November 6, 2026, 4:11 pm
----------- Advertisement -----------
HomeNewsLatest Newsਪੀ.ਐਮ ਮੋਦੀ 6 ਅਪ੍ਰੈਲ ਨੂੰ ਡਿਜੀਟਲ ਮਾਧਿਅਮ ਰਾਹੀਂ ਭਾਜਪਾ ਵਰਕਰਾਂ ਨੂੰ ਕਰਨਗੇ...

ਪੀ.ਐਮ ਮੋਦੀ 6 ਅਪ੍ਰੈਲ ਨੂੰ ਡਿਜੀਟਲ ਮਾਧਿਅਮ ਰਾਹੀਂ ਭਾਜਪਾ ਵਰਕਰਾਂ ਨੂੰ ਕਰਨਗੇ ਸੰਬੋਧਤ: ਜੀਵਨ ਗੁਪਤਾ

Published on

----------- Advertisement -----------

ਭਾਜਪਾ ਦੇ ਸਥਾਪਨਾ ਦਿਵਸ ਮੌਕੇ 6 ਤੋਂ 14 ਅਪ੍ਰੈਲ ਤੱਕ ਪੂਰੇ ਪੰਜਾਬ ‘ਚ ਆਯੋਜਿਤ ਹੋਣਗੇ ਸੇਵਾ ਕਾਰਜ: ਜੀਵਨ ਗੁਪਤਾ

ਚੰਡੀਗੜ੍ਹ, 2 ਅਪ੍ਰੈਲ : 6 ਅਪ੍ਰੈਲ, 2022 ਨੂੰ ਭਾਰਤੀ ਜਨਤਾ ਪਾਰਟੀ ਦਾ 42ਵਾਂ ਸਥਾਪਨਾ ਦਿਵਸ ਹੈ ਅਤੇ ਹਰ ਭਾਜਪਾ ਵਰਕਰ ਇਸ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਾਰਟੀ ਦੇ ਸਥਾਪਨਾ ਦਿਵਸ ‘ਤੇ ਵਰਕਰ ਆਪੋ-ਆਪਣੇ ਹਲਕਿਆਂ ‘ਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕਣਗੇI ਇਸਦੀ ਜਾਣਕਾਰੀ ਸੂਬਾਈ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਆਪਣੇ ਪ੍ਰੈਸ ਬਿਆਨ ਰਾਹੀਂ ਦਿੱਤੀ।

ਜੀਵਨ ਗੁਪਤਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ 42ਵੇਂ ਸਥਾਪਨਾ ਦਿਵਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ 'ਤੇ ਪੰਜਾਬ ਭਰ 'ਚ ਵਰਕਰਾਂ ਵਲੋਂ ਜਿਲੇ ‘ਤੋਂ ਲੈ ਕੇ ਬੂਥ ਪਧਰ ਤੱਕ 6 ਅਪ੍ਰੈਲ ਤੋਂ 14 ਅਪ੍ਰੈਲ ਤੱਕ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ। ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾਵਾਂ ਵਿੱਚ ਹੇਠ ਲਿਖੇ ਪ੍ਰੋਗਰਾਮ ਉਲੀਕੇ ਜਾਣਗੇ।

            ਜੀਵਨ ਗੁਪਤਾ ਨੇ ਦੱਸਿਆ ਕਿ 6 ਅਪ੍ਰੈਲ ਨੂੰ ਸਵੇਰੇ 9 ਵਜੇ ਸਾਰੇ ਵਰਕਰ ਆਪੋ-ਆਪਣੇ ਘਰਾਂ ਦੀਆਂ ਛੱਤਾਂ 'ਤੇ ਪਾਰਟੀ ਦਾ ਝੰਡਾ ਲਹਿਰਾਉਣਗੇ ਅਤੇ ਰਾਸ਼ਟਰੀ ਗੀਤ ਜਾਣ ਵੰਦੇ-ਮਾਤਰਮ ਦਾ ਗਾਨ ਕਰਨਗੇI ਇਸ ਤੋਂ ਬਾਅਦ ਸਵੇਰੇ 10:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ ਹੋਵੇਗਾ, ਜਿਸਦਾ ਸਿਧਾ-ਪ੍ਰਸਾਰਣ ਵੱਡੀਆ ਸਕਰੀਨਾਂ, ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਮੋਬਾਈਲਾਂ ਤੋਂ ਕੀਤਾ ਜਾਵੇਗਾ। ਇਸ ਦਾ ਸਿੱਧਾ ਪ੍ਰਸਾਰਣ ਜ਼ਿਲ੍ਹਾ ਦਫ਼ਤਰਾਂ ਅਤੇ ਵਿਧਾਨ ਸਭਾ ਵਿੱਚ ਪੈਂਦੇ ਸਾਰੇ ਮੰਡਲਾਂ ਵਿੱਚ ਵੱਡੀਆਂ ਸਕਰੀਨਾਂ ਰਾਹੀਂ ਵੀ ਦਿਖਾਇਆ ਜਾਵੇਗਾ, ਤਾਂ ਜੋ ਉਨ੍ਹਾਂ ਇਲਾਕਿਆਂ ਵਿੱਚ ਵੱਸਦੇ ਭਾਜਪਾ ਦੇ ਸਾਰੇ ਵੱਡੇ-ਛੋਟੇ ਆਗੂ, ਵਰਕਰ ਅਤੇ ਆਮ ਲੋਕ ਪ੍ਰਧਾਨ ਮੰਤਰੀ ਦੇ ਸੰਬੋਧਨ ਨੂੰ ਸੁਣ ਅਤੇ ਦੇਖ ਸਕਣ। 6 ਅਪ੍ਰੈਲ ਤੋਂ 14 ਅਪ੍ਰੈਲ ਤੱਕ ਸਾਰੇ ਮੰਡਲਾਂ ਵਿੱਚ ਛੱਪੜਾਂ ਦੀ ਸਫ਼ਾਈ, ਖੂਨਦਾਨ ਕੈਂਪ, ਸਿਹਤ ਕੈਂਪ, ਟੀਕਾਕਰਨ ਕੈਂਪ, ਔਰਤਾਂ ਲਈ ਜਨ ਸਿਹਤ ਕੈਂਪ, ਪੋਸ਼ਣ ਅਭਿਆਨ ਆਦਿ ਵਰਗੇ ਸੇਵਾ ਕਾਰਜ ਕਰਵਾਏ ਜਾਣਗੇ। 14 ਅਪ੍ਰੈਲ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਭਾਜਪਾ ਵਰਕਰ ਜ਼ਿਲ੍ਹਾ ਤੋਂ ਲੈ ਕੇ ਬੂਥ ਪੱਧਰ ਤੱਕ ਬਾਬਾ ਸਾਹਿਬ ਦੀ ਮੂਰਤੀ ਅਤੇ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਇਸ ਤੋਂ ਇਲਾਵਾ ਇਸ ਦਿਨ ਵਰਕਰ ਆਪੋ-ਆਪਣੇ ਖੇਤਰ ਵਿੱਚ ਵੱਖ-ਵੱਖ ਸੇਵਾ ਕਾਰਜ ਕਰਨਗੇ ਜਿਵੇਂ ਕਿ ਬਸਤੀਆਂ ਦਾ ਦੌਰਾ ਕਰੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਆਦਿ।
ਜੀਵਨ ਗੁਪਤਾ ਨੇ ਸਮੂਹ ਵਰਕਰਾਂ ਨੂੰ ਪਾਰਟੀ ਦੇ ਸਥਾਪਨਾ ਦਿਵਸ ਤੋਂ ਲੈ ਕੇ ਬਾਬਾ ਸਾਹਿਬ ਦੇ ਜਨਮ ਦਿਹਾੜੇ ਤੱਕ ਸੰਗਠਨ ਵੱਲੋਂ ਦਿੱਤੇ ਸਾਰੇ ਕੰਮਾਂ ਨੂੰ ਪੂਰੇ ਜੋਸ਼ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਸੱਦਾ ਦਿੱਤਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...