June 15, 2026, 7:00 pm
----------- Advertisement -----------
HomeNewsLatest Newsਅਸ਼ੋਕ ਤੰਵਰ ਨੇ ਤ੍ਰਿਣਮੂਲ ਕਾਂਗਰਸ ਵੀ ਛੱਡੀ; 'ਆਪ' 'ਚ ਹੋਣਗੇ ਸ਼ਾਮਲ

ਅਸ਼ੋਕ ਤੰਵਰ ਨੇ ਤ੍ਰਿਣਮੂਲ ਕਾਂਗਰਸ ਵੀ ਛੱਡੀ; ‘ਆਪ’ ‘ਚ ਹੋਣਗੇ ਸ਼ਾਮਲ

Published on

----------- Advertisement -----------

ਚੰਡੀਗੜ੍ਹ : – ਅਸ਼ੋਕ ਤੰਵਰ ਦੀ ਮਦਦ ਨਾਲ ਹਰਿਆਣਾ ‘ਚ ਪੈਰ ਪਸਾਰ ਰਹੀ ਤ੍ਰਿਣਮੂਲ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗਣ ਵਾਲਾ ਹੈ। ਤ੍ਰਿਣਮੂਲ ਕਾਂਗਰਸ ਦੇ ਨੇਤਾ ਅਤੇ ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਸ਼ੋਕ ਤੰਵਰ ਦਾ ਸਾਢੇ ਚਾਰ ਮਹੀਨਿਆਂ ‘ਚ ਹੀ ਤ੍ਰਿਣਮੂਲ ਕਾਂਗਰਸ ਤੋਂ ਮੋਹ ਭੰਗ ਹੋ ਗਿਆ ਹੈ। ਉਹ ਸੋਮਵਾਰ ਦੁਪਹਿਰ ਨੂੰ ਦਿੱਲੀ ‘ਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ।
ਅਸ਼ੋਕ ਤੰਵਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਹੇਠ 23 ਨਵੰਬਰ 2021 ਨੂੰ ਤ੍ਰਿਣਮੂਲ ਪਾਰਟੀ ਵਿੱਚ ਸ਼ਾਮਲ ਹੋਏ। ਅਸ਼ੋਕ ਤੰਵਰ ਦੇ ਪਾਰਟੀ ਛੱਡਣ ਦੀ ਗੱਲ ਉਨ੍ਹਾਂ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ। ਕਾਂਗਰਸ ਵਿੱਚ ਰਹਿੰਦੇ ਹੋਏ ਅਸ਼ੋਕ ਤੰਵਰ ਰਾਹੁਲ ਗਾਂਧੀ ਦੇ ਕਰੀਬੀਆਂ ਵਿੱਚ ਗਿਣੇ ਜਾਂਦੇ ਸਨ।
ਅਸ਼ੋਕ ਤੰਵਰ ਸਾਲ 2009 ਵਿੱਚ ਸਿਰਸਾ ਸੰਸਦੀ ਸੀਟ ਤੋਂ ਸਾਂਸਦ ਰਹਿ ਚੁੱਕੇ ਹਨ। ਉਹ 2014 ਅਤੇ 2019 ਦੀਆਂ ਚੋਣਾਂ ਵਿੱਚ ਹਾਰ ਗਏ ਸਨ। ਹਰਿਆਣਾ ਵਿਧਾਨ ਸਭਾ ਚੋਣਾਂ 2019 ਵਿੱਚ ਪਾਰਟੀ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਅਸ਼ੋਕ ਤੰਵਰ ਦਾ ਭੁਪਿੰਦਰ ਸਿੰਘ ਹੁੱਡਾ ਨਾਲ ਝਗੜਾ ਹੋਇਆ ਸੀ। ਟਿਕਟ ਕੱਟੇ ਜਾਣ ਕਾਰਨ ਅਸ਼ੋਕ ਤੰਵਰ ਪਾਰਟੀ ਤੋਂ ਨਾਰਾਜ਼ ਸਨ। ਫਿਰ ਅਸ਼ੋਕ ਤੰਵਰ ਨੇ ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ਵੀ ਛੱਡ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...