November 18, 2026, 1:48 am
----------- Advertisement -----------
HomeNewsLatest Newsਸਰਕਾਰੀ ਸਿਹਤ ਸੰਸਥਾਵਾਂ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ: ਡਾ. ਆਦਰਸ਼ਪਾਲ ਕੌਰ

ਸਰਕਾਰੀ ਸਿਹਤ ਸੰਸਥਾਵਾਂ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ: ਡਾ. ਆਦਰਸ਼ਪਾਲ ਕੌਰ

Published on

----------- Advertisement -----------

ਐਸ.ਏ.ਐਸ ਨਗਰ : – ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਅਤੇ ਕਮਿਊਨਿਟੀ ਹੈਲਥ ਸੈਂਟਰ ਢਕੋਲੀ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਰੂਟੀਨ ਚੈਕਿੰਗ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਸਮੇਤ ਸਮੁੱਚੇ ਸਟਾਫ਼ ਨੂੰ ਕਿਹਾ ਕਿ ਉਹ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਉਣ ਵਾਲੇ ਸਾਕ-ਸਬੰਧੀਆਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕਰਨ। ਉਨ੍ਹਾਂ ਕਿਹਾ ਕਿ ਡਾਕਟਰ ਅਤੇ ਮਰੀਜ਼ ਦਾ ਰਿਸ਼ਤਾ ਬਹੁਤ ਅਹਿਮੀਅਤ ਰੱਖਦਾ ਹੈ। ਜੇ ਦੋਹਾਂ ਵਿਚਾਲੇ ਸਾਂਝ ਹੈ ਤਾਂ ਸਹੀ ਅਤੇ ਮਿਆਰੀ ਇਲਾਜ ਵਿਚ ਮਦਦ ਮਿਲਦੀ ਹੈ। ਉਨ੍ਹਾਂ ਸਮੁੱਚੇ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੀ ਵੀ ਹਦਾਇਤ ਦਿਤੀ।

ਸਿਹਤ ਸੰਸਥਾਵਾਂ ਦੇ ਮੁਖੀਆਂ ਨਾਲ ਗੱਲਬਾਤ ਕਰਦਿਆਂ ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਅਪਣੇ ਏਰੀਏ ਦੀਆਂ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਸਿਹਤ ’ਤੇ ਖ਼ੁਦ ਨਜ਼ਰ ਰੱਖਣ ਅਤੇ ਲੋੜ ਪੈਣ ’ਤੇ ਉਨ੍ਹਾਂ ਕੋਲ ਪਹੁੰਚ ਕਰ ਕੇ ਜਾਣਕਾਰੀ ਲੈਣ ਤਾਕਿ ਅਜਿਹੀਆਂ ਔਰਤਾਂ ਦੀ ਸਮੇਂ ਸਿਰ ਜਾਂਚ ਯਕੀਨੀ ਬਣਾਈ ਜਾ ਸਕੇ।

ਡਾ. ਆਦਰਸ਼ਪਾਲ ਨੇ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਗੀਤਾ ਜੈਨ, ਡਾ. ਪੋਮੀ ਚਤਰਥ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...