April 24, 2026, 3:20 pm
----------- Advertisement -----------
HomeNewsCoronavirusICMR ਦਾ ਦਾਅਵਾ : ਭਾਰਤ ਹੋਇਆ ਕੋਰੋਨਾ ਮੁਕਤ

ICMR ਦਾ ਦਾਅਵਾ : ਭਾਰਤ ਹੋਇਆ ਕੋਰੋਨਾ ਮੁਕਤ

Published on

----------- Advertisement -----------

ਪਿਛਲੇ ਕੁਝ ਦਿਨਾਂ ਤੋਂ ਚੀਨ ਦੇ ਸ਼ੰਘਾਈ ਖੇਤਰ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਅਚਾਨਕ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਜ਼ਿੰਬਾਬਵੇ ਅਤੇ ਦੱਖਣੀ ਅਫ਼ਰੀਕਾ ਦੇ ਕੁਝ ਖੇਤਰਾਂ ਵਿੱਚ ਵੀ ਇਸੇ ਤਰ੍ਹਾਂ ਦੇ ਮਾਮਲੇ ਵੱਧਦੇ ਪਾਏ ਗਏ ਪਰ ਭਾਰਤ ਵਿਚ ਕੋਰੋਨਾ ਕੇਸ ਨਾ ਮਾਤਰ ਹੀ ਰਹਿ ਗਏ ਹਨ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਮੁੱਖ ਮਹਾਂਮਾਰੀ ਵਿਗਿਆਨੀ ਨੇ ਭਾਰਤ ਨੂੰ ਕੋਰੋਨਾ ਮਹਾਂਮਾਰੀ ਤੋਂ ਮੁਕਤ ਘੋਸ਼ਿਤ ਕੀਤਾ ਹੈ। ਯਾਨੀ ਇਹ ਵਾਇਰਸ ਤੁਹਾਡੇ ਵਿਚਕਾਰ ਮੌਜੂਦ ਜਰੂਰ ਹੋਵੇਗਾ ਪਰ ਵੱਖ-ਵੱਖ ਬਦਲੇ ਹੋਏ ਰੂਪਾਂ ਵਿੱਚ ਹੋਵੇਗਾ। ਜੋ ਹੁਣ ਆਪਣੀ ਪੁਰਾਣੀ ਮਹਾਂਮਾਰੀ ਵਰਗੀ ਸਥਿਤੀ ਤੱਕ ਨਹੀਂ ਪਹੁੰਚ ਸਕੇਗਾ।


ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ‘ਚ ਜ਼ਿੰਦਗੀ ਆਮ ਵਾਂਗ ਹੋ ਜਾਵੇਗੀ। ਹਾਲਾਂਕਿ, ਹੁਣ ਪੂਰੇ ਦੇਸ਼ ਨੂੰ ਅਗਲੇ ਕਈ ਸਾਲਾਂ ਤੱਕ ਕੋਰੋਨਾ ਵਾਇਰਸ ਦੇ ਸਾਰੇ ਬਦਲੇ ਹੋਏ ਰੂਪਾਂ ਦਾ ਸਾਹਮਣਾ ਕਰਨਾ ਪਵੇਗਾ। ICMR ਦੇ ਮੁੱਖ ਮਹਾਂਮਾਰੀ ਵਿਗਿਆਨੀ ਦਾ ਕਹਿਣਾ ਹੈ ਕਿ ਦੇਸ਼ ਵਿੱਚ ਕੋਵਿਡ ਵਰਗੀ ਭਿਆਨਕ ਮਹਾਂਮਾਰੀ ਹੁਣ ਖਤਮ ਹੋ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਪੂਰੀ ਦੁਨੀਆ ਵਿੱਚ ਕੋਵਿਡ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਸੀ ਤਾਂ ਵਿਸ਼ਵ ਸਿਹਤ ਸੰਗਠਨ ਸਮੇਤ ਆਈਸੀਐਮਆਰ ਨੇ ਆਪਣੇ ਦੇਸ਼ ਵਿੱਚ ਇਸ ਨੂੰ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਸੀ। ਮਹਾਂਮਾਰੀ ਦੇ ਦੌਰਾਨ, ਕਰੋਨਾ ਨੇ ਦੇਸ਼ ਅਤੇ ਦੁਨੀਆ ਵਿੱਚ ਲੱਖਾਂ ਜਾਨਾਂ ਲਈਆਂ। ਪਹਿਲੀ, ਦੂਜੀ ਅਤੇ ਤੀਜੀ ਲਹਿਰਾਂ ਨੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...