September 29, 2026, 8:35 am
----------- Advertisement -----------
HomeNewsEntertainmentਆਪਣੇ ਨਵੇਂ ਗੀਤ ‘Kudiyan Lahore Diyan’ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ...

ਆਪਣੇ ਨਵੇਂ ਗੀਤ ‘Kudiyan Lahore Diyan’ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ ਹਾਰਡੀ ਸੰਧੂ

Published on

----------- Advertisement -----------

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਹਾਰਡੀ ਸੰਧੂ ਜਿਹਨਾਂ ਨੇ ਹੁਣ ਤੱਕ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਦੇ ਵਿੱਚ ਖਾਸ ਜਗ੍ਹਾ ਬਣਾਈ ਹੈ। ਉਨ੍ਹਾਂ ਨੇ ਨਾ ਸਿਰਫ ਆਪਣੀ ਗਾਇਕੀ ਬਲਕਿ ਸਟਾਇਲਿਸ਼ ਲੁੱਕ ਨਾਲ ਵੀ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ। ਆਪਣੇ ਗੀਤਾਂ ਦੇ ਨਾਲ-ਨਾਲ ਕੂਲ ਫੈਸ਼ਨ ਸੈਂਸ ਕਾਰਨ ਉਹ ਲੋਕਾਂ ਵਿੱਚ ਕਾਫੀ ਪਸੰਦ ਕੀਤੇ ਜਾਂਦੇ ਹਨ। ਫਿਲਹਾਲ ਹਾਰਡੀ ਸੰਧੂ ਆਪਣੇ ਨਵੇਂ ਗੀਤ ‘ਕੁੜੀਆਂ ਲਾਹੌਰ ਦੀਆਂ’ ਨੂੰ ਲੈ ਕੇ ਚਰਚਾ ਵਿੱਚ ਹਨ। ਇਸ ਗਾਣੇ ਨੂੰ ਪ੍ਰਸ਼ੰਸ਼ਕ ਖੂਬ ਪਸੰਦ ਕਰ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਗੀਤ ਜਾਨੀ ਦੁਆਰਾ ਲਿਖਿਆ ਗਿਆ ਹੈ। ਇਸ ਗੀਤ ਨੂੰ ਮਿਊਜ਼ਿਕ ਡਾਇਰੈਕਟਰ ਬੀ ਪਰਾਕ (B Praak) ਨੇ ਮਿਊਜ਼ਿਕ ਦਿੱਤਾ ਹੈ।

ਇਸਦੇ ਨਾਲ ਹੀ ਗਾਣੇ ਦਾ ਸ਼ਾਨਦਾਰ ਵੀਡੀਓ ਅਰਵਿੰਦਰ ਖਹਿਰਾ (Arvindr Khaira) ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਵੀਡੀਓ ‘ਚ ਹਾਰਡੀ ਸੰਧੂ ਤੇ ਆਇਸ਼ਾ ਸ਼ਰਮਾ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਹਾਰਡੀ ਦੀ ਆਵਾਜ਼ ‘ਚ ਰਿਲੀਜ਼ ਹੋਏ ਇਸ ਗੀਤ ਦੀ ਧੁਨ ਦਾ ਲੋਕ ਖੂਬ ਆਨੰਦ ਮਾਣ ਰਹੇ ਹਨ। ਦੱਸ ਦੇਈਏ ਕਿ ਇਸ ਗੀਤ ਨੂੰ Desi Melodies ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

YouTube player

ਜੇ ਗੱਲ ਕਰੀਏ ਹਾਰਡੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ਚ ਉਨ੍ਹਾਂ ਦੀ ਫ਼ਿਲਮ 83 ਓਟੀਟੀ ਪਲੇਟਫਰਾਮ ਉੱਤੇ ਰਿਲੀਜ਼ ਹੋਈ ਹੈ। ਇਸ ਫ਼ਿਲਮ ਹਾਰਡੀ ਨੇ ਕ੍ਰਿਕੇਟਰ ਮਦਨ ਲਾਲ ਦਾ ਕਿਰਦਾਰ ਨਿਭਾਇਆ ਹੈ। ਇਹ ਫ਼ਿਲਮ ਇੰਡੀਆ ਦੇ ਪਹਿਲੇ ਵਰਲਡ ਕ੍ਰਿਕੇਟ ਕੱਪ ਦੇ ਜਿੱਤ ਦੇ ਇਤਿਹਾਸ ਉੱਤੇ ਬਣੀ ਹੈ। ਹਾਰਡੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਸੋਚ, ‘ਬੈਕਬੋਨ’, ’ਨਾਂਹ’, kya baat ay, ‘ਤਿੱਤਲੀਆਂ ਵਰਗਾ’, ਡਾਂਸ ਲਾਈਕ ਵਰਗੇ ਕਈ ਗੀਤ ਸ਼ਾਮਿਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...