October 2, 2026, 11:22 am
----------- Advertisement -----------
HomeNewsBreaking Newsਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼...

ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

Published on

----------- Advertisement -----------

ਚੰਡੀਗੜ੍ਹ, 4 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਤਾਂ ਕਿ ਇਕ ਅਪ੍ਰੈਲ ਤੋਂ ਸ਼ੁਰੂ ਹੋਏ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਖਰੀਦ ਕਾਰਜਾਂ ਸਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਫੌਰੀ ਹੱਲ ਕੱਢਿਆ ਜਾ ਸਕੇ।
ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਮੱਸਿਆਵਾਂ ਨੂੰ ਤੁਰੰਤ ਸੁਲਝਾਉਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ।
ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਲਈ ਢੁਕਵੇਂ ਬੰਦੋਬਸਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਅਤੇ ਖਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਬੁਲਾਰੇ ਨੇ ਦੱਸਿਆ ਕਿ ਮੰਡੀ ਬੋਰਡ ਅਤੇ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕਰਮਚਾਰੀ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਟਰੋਲ ਰੂਮ ਵਿਚ ਹਾਜ਼ਰ ਰਹਿਣਗੇ ਤਾਂ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਪ੍ਰੇਸ਼ਾਨੀ ਆਉਣ ਉਤੇ ਤੁਰੰਤ ਸੁਲਝਾਇਆ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਸਾਨ ਅਤੇ ਆੜ੍ਹਤੀ ਸੰਪਰਕ ਨੰਬਰ 0172-5101659, 5101643, 5101605 ਅਤੇ 5101650 ਉਤੇ ਰਾਬਤਾ ਕਾਇਮ ਰੱਖਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...