May 31, 2026, 2:11 am
----------- Advertisement -----------
HomeNewsLatest Newsਵਿਧਾਇਕ ਕੁਲਵੰਤ ਸਿੰਘ ਨੇ ਖਿਡਾਰੀ ਵਿਵੇਕ ਸ਼ਰਮਾ ਨੂੰ ਵਿਸ਼ੇਸ਼ ਤੌਰ 'ਤੇ ਕੀਤਾ...

ਵਿਧਾਇਕ ਕੁਲਵੰਤ ਸਿੰਘ ਨੇ ਖਿਡਾਰੀ ਵਿਵੇਕ ਸ਼ਰਮਾ ਨੂੰ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ

Published on

----------- Advertisement -----------

ਮੋਹਾਲੀ 5 ਅਪ੍ਰੈਲ () : ਕੁਲਵੰਤ ਸਿੰਘ ਵੱਲੋਂ “ਆਪ” ਦੇ ਦਫ਼ਤਰ ਸੈਕਟਰ -79 ਵਿਖੇ “ਨੈਸ਼ਨਲ ਪੈਰਾ ਅਥਲੈਟਿਕ ਚੈਂਪੀਅਨਸ਼ਿਪ 2022” ਸੌ ਮੀਟਰ ਵਿੱਚ ਸਿਲਵਰ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਵਿਵੇਕ ਸ਼ਰਮਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। “ਆਪ” ਨੇਤਾ ਅਤੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਸੋਹਾਣਾ ਦੇ ਯਤਨਾਂ ਸਦਕਾ ਇਸ ਖਿਡਾਰੀ ਨੂੰ ਉਚੇਚੇ ਤੌਰ ਤੇ ਸਨਮਾਨਤ ਕਰਨ ਦੇ ਲਈ “ਆਪ” ਦੇ ਦਫਤਰ ਵਿਖੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ।

ਪੰਜਾਬ ਦਾ ਨਾਂ ਦੇਸ਼ਾਂ -ਵਿਦੇਸ਼ਾਂ ‘ਚ ਰੌਸ਼ਨ ਕਰਨ ਵਾਲੇ ਖਿਡਾਰੀ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ। ਜਿਸ ਦੀ ਮਹੱਤਤਾ ਸਮੇਂ ਦੀਆਂ ਸਰਕਾਰਾਂ ਵੱਲੋਂ ਸਮੇਂ ਸਿਰ ਸਮਝ ਕੇ ਦਾ ਮਾਣ ਸਨਮਾਨ ਦੇਣਾ ਚਾਹੀਦਾ ਹੈ, ਤਾਂ ਜੋ ਇਨ੍ਹਾਂ ਖਿਡਾਰੀਆਂ ਤੋਂ ਸੇਧ ਲੈ ਕੇ ਹੋਰ ਖਿਡਾਰੀਆਂ ਦੀ ਨਵੀਂ ਪਨੀਰੀ ਤਿਆਰ ਹੋ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ “ਆਪ” ਦੀ ਸਰਕਾਰ ਖਿਡਾਰੀਆਂ ਦੇ ਲਈ ਸਾਜ਼ਗਾਰ ਮਾਹੌਲ ਤਿਆਰ ਕਰਨ ਜਾ ਰਹੀ ਹੈ, ਤਾਂ ਕਿ ਨੌਜਵਾਨ ਤਬਕਾ ਖੇਡਾਂ ਵੱਲ ਉਤਸ਼ਾਹਿਤ ਹੋ ਕੇ ਖ਼ੁਦ ਰੋਜ਼ਾਨਾ ਖੇਡ ਮੈਦਾਨ ਦੇ ‘ਚ ਜਾਣ ਲਈ ਮਾਨਸਿਕ ਤੌਰ ਤੇ ਤਿਆਰ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖਿਡਾਰੀਆਂ ਲਈ ਲੋੜੀਂਦਾ ਸਾਮਾਨ ਅਤੇ ਸਾਜ਼ਗਾਰ ਮਾਹੌਲ ਤਿਆਰ ਹੋ ਜਾਵੇਗਾ ਤਾਂ ਜੋ ਖਿਡਾਰੀ ਪਹਿਲਾਂ ਦੇ ਮੁਕਾਬਲੇ ਵਧੇਰੇ ਉਤਸ਼ਾਹਿਤ ਹੋ ਕੇ ਖੇਡ ਮੈਦਾਨ ਨੂੰ ਵੱਧ ਤੋਂ ਵੱਧ ਸਮਾਂ ਦੇ ਕੇ ਆਪਣਾ ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।

ਜ਼ਿਕਰਯੋਗ ਹੈ ਕਿ ਵਿਵੇਕ ਸ਼ਰਮਾ 2017 ‘ਚ ਨੈਸ਼ਨਲ ਗੋਲਡ ਦੋ ਸੌ ਮੀਟਰ ਦੌੜ ਅਤੇ ਸੌ ਮੀਟਰ ਦੌੜ ਚੋਂ ਸਿਲਵਰ ਦਾ ਤਮਗਾ ਜਿੱਤ ਚੁੱਕਾ ਹੈ ਅਤੇ ਸਾਲ 2021 ਵਿੱਚ ਨੈਸ਼ਨਲ ਓਪਨ ਚੈਂਪੀਅਨਸ਼ਿਪ ‘ਚ ਵੀ ਗੋਲਡ ਦਾ ਤਮਗੇ ਦਾ ਜੇਤੂ ਰਹਿ ਚੁੱਕਾ ਹੈ। ਇਸ ਮੌਕੇ ਤੇ ਕੁਲਵੰਤ ਸਿੰਘ ਦੇ ਨਾਲ “ਆਪ” ਦਫ਼ਤਰ ਵਿਖੇ ਸੁਰਿੰਦਰ ਸਿੰਘ ਰੋਡਾ ਸੋਹਾਣਾ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਅਕਵਿੰਦਰ ਸਿੰਘ ਗੋਸਲ, ਕੁਲਦੀਪ ਸਿੰਘ ਸਮਾਣਾ, ਤਰਲੋਚਨ ਸਿੰਘ ਆਦਿ ਹਾਜ਼ਰ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...