ਪਾਕਿਸਤਾਨ ‘ਚ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ਲੰਡਨ ‘ਚ ਰਹਿ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ‘ਤੇ ਕਥਿਤ ਤੌਰ ‘ਤੇ ਹਮਲਾ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਇਹ ਹਮਲਾ ਪਾਕਿਸਤਾਨ ਦੇ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ ਇੰਸਾਫ (ਪੀਟੀਆਈ) ਦੇ ਵਰਕਰ ਨੇ ਕੀਤਾ ਹੈ।
ਪਾਕਿਸਤਾਨ ‘ਚ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਇਸ ਦੀ ਨਿੰਦਾ ਕੀਤੀ ਹੈ ਅਤੇ ਇਮਰਾਨ ਖਾਨ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਪਾਕਿਸਤਾਨ ਦੀ ਸੰਸਦ ‘ਚ ਐਤਵਾਰ ਨੂੰ ਇਮਰਾਨ ਖਾਨ ਖਿਲਾਫ ਬੇਭਰੋਸਗੀ ਮਤੇ ‘ਤੇ ਵੋਟਿੰਗ ਹੋਣੀ ਹੈ।
ਪਾਕਿਸਤਾਨ ਦੇ ਇਕ ਪੱਤਰਕਾਰ ਅਹਿਮਦ ਨੂਰਾਨੀ ਨੇ ਨਵਾਜ਼ ਸ਼ਰੀਫ ‘ਤੇ ਹੋਏ ਹਮਲੇ ਦੀ ਜਾਣਕਾਰੀ ਦਿੱਤੀ ਹੈ। ਦੱਸਿਆ ਗਿਆ ਕਿ ਇਸ ਹਮਲੇ ‘ਚ ਨਵਾਜ਼ ਸ਼ਰੀਫ ਦਾ ਇਕ ਬਾਡੀਗਾਰਡ ਜ਼ਖਮੀ ਹੋ ਗਿਆ। ਫੈਕਟ ਫੋਕਸ ਨਾਮ ਦੇ ਡਿਜੀਟਲ ਮੀਡੀਆ ਪਲੇਟਫਾਰਮ ਲਈ ਕੰਮ ਕਰਨ ਵਾਲੀ ਨੂਰਾਨੀ ਨੇ ਟਵੀਟ ਕਰਕੇ ਕਿਹਾ, ‘ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ‘ਤੇ ਲੰਡਨ ‘ਚ ਪੀਟੀਆਈ ਵਰਕਰ ਨੇ ਹਮਲਾ ਕੀਤਾ ਹੈ।
ਪਾਕਿਸਤਾਨ ਵਿੱਚ ਪੀਟੀਆਈ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਹੁਣ ਪਾਰਟੀ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਸਰੀਰਕ ਹਿੰਸਾ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਪੀਟੀਆਈ ‘ਤੇ ਕਾਰਵਾਈ ਕਰਕੇ ਮਿਸਾਲ ਕਾਇਮ ਕੀਤੀ ਜਾਣੀ ਚਾਹੀਦੀ ਹੈ।
----------- Advertisement -----------
ਬ੍ਰਿਟੇਨ ‘ਚ ਨਵਾਜ਼ ਸ਼ਰੀਫ ‘ਤੇ ਹਮਲਾ, ਮਰੀਅਮ ਨਵਾਜ਼ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਦੀ ਕੀਤੀ ਮੰਗ
Published on
----------- Advertisement -----------
----------- Advertisement -----------












