November 18, 2026, 9:44 am
----------- Advertisement -----------
HomeNewsLatest Newsਡੰਪਿੰਗ ਗਰਾਊਂਡ ਵਿਖੇ ਕੂੜੇ ਦੀ ਪ੍ਰੋਸੈਸਿੰਗ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ...

ਡੰਪਿੰਗ ਗਰਾਊਂਡ ਵਿਖੇ ਕੂੜੇ ਦੀ ਪ੍ਰੋਸੈਸਿੰਗ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ

Published on

----------- Advertisement -----------

ਮੇਅਰ ਅਤੇ ਡਿਪਟੀ ਮੇਅਰ ਨੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

ਰੋਜ਼ਾਨਾ 600 ਟਨ ਕੂੜੇ ਦੀ ਹੋ ਰਹੀ ਹੈ ਪ੍ਰੋਸੈਸਿੰਗ

ਬਰਸਾਤ ਦਾ ਮੌਸਮ ਨਾਰਮਲ ਰਿਹਾ ਤਾਂ ਸਾਲ ਦੇ ਅਖੀਰ ਤੱਕ ਕੂੜੇ ਦੇ ਢੇਰ ਗਰਾਊਂਡ ਲੈਵਲ ਦੇ ਬਰਾਬਰ ਕਰ ਦਿੱਤੇ ਜਾਣਗੇ : ਮੇਅਰ ਜੀਤੀ ਸਿੱਧੂ

ਮੁਹਾਲੀ : – ਮੁਹਾਲੀ ਨਗਰ ਨਿਗਮ ਵਲੋਂ ਮੋਹਾਲੀ ਦੇ ਫੇਜ਼ 8 ਸਨਅਤੀ ਖੇਤਰ ਦੇ ਨਾਲ ਲਗਦੇ ਡੰਪਿੰਗ ਗਰਾਉਂਡ ਵਿਖੇ ਕੂੜੇ ਦੀ ਪ੍ਰੋਸੈਸਿੰਗ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਚੱਲ ਰਹੇ ਕੰਮ ਦੀ ਨਜ਼ਰਸਾਨੀ ਕਰਨ ਲਈ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਐਕਸੀਅਨ ਹਰਪ੍ਰੀਤ ਸਿੰਘ ਮੌਕੇ ਤੇ ਪੁੱਜੇ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਠੇਕੇਦਾਰ ਕੰਪਨੀ ਵੱਲੋਂ ਪਿਛਲੇ 5-6 ਮਹੀਨੇ ਤੋਂ ਇੱਥੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਥਾਂ ਉੱਤੇ ਪਏ ਲਗਪਗ 300 ਲੱਖ ਟਨ ਕੂੜੇ ਵਿਚੋਂ 50 ਹਜ਼ਾਰ ਟਨ ਕੂੜੇ ਨੂੰ ਪ੍ਰੋਸੈੱਸ ਕੀਤਾ ਜਾ ਚੁੱਕਿਆ ਹੈ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੋਹਾਲੀ ਵਿਚ ਰੋਜ਼ਾਨਾ 80 ਟਨ ਕੂੜਾ ਪੈਦਾ ਹੁੰਦਾ ਹੈ ਜਿਸ ਵਿਚੋਂ 50 ਟਨ ਕੂੜਾ ਇਸ ਸਾਈਟ ਉੱਤੇ ਪਹੁੰਚਦਾ ਹੈ ਜਦੋਂ ਕਿ ਬਾਕੀ ਗਿੱਲਾ ਕੂੜਾ ਮੁਹਾਲੀ ਨਗਰ ਨਿਗਮ ਦੀਆਂ ਬਣੀਆਂ 16 ਸਾਈਟਾਂ ਉੱਤੇ ਪ੍ਰੋਸੈਸ ਕੀਤਾ ਜਾਂਦਾ ਹੈ ਅਤੇ ਇਸਨੂੰ ਖਾਦ ਵਿੱਚ ਬਦਲਿਆ ਜਾ ਰਿਹਾ ਹੈ।

ਮੇਅਰ ਜੀਤੀ ਸਿੱਧੂ ਨੇ ਇਸ ਮੌਕੇ ਇਹ ਵੀ ਕਿਹਾ ਕਿ ਇਥੇ ਰੋਜ਼ਾਨਾ 600 ਟਨ ਦੇ ਗ਼ਰੀਬ ਕੂੜੇ ਨੂੰ ਰੋਜ਼ ਪ੍ਰੋਸੈੱਸ ਕੀਤਾ ਜਾ ਰਿਹਾ ਹੈ ਅਤੇ ਜੇਕਰ ਬਰਸਾਤਾਂ ਦਾ ਮੌਸਮ ਪਿਛਲੇ ਸਾਲ ਲੰਬਾ ਨਾ ਖਿੱਚਦਾ ਤਾਂ ਇਹ ਕੰਮ ਕਾਫ਼ੀ ਹੱਦ ਤਕ ਮੁਕੰਮਲ ਹੋ ਜਾਣਾ ਸੀ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਕੂੜੇ ਦੀ ਪ੍ਰੋਸੈਸਿੰਗ ਦੇ ਮਾਮਲੇ ਵਿੱਚ ਬਹੁਤ ਵਿਘਨ ਪਾਉਂਦਾ ਹੈ ਅਤੇ ਕੰਮ ਪੂਰੀ ਤਰ੍ਹਾਂ ਰੁਕ ਜਾਂਦਾ ਹੈ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਜੇ ਇਸ ਵਾਰ ਬਰਸਾਤਾਂ ਨੌਰਮਲ ਰਹੀਆਂ ਤਾਂ ਇਸ ਸਾਲ ਦੇ ਅਖੀਰ ਤੱਕ ਇਨ੍ਹਾਂ ਕੂੜੇ ਦੇ ਢੇਰਾਂ ਨੂੰ ਗਰਾਉਂਡ ਲੈਵਲ ਦੇ ਬਰਾਬਰ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਫੇਜ਼ 8ਬੀ ਦੇ ਨਾਲ ਲੱਗਦੀ ਇਸ ਡੰਪਿੰਗ ਗਰਾਊਂਡ ਵਿਚ ਸੈਗਰੀਗੇਸ਼ਨ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਇਕ ਪਾਸੇ ਜਿਥੇ ਇਸ ਕੂੜੇ ਵਿੱਚੋਂ ਲਿਫ਼ਾਫ਼ੇ ਕੱਢੇ ਜਾ ਰਹੇ ਹਨ ਤੇ ਨਾਲ ਹੀ ਹੋਰ ਜਲਨਸ਼ੀਲ ਪਦਾਰਥ ਵੱਖਰਾ ਕੀਤਾ ਜਾ ਰਿਹਾ ਹੈ ਉੱਥੇ ਗਿੱਲਾ ਕੂੜਾ ਵੀ ਵੱਖਰਾ ਕੀਤਾ ਜਾ ਰਿਹਾ ਹੈ ਅਤੇ ਮਲਬਾ ਅੱਡ ਕੱਢਿਆ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਜਿਸ ਤੇਜ਼ੀ ਨਾਲ ਇੱਥੇ ਕੰਮ ਚੱਲ ਰਿਹਾ ਹੈ ਉਸ ਨਾਲ ਇਸ ਸਾਲ ਦੇ ਅੰਤ ਤੱਕ ਮੁਹਾਲੀ ਦੇ ਡੰਪਿੰਗ ਗਰਾਊਂਡ ਦੇ ਇਸ ਕੂੜੇ ਦੀ ਪ੍ਰੋਸੈਸਿੰਗ ਦਾ ਇਹ ਕੰਮ ਮੁਕੰਮਲ ਹੋ ਜਾਵੇਗਾ।

ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਦੀ ਨਵੀਂ ਚੁਣੀ ਗਈ ਟੀਮ ਨੇ ਮੋਹਾਲੀ ਦੇ ਲੋਕਾਂ ਅਤੇ ਖਾਸਕਰ ਤੇ ਮੁਹਾਲੀ ਦੇ ਸਨਅਤਕਾਰਾਂ ਨਾਲ ਡੰਪਿੰਗ ਗਰਾਊਂਡ ਵੀ ਸਮੱਸਿਆ ਦਾ ਹੱਲ ਕਰਨ ਦਾ ਵਾਅਦਾ ਕੀਤਾ ਸੀ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਇਸ ਵਾਅਦੇ ਨੂੰ ਪੂਰਾ ਕਰਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਡੰਪਿੰਗ ਗਰਾਊਂਡ ਕਾਰਨ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...