October 26, 2026, 10:19 am
----------- Advertisement -----------
HomeNewsEntertainmentBirthday Special: ਡਾਂਸ ਦੀ ਦੁਨੀਆ 'ਚ ਰਾਜ ਕਰਨ ਵਾਲੇ ਰੈਮੋ ਡਿਸੂਜਾ ਬਾਰੇ...

Birthday Special: ਡਾਂਸ ਦੀ ਦੁਨੀਆ ‘ਚ ਰਾਜ ਕਰਨ ਵਾਲੇ ਰੈਮੋ ਡਿਸੂਜਾ ਬਾਰੇ ਜਾਣੋ ਕੁਝ ਦਿਲਚਸਪ ਗੱਲਾਂ

Published on

----------- Advertisement -----------

ਬਾਲੀਵੁੱਡ ਹਮੇਸ਼ਾ ਤੋਂ ਡਾਂਸ ਤੋਂ ਬਿਨਾਂ ਅਧੂਰਾ ਰਿਹਾ ਹੈ। ਅੱਜ ਵੀ ਜੇਕਰ ਬਾਲੀਵੁੱਡ ਦੀ ਕਿਸੇ ਵੀ ਫ਼ਿਲਮ ਵਿੱਚ ਗੀਤ ਨਾ ਹੋਣ ਤਾਂ ਕੁਝ ਖਾਲੀਪਣ ਹੀ ਨਜ਼ਰ ਆਉਂਦਾ ਹੈ। ਇੱਕ ਸਾਲ ਵਿੱਚ ਹਜ਼ਾਰਾਂ ਗੀਤ ਬਣਦੇ ਹਨ। ਅਜਿਹੇ ‘ਚ ਇੰਡਸਟਰੀ ‘ਚ ਕੋਰੀਓਗ੍ਰਾਫਰ ਦਾ ਮਹੱਤਵ ਬਹੁਤ ਜ਼ਿਆਦਾ ਹੋ ਜਾਂਦਾ ਹੈ। ਇੰਡਸਟਰੀ ‘ਚ ਅਜਿਹੇ ਬਹੁਤ ਘੱਟ ਕੋਰੀਓਗ੍ਰਾਫਰ ਹੋਏ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਨਾਂ ਕਮਾਇਆ ਹੈ। ਇਸ ‘ਚ ਰੇਮੋ ਡਿਸੂਜ਼ਾ ਦਾ ਵੀ ਨਾਂ ਹੈ। ਰੇਮੋ ਅੱਜ ਇੰਡਸਟਰੀ ਦੇ ਸਭ ਤੋਂ ਸਫਲ ਕੋਰੀਓਗ੍ਰਾਫਰਾਂ ਵਿੱਚੋਂ ਇੱਕ ਹੈ। ਲੋਕ ਉਨ੍ਹਾਂ ਨੂੰ ਗੁਰੂ ਮੰਨਦੇ ਹਨ ਅਤੇ ਇੰਡਸਟਰੀ ‘ਚ ਵੀ ਉਨ੍ਹਾਂ ਦਾ ਸਨਮਾਨ ਬਹੁਤ ਜ਼ਿਆਦਾ ਹੈ।

ਰੈਮੋ ਡਿਸੂਜਾ ਅੱਜ ਆਪਣਾ 48ਵਾਂ ਜਨਮਦਿਨ ਮਨਾ ਰਹੇ ਹਨ। ਰੈਮੋ ਡਿਸੂਜ਼ਾ ਦਾ ਜਨਮ 2 ਅਪ੍ਰੈਲ 1974 ਨੂੰ ਬੈਂਗਲੁਰੂ ‘ਚ ਹੋਇਆ ਸੀ। ਉਸ ਨੂੰ ਬਚਪਨ ਤੋਂ ਹੀ ਡਾਂਸ ਕਰਨ ਦਾ ਸ਼ੌਕ ਸੀ,ਪਰ ਉਸ ਨੇ ਇਹ ਇੱਛਾ ਬਹੁਤ ਬਾਅਦ ਵਿੱਚ ਆਪਣੇ ਪਰਿਵਾਰ ਨਾਲ ਸਾਂਝੀ ਕੀਤੀ।19 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਰੇਮੋ ਨੇ ਆਪਣੇ ਪਰਿਵਾਰ ਨੂੰ ਦੱਸਿਆ ਕਿ ਉਹ ਡਾਂਸ ਵਿੱਚ ਕਰੀਅਰ ਬਣਾਉਣਾ ਚਾਹੁੰਦੇ ਹਨ। ਰੈਮੋ ਨੂੰ ਪਰਿਵਾਰ ਤੋਂ ਚੰਗਾ ਹੁੰਗਾਰਾ ਨਹੀਂ ਮਿਲਿਆ। ਰੈਮੋ ਦੇ ਪਿਤਾ ਇਸ ਦੇ ਪੂਰੀ ਤਰ੍ਹਾਂ ਖਿਲਾਫ ਸਨ। ਉਨ੍ਹਾਂ ਨੇ ਰੈਮੋ ਨੂੰ ਕਿਹਾ ਕਿ ਉਹ ਪਾਇਲਟ ਬਣਨ ‘ਤੇ ਧਿਆਨ ਦੇਵੇ, ਪਰ ਰੈਮੋ ਦੀ ਮਾਂ ਨੇ ਉਸ ਦੀ ਇੱਛਾ ਸਮਝੀ ਅਤੇ ਉਸ ਨੂੰ ਡਾਂਸ ਕਲਾਸ ਵਿੱਚ ਭੇਜ ਦਿੱਤਾ।

ਕੰਮ ਦੇ ਸਿਲਸਿਲੇ ‘ਚ ਪਹਿਲੀ ਵਾਰ ਉਹ ਕੋਰੀਓਗ੍ਰਾਫਰ ਅਹਿਮਦ ਖਾਨ ਕੋਲ ਗਏ। ਉੱਥੇ ਉਸ ਨੇ ਆਡੀਸ਼ਨ ਤੋਂ ਪਹਿਲਾਂ ਬੇਨਤੀ ਕੀਤੀ ਕਿ ਉਸ ਨੂੰ ਉਸ ਦੀ ਦਿੱਖ ਦੇ ਆਧਾਰ ‘ਤੇ ਨਹੀਂ ਸਗੋਂ ਉਸ ਦੇ ਡਾਂਸਿੰਗ ਹੁਨਰ ਦੇ ਆਧਾਰ ‘ਤੇ ਚੁਣਿਆ ਜਾਣਾ ਚਾਹੀਦਾ ਹੈ। ਰੇਮੋ ਪਾਸ ਹੋ ਗਿਆ ਅਤੇ ਉਸ ਨੂੰ ਸਲਮਾਨ ਖਾਨ ਵਰਗੇ ਵੱਡੇ ਸੁਪਰਸਟਾਰ ਨਾਲ ਪਰਫਾਰਮ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਦੀ ਜ਼ਿੰਦਗੀ ‘ਚ ਕਈ ਉਤਰਾਅ-ਚੜ੍ਹਾਅ ਆਏ ਪਰ ਇਸ ਤੋਂ ਬਾਅਦ ਰੇਮੋ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਅੱਜ ਰੇਮੋ ਡਿਸੂਜ਼ਾ ਨੇ ਸੁਪਰਹਿੱਟ ਫਿਲਮਾਂ ਕੀਤੀਆਂ ਹਨ। ਉਸ ਨੇ ਕਈ ਸੁਪਰਸਟਾਰਾਂ ਨਾਲ ਕੰਮ ਕੀਤਾ ਹੈ। ਉਨ੍ਹਾਂ ਨੂੰ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਹ ਡਾਂਸ ਇੰਡੀਆ ਡਾਂਸ, ਡਾਂਸ ਪਲੱਸ, ਡਾਂਸ ਚੈਂਪੀਅਨ, ਨੱਚ ਬਲੀਏ ਅਤੇ ਝਲਕ ਦਿਖਲਾ ਜਾ ਵਰਗੇ ਟੀਵੀ ਸ਼ੋਅਜ਼ ਦਾ ਹਿੱਸਾ ਰਹੇ ਹਨ। ਉਸਨੂੰ ਬਾਜੀਰਾਓ ਮਸਤਾਨੀ ਲਈ ਰਾਸ਼ਟਰੀ ਪੁਰਸਕਾਰ ਅਤੇ ਕਲੰਕ ਲਈ ਫਿਲਮਫੇਅਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...