October 19, 2026, 6:04 am
----------- Advertisement -----------
HomeNewsBreaking Newsਟਰਾਂਸਫਾਰਮਰ 'ਚੋਂ ਤੇਲ ਚੋਰੀ ਕਰਨ ਮੌਕੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਟਰਾਂਸਫਾਰਮਰ ‘ਚੋਂ ਤੇਲ ਚੋਰੀ ਕਰਨ ਮੌਕੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Published on

----------- Advertisement -----------

ਅੰਮ੍ਰਿਤਸਰ, 4 ਅਪ੍ਰੈਲ 2022 – ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਸ਼ਹਿਰ ਦੇ ਪਿੰਡ ਧਰਮਕੋਟ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਸਥਾਨਕ ਲੋਕਾਂ ਨੂੰ ਟਰਾਂਸਫਾਰਮਰ ਨੇੜੇ ਇੱਕ ਲਾਸ਼ ਮਿਲੀ। ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨੌਜਵਾਨ ਟਰਾਂਸਫਾਰਮਰ ‘ਚੋਂ ਤੇਲ ਚੋਰੀ ਕਰਨ ਆਏ ਸਨ।

ਪਿੰਡ ਵਾਸੀ ਬਲਬੀਰ ਸਿੰਘ ਨੇ ਦੱਸਿਆ ਕਿ ਘਟਨਾ ਐਤਵਾਰ ਸ਼ਾਮ ਨੂੰ ਵਾਪਰੀ। ਟਰਾਂਸਫਾਰਮਰ ਖੇਤਾਂ ਦੇ ਵਿਚਕਾਰ ਸੀ ਅਤੇ ਸ਼ਾਮ ਨੂੰ ਜਦੋਂ ਖੇਤ ਮਾਲਕ ਫਸਲ ਦੇਖਣ ਆਇਆ ਤਾਂ ਉਸ ਨੂੰ ਲਾਸ਼ ਪਈ ਮਿਲੀ। ਟਰਾਂਸਫਾਰਮਰ ਦੇ ਪਾਈਪ ਨਾਲ ਲਟਕ ਰਹੀ ਸੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਚੋਰ ਟਰਾਂਸਫਾਰਮਰ ਤੋਂ ਤੇਲ ਚੋਰੀ ਕਰਨ ਆਇਆ ਸੀ ਅਤੇ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ।

ਬਲਬੀਰ ਨੇ ਦੱਸਿਆ ਕਿ ਟਰਾਂਸਫਾਰਮਰ ਨਾਲ ਸਵਿੱਚ ਨਹੀਂ ਲਗਾਇਆ ਗਿਆ ਸੀ ਅਤੇ ਇਹ ਸਿੱਧਾ ਸੀ। ਹਾਲਾਂਕਿ ਚੋਰ ਸਵਿੱਚ ਬੰਦ ਕਰਕੇ ਤੇਲ ਕੱਢਦੇ ਹਨ, ਤਾਂ ਜੋ ਉਨ੍ਹਾਂ ਨੂੰ ਕਰੰਟ ਨਾ ਲੱਗੇ ਪਰ ਚੱਲਦੀ ਬਿਜਲੀ ਵਿੱਚ ਹੀ ਚੋਰ ਨੇ ਤੇਲ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਕਰੰਟ ਲੱਗਣ ਨਾਲ ਉਸਦੀ ਮੌਤ ਹੋ ਗਈ।

ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਅਜੇ ਤੱਕ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਤਸਵੀਰ ਨੇੜਲੇ ਇਲਾਕਿਆਂ ਅਤੇ ਸ਼ਹਿਰਾਂ ਦੇ ਥਾਣਿਆਂ ਨੂੰ ਭੇਜ ਦਿੱਤੀ ਗਈ ਹੈ। ਫਿਲਹਾਲ ਲਾਸ਼ ਨੂੰ 72 ਘੰਟਿਆਂ ਲਈ ਰੱਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...