November 18, 2026, 8:19 am
----------- Advertisement -----------
HomeNewsLatest Newsਪੰਚਾਇਤਾਂ ਤੋਂ ਗਰਾਂਟਾਂ ਵਾਪਿਸ ਮੰਗਾਉਣ ਦਾ ਬਲਬੀਰ ਸਿੱਧੂ ਨੇ ਕੀਤਾ ਵਿਰੋਧ

ਪੰਚਾਇਤਾਂ ਤੋਂ ਗਰਾਂਟਾਂ ਵਾਪਿਸ ਮੰਗਾਉਣ ਦਾ ਬਲਬੀਰ ਸਿੱਧੂ ਨੇ ਕੀਤਾ ਵਿਰੋਧ

Published on

----------- Advertisement -----------

ਪੈਸੇ ਵਾਪਿਸ ਆਉਣ ਨਾਲ ਅੱਧਵਾਟੇ ਰੁਕ ਜਾਣਗੇ ਵਿਕਾਸ ਕੰਮ
ਨਿੱਤ ਦਿਨ ਵੱਧਦੀ ਮਹਿੰਗਾਈ ਕਾਰਨ ਦੁਬਾਰਾ ਦੁੱਗਣੇ ਖਰਚੇ ਨਾਲ ਹੋਣਗੇ ਕੰਮ

ਐਸ.ਏ.ਐਸ.ਨਗਰ(ਮੁਹਾਲੀ), 2 ਅਪ੍ਰੈਲ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਚਾਇਤਾਂ ਕੋਲੋਂ ਗਰਾਂਟਾਂ ਦੀ ਰਾਸ਼ੀ ਵਾਪਿਸ ਮੰਗਾਏ ਜਾਣ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਦੇ ਵਿਕਾਸ ਕੰਮ ਅੱਧਵਾਟੇ ਰੁਕ ਜਾਣਗੇ ਅਤੇ ਨਿੱਤ ਦਿਨ ਮਹਿੰਗੀਆਂ ਹੋ ਰਹੀਆਂ ਵਸਤਾਂ ਕਾਰਨ ਸਬੰਧਿਤ ਕਾਰਜ ਮੁਕੰਮਲ ਕਰਨ ਸਮੇਂ ਦੁੱਗਣਾ ਖਰਚਾ ਆਵੇਗਾ।
ਸਿੱਧੂ ਨੇ ਆਖਿਆ ਕਿ ਆਪ ਸਰਕਾਰ ਨੂੰ ਉਨ੍ਹਾਂ ਪੰਚਾਇਤਾਂ ਕੋਲੋਂ ਪੈਸੇ ਵਾਪਿਸ ਮੰਗਾਉਣੇ ਚਾਹੀਦੇ ਹਨ, ਜਿਨ੍ਹਾਂ ਵੱਲੋਂ ਗਰਾਂਟਾਂ ਦੀ ਕੋਈ ਰਾਸ਼ੀ ਖਰਚੀ ਨਹੀਂ ਗਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪੰਚਾਇਤਾਂ ਵੱਲੋਂ ਵਿਕਾਸ ਦੇ ਕੰਮ ਆਰੰਭੇ ਹੋਏ ਹਨ, ਉਨ੍ਹਾਂ ਕੋਲੋਂ ਪੈਸੇ ਵਾਪਿਸ ਮੰਗਾਉਣੇ ਕਿਸੇ ਵੀ ਤਰਾਂ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗਲੀਆਂ, ਟੋਭਿਆਂ ਦੇ ਕੰਮ ਅੱਧ ਵਿਚਾਲੇ ਰੁਕਣ ਨਾਲ ਲੋੋਕਾਂ ਨੂੰ ਬਰਸਾਤਾਂ ਵਿੱਚ ਪਿੰਡਾਂ ਵਿੱਚ ਵੜ੍ਹਨਾ ਵੀ ਮੁਹਾਲ ਹੋ ਜਾਵੇਗਾ। ਕਾਂਗਰਸੀ ਆਗੂ ਨੇ ਆਖਿਆ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ ਹੀ ਲੋਹੇ, ਸੀਮਿੰਟ, ਰੇਤਾ, ਬਜਰੀ ਆਦਿ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਸਤਾਂ ਦੀਆਂ ਕੀਮਤਾਂ ਆਏ ਦਿਨ ਵੱਧ ਰਹੀਆਂ ਹਨ, ਜਿਸ ਕਾਰਨ ਪੰਚਾਇਤਾਂ ਨੂੰ ਕੰਮ ਬੰਦ ਕਰਨ ਤੋਂ ਬਾਦਦੁਬਾਰਾ ਕੰਮ ਲਾਉਣ ਸਮੇਂ ਦੁੱਗਣਾ ਖਰਚਾ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਤੇ ਨਜ਼ਰਸਾਨੀ ਕਰਨੀ ਚਾਹੀਦੀ ਹੈ, ਜੇਕਰ ਕਿੱਧਰੇ ਕੋਈ ਬੇਨਿਯਮੀ ਪਾਈ ਜਾ ਰਹੀ ਹੈ ਤਾਂ ਉਸ ਦੀ ਜਾਂਚ ਕਰਕੇ ਅਜਿਹਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ, ਪਰ ਵਿਕਾਸ ਕੰਮਾਂ ਲਈ ਦਿੱਤੀਆਂ ਗਰਾਂਟਾਂ ਵਿਆਜ਼ ਸਮੇਤ ਵਾਪਿਸ ਮੰਗਣੀਆਂ ਬਿਲਕੁੱਲ ਵੀ ਦਰੁਸਤ ਨਹੀਂ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਗਰਾਂਟਾਂ ਵਾਪਿਸ ਮੰਗਣ ਦੇ ਫੈਸਲੇ ਨੂੰ ਤੁਰੰਤ ਵਾਪਿਸ ਲਵੇ ਅਤੇ ਪਿੰਡਾਂ ਦੇ ਚੱਲ ਰਹੇ ਵਿਕਾਸ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...