June 7, 2026, 10:53 pm
----------- Advertisement -----------
HomeNewsLatest NewsIPS ਗੋਰਵ ਯਾਦਵ ਬਣੇ ਮੁੱਖ ਮੰਤਰੀ ਮਾਨ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ

IPS ਗੋਰਵ ਯਾਦਵ ਬਣੇ ਮੁੱਖ ਮੰਤਰੀ ਮਾਨ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ

Published on

----------- Advertisement -----------

ਪੰਜਾਬ ਵਿੱਚ ਨਵੀ ਬਣੀ ਭਗਵੰਤ ਮਾਨ ਸਰਕਾਰ ਵੱਲੋ ਆਏ ਦਿਨ ਪੰਜਾਬ ‘ਚ ਵੱਡੇ ਫੇਰ ਬਦਲ ਕੀਤੇ ਜਾ ਰਹੇ ਹਨ ਸੋਮਵਾਰ ਨੂੰ ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਪਹਿਲਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸ਼ਨੀਵਾਰ ਨੂੰ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਸਨ। ਇਹਨਾਂ ਤਬਾਦਲਿਆਂ ਅਨੁਸਾਰ ਅੰਮ੍ਰਿਤਸਰ ਦੇ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਡੀਸੀ, ਪਟਿਆਲਾ ਦੇ ਡੀਸੀ ਸੰਦੀਪ ਹੰਸ ਨੂੰ ਬਦਲ ਕੇ ਹੁਸ਼ਿਆਰਪੁਰ, ਪਠਾਨਕੋਟ ਦੇ ਡੀਸੀ ਸੰਯਮ ਅਗਰਵਾਲ ਨੂੰ ਮਲੇਰਕੋਟਲਾ ਦਾ ਡੀਸੀ ਲਾਇਆ ਗਿਆ ਸੀ।

ਦੱਸ ਦਈਏ ਕਿ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵਲੋਂ 24*7 ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁੱਭ ਇੱਛਾਵਾਂ ਦੇ ਸਰਟੀਫਿਕੇਟ ਦੇਣ ਸੰਬੰਧੀ ਚਲਾਈ ਗਈ ਮੁਹਿੰਮ ਦੇ ਤਹਿਤ ਸੋਮਵਾਰ ਨੂੰ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਵਲੋਂ 16 ਕਰਮਚਾਰੀਆਂ ਨੂੰ ਸ਼ੁੱਭ ਇੱਛਾਵਾਂ ਦੇ ਸਰਟੀਫਿਕੇਟ ਦਿੱਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...