September 23, 2026, 8:21 am
----------- Advertisement -----------
HomeNewsLatest Newsਬਿਹਾਰ 'ਚ ਸ਼ਰਾਬ ਪੀਣ 'ਤੇ ਲੱਗੇਗਾ ਭਾਰੀ ਜੁਰਮਾਨਾ

ਬਿਹਾਰ ‘ਚ ਸ਼ਰਾਬ ਪੀਣ ‘ਤੇ ਲੱਗੇਗਾ ਭਾਰੀ ਜੁਰਮਾਨਾ

Published on

----------- Advertisement -----------

ਸੋਮਵਾਰ ਸ਼ਾਮ ਨੂੰ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਰਾਜ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕੁੱਲ 14 ਏਜੰਡਿਆਂ ‘ਤੇ ਮੋਹਰ ਲਗਾਈ ਗਈ, ਜਿਸ ਵਿੱਚ ਸਭ ਤੋਂ ਮਹੱਤਵਪੂਰਨ ਸ਼ਰਾਬ-ਬੰਦੀ ਸੋਧ ਐਕਟ 2022 ਤਹਿਤ ਜੁਰਮਾਨੇ ਦੀ ਰਕਮ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਅਨੁਸਾਰ ਜੇਕਰ ਕੋਈ ਪਹਿਲੀ ਵਾਰ ਸ਼ਰਾਬ ਪੀਂਦਿਆਂ ਫੜਿਆ ਗਿਆ ਤਾਂ ਦੋਸ਼ੀ ਨੂੰ ਦੋ ਹਜ਼ਾਰ ਤੋਂ ਪੰਜ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਲੱਗੇਗਾ।

ਦੱਸ ਦਈਏ ਕਿ ਬਿਹਾਰ ਵਿੱਚ ਸ਼ਰਾਬਬੰਦੀ ਸੋਧ ਬਿੱਲ ਨੂੰ ਕਾਨੂੰਨ ਦਾ ਰੂਪ ਧਾਰਣ ਵਿੱਚ ਬਹੁਤੇ ਦਿਨ ਬਾਕੀ ਨਹੀਂ ਹਨ। ਇਸ ਨੂੰ ਬਿਹਾਰ ਵਿਧਾਨ ਸਭਾ ਦੇ ਦੋਵੇਂ ਸਦਨਾਂ – ਵਿਧਾਨ ਸਭਾ ਅਤੇ ਵਿਧਾਨ ਪ੍ਰੀਸ਼ਦ ਦੁਆਰਾ ਪਾਸ ਕੀਤਾ ਗਿਆ ਹੈ। ਰਾਜਪਾਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਨਵਾਂ ਕਾਨੂੰਨ ਲਾਗੂ ਹੋ ਜਾਵੇਗਾ। ਇਸ ਨਵੇਂ ਕਾਨੂੰਨ ਤਹਿਤ ਸ਼ਰਾਬ ਪੀਂਦੇ ਫੜੇ ਗਏ ਲੋਕਾਂ ਨੂੰ ਸਜ਼ਾ ਦੇ ਮਾਮਲੇ ਨੂੰ ਲੈ ਕੇ ਪਹਿਲਾਂ ਜੋ ਭੰਬਲਭੂਸਾ ਸੀ, ਉਹ ਹੁਣ ਪੂਰੀ ਤਰ੍ਹਾਂ ਦੂਰ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਜੇਕਰ ਪਹਿਲੀ ਵਾਰ ਸ਼ਰਾਬ ਪੀਂਦੇ ਫੜੇ ਗਏ ਲੋਕ ਜੁਰਮਾਨਾ ਭਰ ਦਿੰਦੇ ਹਨ ਪਰ ਉਨ੍ਹਾਂ ਦਾ ਵਿਹਾਰ ਚੰਗਾ ਨਾ ਰਿਹਾ ਤਾਂ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪੈ ਸਕਦਾ ਹੈ। ਪਹਿਲੀ ਵਾਰ ਸ਼ਰਾਬ ਪੀਂਦਿਆਂ ਫੜੇ ਜਾਣ ਤੇ ਜੁਰਮਾਨੇ ਦੀ ਕਿੰਨੀ ਤਹਿ ਕੀਤੀ ਰਕਮ ਦੇਣੀ ਹੋਵੇਗੀ, ਇਸ ਦਾ ਫੈਸਲਾ ਕਾਰਜਸਾਧਕ ਅਫਸਰ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...