August 18, 2026, 11:49 am
----------- Advertisement -----------
HomeNewsLatest Newsਸ਼੍ਰੀਲੰਕਾ ਆਰਥਿਕ ਸੰਕਟ: ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਐਮਰਜੈਂਸੀ ਹਟਾਉਣ ਦਾ ਕੀਤਾ ਐਲਾਨ

ਸ਼੍ਰੀਲੰਕਾ ਆਰਥਿਕ ਸੰਕਟ: ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਐਮਰਜੈਂਸੀ ਹਟਾਉਣ ਦਾ ਕੀਤਾ ਐਲਾਨ

Published on

----------- Advertisement -----------

ਸ਼੍ਰੀਲੰਕਾ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਲੋਕ ਸੜਕਾਂ ‘ਤੇ ਉਤਰ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਵਧਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ 1 ਅਪ੍ਰੈਲ ਨੂੰ ਐਮਰਜੈਂਸੀ ਲਾਗੂ ਕਰ ਦਿੱਤੀ ਸੀ। ਸ਼੍ਰੀਲੰਕਾ ‘ਚ ਵਿਗੜਦੇ ਹਾਲਾਤ ਦੇ ਵਿਚਕਾਰ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਮੰਗਲਵਾਰ ਦੇਰ ਰਾਤ ਨੂੰ ਐਮਰਜੈਂਸੀ ਹਟਾਉਣ ਦਾ ਐਲਾਨ ਕੀਤਾ ਹੈ।
ਸਰਕਾਰੀ ਹੁਕਮਾਂ ਅਨੁਸਾਰ ਐਮਰਜੈਂਸੀ ਆਰਡੀਨੈਂਸ 5 ਅਪ੍ਰੈਲ ਦੀ ਰਾਤ ਨੂੰ ਰੱਦ ਕਰ ਦਿੱਤਾ ਗਿਆ। ਲਗਾਤਾਰ ਵਧਦੇ ਆਰਥਿਕ ਸੰਕਟ ਦੇ ਵਿਚਕਾਰ ਸ਼੍ਰੀਲੰਕਾ ਦੇ ਲੋਕਾਂ ਦਾ ਗੁੱਸਾ ਵੀ ਵਧਦਾ ਜਾ ਰਿਹਾ ਹੈ। ਸ਼੍ਰੀਲੰਕਾ ਦੀ ਫੌਜ ਨੇ ਹਿੰਸਕ ਪ੍ਰਦਰਸ਼ਨਕਾਰੀਆਂ ਨੂੰ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਮੰਗਲਵਾਰ ਨੂੰ ਜਾਰੀ ਇਕ ਬਿਆਨ ‘ਚ ਫੌਜ ਨੇ ਕਿਹਾ, ਵਿਰੋਧ ਦੇ ਨਾਂ ‘ਤੇ ਹਿੰਸਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸ਼੍ਰੀਲੰਕਾ ਦੇ ਰੱਖਿਆ ਸਕੱਤਰ ਜਨਰਲ (ਸੇਵਾਮੁਕਤ) ਕਮਲ ਗੁਣਾਰਤਨੇ ਨੇ ਲੋਕਾਂ ਨੂੰ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਸ੍ਰੀਲੰਕਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਨੂੰਨ ਨਾ ਤੋੜਨ ਦੀ ਚੇਤਾਵਨੀ ਦਿੱਤੀ ਹੈ। ਹੁਣ ਤੱਕ 54 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪ੍ਰਦਰਸ਼ਨਕਾਰੀਆਂ ਨੂੰ ਫੜਨ ਲਈ ਸੀਸੀਟੀਵੀ ਦੀ ਮਦਦ ਲਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...