November 18, 2026, 2:43 am
----------- Advertisement -----------
HomeNewsBreaking Newsਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ...

ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਅਪੀਲ, ਪੜ੍ਹੋ ਕੀ ਹੈ ਕਾਰਨ ?

Published on

----------- Advertisement -----------
  • ਕੇਂਦਰ ਸਰਕਾਰ ਵੱਲੋਂ ਸੂਬੇ ਦੇ ਮਾਮਲਿਆਂ ਵਿਚ ਕੀਤੀ ਜਾ ਰਹੀ ਬੇਲੋੜੀ ਦਖਲਅੰਦਾਜ਼ੀ ਦਾ ਠੋਕਵਾਂ ਜਵਾਬ ਦੇਣ ਅਤੇ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਖੋਹਣ ਦੀਆਂ ਸਾਜ਼ਿਸ਼ਾਂ ਖਿਲਾਫ ਇਕਜੁੱਟ ਹੋ ਕੇ ਖੜ੍ਹਨ ਲਈ ਮੁੱਖ ਮੰਤਰੀ ਸਰਬ ਪਾਰਟੀ ਮੀਟਿੰਗ ਸੱਦਣ : ਅਕਾਲੀ ਦਲ
  • ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ ਚੰਡੀਗੜ੍ਹ ਦਾ ਤਬਾਦਲਾ ਕਰਨ ਦਾ ਬਿਆਨ ਬੇਤੁਕਾ, ਸਾਰੇ ਕਮਿਸ਼ਨਾਂ ਨੇ ਸਪਸ਼ਟ ਕਿਹਾ ਸੀ ਕਿ ਪੰਜਾਬ ਤੋਂ ਹਿੰਦੀ ਬੋਲਣ ਵਾਲਾ ਕੋਈ ਇਲਾਕਾ ਹਰਿਆਣਾ ਨੁੰ ਦੇਣ ਵਾਲਾ ਬਾਕੀ ਨਹੀਂ ਰਿਹਾ : ਪ੍ਰੋ. ਚੰਦੂਮਾਜਰਾ

ਚੰਡੀਗੜ੍ਹ, 5 ਅਪ੍ਰੈਲ 2022 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ ਉਹ ਇਕ ਸਰਬ ਪਾਰਟੀ ਮੀਟਿੰਗ ਸੱਦਣ ਤਾਂ ਜੋ ਕੇਂਦਰ ਸਰਕਾਰ ਵੱਲੋਂ ਸੁਬੇ ਦੇ ਮਾਮਲਿਆਂ ਵਿਚ ਕੀਤੀ ਜਾ ਰਹੀ ਬੇਲੋੜੀ ਦਖਲਅੰਦਾਜ਼ੀ ਦਾ ਠੋਕਵਾਂ ਜਵਾਬ ਦਿੱਤਾ ਜਾ ਸਕੇ ਅਤੇ ਹਰਿਆਣਾ ਦੇ ਇਸ਼ਾਰੇ ’ਤੇ ਪੰਜਾਬ ਤੋਂ ਇਸਦਾ ਦਰਿਆਈ ਪਾਣੀ ਤੇ ਜ਼ਮੀਨ ਖੋਹਣ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਖਿਲਾਫ ਇਕਜੁੱਟ ਸਟੈਂਡ ਲਿਆ ਜਾ ਸਕੇ।

ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਕਜੁੱਟ ਮੁਹਾਜ਼ ਪੇਸ਼ ਕਰਨ ਵਿਚ ਨਾਕਾਮੀ ਹੀ ਅੱਜ ਦੇ ਮਾੜੇ ਹਾਲਾਤਾਂ ਲਈ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਜਦੋਂ ਕੇਂਦਰ ਨੇ ਪੰਜਾਬ ਤੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਇਸਦੀ ਸਥਾਈ ਮੈਂਬਰੀ ਖੋਹੀ ਸੀ ਤਾਂ ਮੁੱਖ ਮੰਤਰੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਆਪਣੀ ਮੀਟਿੰਗ ਵਿਚ ਇਸਦਾ ਜ਼ੋਰਦਾਰ ਵਿਰੋਧ ਨਹੀਂ ਕਰ ਸਕੇ। ਉਹਨਾਂ ਕਿਹਾ ਕਿ ਇਸ ਨਾਲ ਕੇਂਦਰ ਦੇ ਹੌਂਸਲੇ ਹੋਰ ਖੁੱਲ੍ਹ ਗਏ ਤੇ ਉਸਨੇ ਚੰਡੀਗੜ੍ਹ ਵਿਚ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੁਲਾਜ਼ਮਾਂ ਲਈ ਕੇਂਦਰੀ ਸੇਵਾਵਾਂ ਨਿਯਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ।

ਪ੍ਰੋ. ਚੰਦੂਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਗੱਲ ਹੋਣ ਤੋਂ ਦੋ ਦਿਨ ਬਾਅਦ ਆਪਣਾ ਪ੍ਰਤੀਕਰਮ ਟਵੀਟ ਕੀਤਾ ਜਦੋਂ ਕਿ ਇਸ ਮਾਮਲੇ ’ਤੇ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨਾਲ ਵੀ ਕੋਈ ਲਾਭ ਨਹੀਂ ਮਿਲਿਆ। ਉਹਨਾਂ ਕਿਹਾ ਕਿ ਹੁਣ ਸੋਧਾਂ ਕਰਨ ਲਈ ਬਹੁਤ ਦੇਰ ਹੋ ਗਈ ਹੈ।
ਉਹਨਾਂ ਕਿਹਾ ਕਿ ਭਾਜਪਾ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਕਮਜ਼ੋਰੀ ਦਾ ਲਾਭ ਲੈ ਰਹੀ ਹੈ ਅਤੇ ਪੰਜਾਬ ਨੂੰ ਖੂੰਜੇ ਲਗਾ ਰਹੀ ਹੈ ਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ ਜਿਸਦਾ ਕੋਈ ਤਰਕ ਨਹੀਂ ਹੈ।

ਉੁਹਨਾਂ ਕਿਹਾ ਕਿ ਸਾਰੇ ਕਮਿਸ਼ਨ ਇਹ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਵਿਚ ਹੁਣ ਹਿੰਦੀ ਬੋਲਦੇ ਕੋਈ ਇਲਾਕੇ ਨਹੀਂ ਰਹੇ ਜੋ ਹਰਿਆਣਾ ਵਿਚ ਸ਼ਾਮਲ ਕੀਤੇ ਜਾਣ ਪਰ ਸ੍ਰੀ ਖੱਟਰ ਹਾਲੇ ਵੀ ਪੰਜਾਬ ’ਤੇ ਦਬਾਅ ਬਣਾਉਣ ਲਈ ਤੇ ਚੰਡੀਗੜ੍ਹ ਵੰਡਣ ਲਈ ਬਿਆਨਬਾਜ਼ੀ ਕਰ ਰਹੇ ਹਨ।
ਅਕਾਲੀ ਆਗੂ ਨੇ ਕਿਹਾ ਕਿ ਚੰਡੀਗੜ੍ਹ ਹਮੇਸ਼ਾ ਪੰਜਾਬ ਦਾ ਸੀ ਅਤੇ ਰਹੇਗਾ ਤੇ ਇਸਨੁੰ ਕੇਂਦਰ ਸ਼ਾਸਤ ਪ੍ਰਦੇਸ਼ ਸਿਰਫ ਆਰਜ਼ੀ ਤੌਰ ’ਤੇ ਬਣਾਇਆ ਗਿਆ ਸੀ। ਉਹਨਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਨੁੰ ਦੇਣ ਲਈ ਕੋਈ ਸ਼ਰਤਾਂ ਨਹੀਂ ਲਗਾਈਆਂ ਜਾ ਸਕਦੀਆਂ ਜਿਵੇਂ ਕਿ ਹਰਿਆਣਾ ਦੇ ਮੁੱਖ ਮੰਤਰੀ ਲਗਾ ਰਹੇ ਹਨ।

ਪ੍ਰੋ. ਚੰਦੂਮਾਜਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਇਕਾਈ ਨੁੰ ਵੀ ਕਿਹਾ ਕਿ ਉਹ ਇਸ ਮਾਮਲੇ ’ਤੇ ਆਪਣਾ ਸਟੈਂਡ ਸਪਸ਼ਟ ਕਰੇ। ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਦਰਿਆਈ ਪਾਣੀਆਂ ਸਮੇਤ ਪੰਜਾਬ ਦੇ ਮਸਲਿਆਂ ਬਾਰੇ ਦੋਗਲੇ ਮਿਆਰ ਅਪਣਾ ਰਹੀ ਹੈ ਜਿਸ ਨਾਲ ਹਰਿਆਣਾ ਦੇ ਮੁੱਖ ਮੰਤਰੀ ਦਾ ਹੌਂਸਲਾ ਵੱਧ ਗਿਆ ਹੈ ਤੇ ਉਹ ਹੁਣ ਚੰਡੀਗੜ੍ਹ ਪੰਜਾਬ ਨੁੰ ਦੇਣ ਲਈ ਸ਼ਰਤਾਂ ਰੱਖਣ ਲੱਗ ਪਏ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਸਪਸ਼ਟ ਕਰੇ ਕਿ ਉਹ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨਾਲ ਹੈ ਜਾਂ ਫਿਰ ਕੇਜਰੀਵਾਲ ਦੇ ਨਾਲ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ’ਤੇ ਬੇਤੁਕੀ ਬਿਆਨਬਾਜ਼ੀ ਪੰਜਾਬ ਦੇ ਕਿਸੇ ਕੰਮ ਦੀ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...