ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਘਿਰ ਗਈ ਹੈ। ਇੱਕ ਤੋਂ ਬਾਅਦ ਇੱਕ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਹੁਣ ਵਿਰੋਧੀਆਂ ਨੇ ਸੀਐਮ ਮਾਨ ਨੂੰ ਘੇਰ ਲਿਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ, ਮਨਜਿੰਦਰ ਸਿਰਸਾ ਅਤੇ ਪਰਗਟ ਸਿੰਘ ਵਰਗੇ ਆਗੂਆਂ ਨੇ ਮਾਨ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਹੁਣ ਡਾਕਟਰ ਧਰਮਵੀਰ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਸਾਧਿਆ ਹੈ | ਡਾਕਟਰ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਸਾਧਦਿਆਂ ਕਿਹਾ ਕੇ ਪੰਜਾਬ ਗੈਂਗ ਲੈਂਡ ਬਣਦਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਦੀਆਂ ਵਾਦੀਆਂ ‘ਚ ਘੁੰਮ ਰਹੇ ਹਨ | ਵਿਰੋਧੀ ਧਿਰ ਦੇ ਆਗੂਆਂ ਨੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 18 ਕਤਲ ਹੋ ਚੁੱਕੇ ਹਨ। ਇਸ ਨੂੰ ਰੋਕਣ ਦੀ ਬਜਾਏ ਸੀਐਮ ਭਗਵੰਤ ਮਾਨ ਗੁਜਰਾਤ ਅਤੇ ਹਿਮਾਚਲ ਵਿੱਚ ਘੁੰਮ ਰਹੇ ਹਨ। ਸੀਐਮ ਮਾਨ ਨੇ ਇੱਕ ਦਿਨ ਪਹਿਲਾਂ ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਦਾ ਐਲਾਨ ਕੀਤਾ ਹੈ।
----------- Advertisement -----------
ਪੰਜਾਬ ਗੈਂਗਲੈਂਡ ਬਣਦਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਦੀਆਂ ਵਾਦੀਆਂ ‘ਚ ਘੁੰਮ ਰਹੇ ਹਨ: ਡਾ. ਗਾਂਧੀ
Published on
----------- Advertisement -----------












