿ ਪੰਜਾਬ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਸਰਕਾਰ ਖਿਲਾਫ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰ ਰਹੇ ਸਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਕਹਿ ਰਹੇ ਹਨ ਕਿ ਕੇਂਦਰੀ ਨਿਯਮਾਂ ਦੇ ਲਾਗੂ ਹੋਣ ਨਾਲ ਨਿੱਜੀ ਖੇਤਰ ਨੂੰ ਨੁਕਸਾਨ ਹੋਇਆ ਹੈ। ਸ਼ਰਮਾ ਨੇ ਸਵਾਲ ਕੀਤਾ ਕਿ ਜਦੋਂ ਚੰਡੀਗੜ੍ਹ ਵਿੱਚ 25 ਸਾਲਾਂ ਤੋਂ ਕੇਂਦਰੀ ਨਿਯਮ ਲਾਗੂ ਸਨ, ਉਦੋਂ ਕਿਸੇ ਪ੍ਰਾਈਵੇਟ ਸੈਕਟਰ ਨੂੰ ਕੋਈ ਘਾਟਾ ਨਹੀਂ ਪਿਆ, ਤਾਂ ਹੁਣ ਅਜਿਹਾ ਕੀ ਹੋ ਗਿਆ ਕਿ ਨੁਕਸਾਨ ਹੋਣ ਲੱਗ ਪਿਆ ਹੈ? ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕੇਂਦਰ ਸਰਕਾਰ ‘ਤੇ ਦੋਸ਼ ਮੜ੍ਹ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਬਾਰੇ ਭਾਰਤੀ ਜਨਤਾ ਪਾਰਟੀ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ ਅਤੇ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...