June 2, 2026, 8:23 pm
----------- Advertisement -----------
HomeNewsEntertainmentਰਣਬੀਰ-ਆਲੀਆ Wedding: ਵਿਆਹ ਤੋਂ ਪਹਿਲਾਂ ਰਣਬੀਰ ਕਰਨਗੇ ਬੈਚਲਰ ਪਾਰਟੀ; ਇਹ ਸਿਤਾਰੇ ਹੋਣਗੇ...

ਰਣਬੀਰ-ਆਲੀਆ Wedding: ਵਿਆਹ ਤੋਂ ਪਹਿਲਾਂ ਰਣਬੀਰ ਕਰਨਗੇ ਬੈਚਲਰ ਪਾਰਟੀ; ਇਹ ਸਿਤਾਰੇ ਹੋਣਗੇ ਸ਼ਾਮਿਲ

Published on

----------- Advertisement -----------

ਬਾਲੀਵੁੱਡ ਦੇ ਮੰਨੇ ਪ੍ਰਮੰਨੇ ਅਦਾਕਾਰ ਰਣਬੀਰ ਕਪੂਰ ਅਤੇ ਆਲੀਆ ਭੱਟ ਲੰਬੇ ਸਮੇਂ ਤੋਂ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ ‘ਚ ਹਨ। ਖਬਰਾਂ ਮੁਤਾਬਕ ਦੋਵੇਂ ਅਪ੍ਰੈਲ ਮਹੀਨੇ ‘ਚ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਰਣਬੀਰ ਕਪੂਰ ਵਿਆਹ ਤੋਂ ਪਹਿਲਾਂ ਇੱਕ ਗ੍ਰੈਂਡ ਬੈਚਲਰ ਪਾਰਟੀ ਦਾ ਆਯੋਜਨ ਕਰਨ ਜਾ ਰਹੇ ਹਨ, ਜਿਸ ਵਿੱਚ ਉਹ ਆਪਣੇ ਕਰੀਬੀਆਂ ਨਾਲ ਧਮਾਲ ਮਚਾਉਣਗੇ। ਇਸ ਪਾਰਟੀ ‘ਚ ਕੁਝ ਮਸ਼ਹੂਰ ਹਸਤੀਆਂ ਵੀ ਸ਼ਾਮਲ ਹੋਣਗੀਆਂ।ਰਣਬੀਰ ਦੀ ਬੈਚਲਰ ਪਾਰਟੀ ‘ਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੀ ਲਿਸਟ ਵੀ ਆ ਗਈ ਹੈ।
ਸੂਤਰਾਂ ਅਨੁਸਾਰ ਰਣਬੀਰ ਆਪਣੀ ਬੈਚਲਰ ਪਾਰਟੀ ਆਪਣੇ ਘਰ ਆਯੋਜਿਤ ਕਰਨ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੀ ਪਾਰਟੀ ਵਿੱਚ ਉਨ੍ਹਾਂ ਦੇ ਬਹੁਤ ਕਰੀਬੀ ਦੋਸਤ ਅਤੇ ਇੰਡਸਟਰੀ ਦੇ ਬਚਪਨ ਦੇ ਦੋਸਤ ਸ਼ਾਮਲ ਹੋਣਗੇ। ਇਸ ਲਿਸਟ ‘ਚ ਅਰਜੁਨ ਕਪੂਰ, ਆਦਿਤਿਆ ਰਾਏ ਕਪੂਰ ਅਤੇ ਅਯਾਨ ਮੁਖਰਜੀ ਦੇ ਨਾਂ ਸ਼ਾਮਲ ਹਨ। ਤਿੰਨੋਂ ਰਣਬੀਰ ਦੇ ਬਹੁਤ ਕਰੀਬ ਹਨ।
ਖ਼ਬਰਾਂ ਮੁਤਾਬਕ ਆਲੀਆ ਅਤੇ ਰਣਬੀਰ ਦਾ ਵਿਆਹ ਕਰੀਬੀ ਦੋਸਤਾਂ ਅਤੇ ਪਰਿਵਾਰ ਦੇ ਵਿਚਕਾਰ ਮੁੰਬਈ ਵਿੱਚ ਹੋਵੇਗਾ। ਰਣਬੀਰ ਨੇ ਖੁਦ ਆਪਣੇ ਜੱਦੀ ਘਰ ਆਰਕੇ ਹਾਊਸ ਨੂੰ ਵਿਆਹ ਦਾ ਸਥਾਨ ਫਾਈਨਲ ਕਰ ਲਿਆ ਹੈ। ਉਸਦੇ ਮਾਤਾ-ਪਿਤਾ ਰਿਸ਼ੀ ਕਪੂਰ ਅਤੇ ਨੀਤੂ ਕਪੂਰ ਦਾ ਵਿਆਹ 20 ਜਨਵਰੀ 1980 ਨੂੰ ਆਰਕੇ ਹਾਊਸ ਵਿੱਚ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...