November 18, 2026, 8:54 am
----------- Advertisement -----------
HomeNewsLatest Newsਲੋਕਾਂ ਦਾ ਲੱਕ ਤੋੜ ਕੇ ਕਚੂੰਮਰ ਕੱਢਣ ਤੇ ਉਤਾਰੂ ਹੈ ਕੇਂਦਰ ਦੀ...

ਲੋਕਾਂ ਦਾ ਲੱਕ ਤੋੜ ਕੇ ਕਚੂੰਮਰ ਕੱਢਣ ਤੇ ਉਤਾਰੂ ਹੈ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ: ਬਲਬੀਰ ਸਿੰਘ ਸਿੱਧੂ

Published on

----------- Advertisement -----------

ਕਿਸੇ ਵੀ ਸਮਰਥਕ ਖ਼ਿਲਾਫ਼ ਬਦਲਾ ਲਊ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਦਾ ਖੁਦ ਕਰਾਂਗਾ ਘਿਰਾਓ : ਬਲਬੀਰ ਸਿੰਘ ਸਿੱਧੂ

ਮੁਹਾਲੀ : – ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਕੇਂਦਰ ਸਰਕਾਰ ਦੀਆਂ ਕਥਿਤ ਮਾਰੂ ਨੀਤੀਆਂ ਕਾਰਨ ਵਧਦੀ ਜਾ ਰਹੀ ਮਹਿੰਗਾਈ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਦੇਸ਼ ਦੀ ਆਜ਼ਾਦੀ ਇਸ ਦੌਰਾਨ ਫੇਜ਼ 7 ਦੇ ਅੰਬਾਂ ਵਾਲੇ ਚੌਕ ਦੀਆਂ ਮੁੱਖ ਲਾਈਟਾਂ ਉਤੇ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਵਰਕਰਾਂ ਮਿਊਂਸਪਲ ਕੌਂਸਲਰਾਂ ਅਤੇ ਪੰਚਾਂ ਸਰਪੰਚਾਂ ਨੇ ਧਰਨਾ ਦਿੱਤਾ। ਇਸ ਮੌਕੇ ਚੌਕ ਦੇ ਉੱਤੇ ਸਿਲੰਡਰ ਰੱਖ ਕੇ ਉਨ੍ਹਾਂ ਉੱਤੇ ਫੁੱਲਾਂ ਦੀ ਮਾਲਾ ਪਾਈ ਗਈ ਤੇ ਇਸ ਦੌਰਾਨ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਮਹਿੰਗਾਈ ਦੇ ਖਿਲਾਫ ਅਤੇ ਨਰਿੰਦਰ ਮੋਦੀ ਦੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰਿਆਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ ਗਈ।

ਇਸ ਮੌਕੇ ਬੋਲਦਿਆਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਭਾਰਤੀ ਜਨਤਾ ਪਾਰਟੀ ਵਾਲੀ ਕੇਂਦਰ ਸਰਕਾਰ ਨੇ ਲਗਾਤਾਰ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪੰਜ ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ ਮਹੀਨਿਆਂ ਬੱਧੀ ਪੈਟਰੋਲੀਅਮ ਵਸਤਾਂ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ ਅਤੇ ਰੂਸ ਅਤੇ ਯੂਕਰੇਨ ਦੀ ਜੰਗ ਆਰੰਭ ਹੋਣ ਉਪਰੰਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਤੇਲ ਦੀਆਂ ਕੀਮਤਾਂ ਨਹੀਂ ਵਧੀਆਂ ਪਰ ਜਿਵੇਂ ਹੀ ਭਾਰਤੀ ਜਨਤਾ ਪਾਰਟੀ ਨੇ ਧੱਕੇਸ਼ਾਹੀ ਨਾਲ ਇਨ੍ਹਾਂ ਚੋਣਾਂ ਵਿੱਚ ਚਾਰ ਸੂਬਿਆਂ ਵਿੱਚ ਜਿੱਤ ਹਾਸਲ ਕੀਤੀ ਤਾਂ ਨਾਲ ਹੀ ਰੋਜ਼ਾਨਾ ਇਹ ਹੁਣ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਤੇ ਹਾਲਾਤ ਇਹ ਹੋ ਗਏ ਹਨ ਕਿ ਆਮ ਆਦਮੀ ਦੀ ਥਾਲੀ ਵਿੱਚੋਂ ਸਬਜ਼ੀਆਂ ਦਾਲਾਂ ਰੋਟੀ ਗਾਇਬ ਹੁੰਦੀ ਜਾ ਰਹੀ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲੋਕਾਂ ਦਾ ਕਚੂੰਮਰ ਕੱਢਿਆ ਜਾ ਰਿਹਾ ਹੈ।

ਉਨ੍ਹਾਂ ਇਸ ਮੌਕੇ ਈਵੀਐਮ ਮਸ਼ੀਨਾਂ ਦਾ ਵੀ ਮੁੱਦਾ ਚੁੱਕਦਿਆਂ ਕਿਹਾ ਕਿ ਜਦੋਂ ਅਮਰੀਕਾ ਵਰਗੇ ਮੁਲਕ ਈਵੀਐਮ ਮਸ਼ੀਨਾਂ ਤਿਆਗ ਕੇ ਬੈਲਟ ਪੇਪਰ ਰਾਹੀਂ ਚੋਣਾਂ ਕਰਵਾ ਰਹੇ ਹਨ ਤਾਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿੱਚ ਰਾਜ ਕਰਨ ਵਾਲੀ ਨਰਿੰਦਰ ਮੋਦੀ ਦੀ ਸਰਕਾਰ ਅਜਿਹਾ ਕਿਉਂ ਨਹੀਂ ਹੋਣ ਦੇ ਰਹੀ। ਉਨ੍ਹਾਂ ਕਿਹਾ ਕਿ ਯੂ ਪੀ ਦੀਆਂ ਚੋਣਾਂ ਵਿੱਚ ਕਈ ਵੀਡੀਓ ਵਾਇਰਲ ਹੋਈਆਂ ਹਨ ਜਿਸ ਵਿੱਚ ਭਾਰਤੀ ਜਨਤਾ ਪਾਰਟੀ ਵਰਕਰਾਂ ਵੱਲੋਂ ਧੱਕਾ ਕਰਦੇ ਹੋਏ ਮਸ਼ੀਨ ਉੱਤੇ ਵੋਟਾਂ ਪਾਉਣ ਦੀ ਕਾਰਵਾਈ ਦਿਖਾਈ ਦਿੰਦੀ ਹੈ।

ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੇ ਦੀ ਜਬਰਦਸਤ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਅਤੇ ਕਰੋੜਾਂ ਰੁਪਏ ਖਰਚ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਰਹੀ ਸਗੋਂ ਹੁਣ ਤਿੱਨ ਸੌ ਯੂਨਿਟ ਬਿਜਲੀ ਮੁਆਫ਼ ਕਰਨ ਦੀ ਥਾਂ ਤੇ ਪ੍ਰੀਪੇਡ ਮੀਟਰ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪੰਜਾਬ ਦੇ ਲੋਕਾਂ ਵਾਸਤੇ ਮਾਰੂ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਦੇ ਪਾਣੀਆਂ ਦਾ ਮਸਲਾ ਚੰਡੀਗੜ੍ਹ ਦਾ ਮਸਲਾ ਅਤੇ ਪੈਨਸ਼ਨਾਂ ਦਾ ਮਸਲਾ ਵੀ ਖੜ੍ਹਾ ਹੈ ਅਤੇ ਹਰ ਅਠਾਰਾਂ ਸਾਲ ਤੋਂ ਵੱਧ ਉਮਰ ਦੀ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਹਾਲੇ ਤੱਕ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਹੈ।

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰ ਬਣਨ ਤੋਂ ਚੌਵੀ ਘੰਟੇ ਦੇ ਅੰਦਰ ਬੇਅਦਬੀ ਕਰਨ ਵਾਲਿਆਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਕਰਨ, ਬੇਰੁਜ਼ਗਾਰਾਂ ਨੂੰ ਪਹਿਲੇ ਦਿਨ ਤੋਂ ਮਹਿੰਗਾਈ ਭੱਤਾ ਦੇਣ ਦੀਆਂ ਗਾਰੰਟੀਆਂ ਦਿੱਤੀਆਂ ਸੀ। ਉਨ੍ਹਾਂ ਕਿਹਾ ਕਿ ਇਕ ਮਹੀਨੇ ਤੱਕ ਇਸ ਸਰਕਾਰ ਨੂੰ ਸਮਾਂ ਦਿੱਤਾ ਜਾਵੇਗਾ ਅਤੇ ਉਸ ਤੋਂ ਬਾਅਦ ਇਸ ਦੇ ਆਗੂਆਂ ਮੰਤਰੀਆਂ ਅਤੇ ਵਿਧਾਇਕਾਂ ਤੋਂ ਜਵਾਬ ਮੰਗੇ ਜਾਣਗੇ। ਉਨ੍ਹਾਂ ਨੇ ਹਲਕੇ ਦੇ ਸਮੁੱਚੇ ਪਿੰਡਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕਰਵਾਉਣ ਲਈ ਕਮਰ ਕੱਸੇ ਕਰ ਲੈਣ ਨਹੀਂ ਤਾਂ ਇਹ ਗਾਰੰਟੀਆਂ ਕਦੇ ਪੂਰੀਆਂ ਨਹੀਂ ਹੋਣਗੀਆਂ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਬਦਲਾ ਲਊ ਕਾਰਵਾਈਆਂ ਤੇ ਉਤਾਰੂ ਹਨ ਅਤੇ ਮੋਹਾਲੀ ਹਲਕੇ ਵਿਚ ਉਨ੍ਹਾਂ ਦੇ ਸਮਰਥਕਾਂ ਉੱਤੇ ਹਮਲੇ ਵੀ ਕੀਤੇ ਜਾ ਰਹੇ ਹਨ ਅਤੇ ਪਰਚੇ ਵੀ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪਰਚਾ ਕਰਨਾ ਹੈ ਤਾਂ ਉਨ੍ਹਾਂ ਦੇ ਖਿਲਾਫ ਕੀਤਾ ਜਾਵੇ ਅਤੇ ਜੇਕਰ ਹੁਣ ਕਿਸੇ ਵੀ ਸਮਰਥਕ ਦੇ ਖਿਲਾਫ ਬਦਲਾ ਲਊ ਕਾਰਵਾਈ ਕੀਤੀ ਗਈ ਤਾਂ ਉਹ ਖੁਦ ਅਜਿਹਾ ਕਰਨ ਵਾਲੇ ਅਧਿਕਾਰੀ ਦਾ ਘਿਰਾਓ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...