October 24, 2026, 5:09 am
----------- Advertisement -----------
HomeNewsBreaking Newsਰਾਮ ਰਹੀਮ ਦੀ ਫਰਲੋ ਮਾਮਲੇ 'ਤੇ ਅੱਜ ਆਵੇਗਾ HC ਦਾ ਫੈਸਲਾ! ਆਜ਼ਾਦ...

ਰਾਮ ਰਹੀਮ ਦੀ ਫਰਲੋ ਮਾਮਲੇ ‘ਤੇ ਅੱਜ ਆਵੇਗਾ HC ਦਾ ਫੈਸਲਾ! ਆਜ਼ਾਦ ਉਮੀਦਵਾਰ ਨੇ ਦਿੱਤੀ ਹੈ ਚੁਣੋਤੀ

Published on

----------- Advertisement -----------

ਚੰਡੀਗੜ੍ਹ: ਪੰਜਾਬ ਸਮੇਤ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਮੁਖੀ ਰਾਮ ਰਹੀਮ ਨੂੰ ਫਰਲੋ ਕਰਨ ਦੇ ਮਾਮਲੇ ‘ਚ ਹਾਈਕੋਰਟ ਅੱਜ ਆਪਣਾ ਫੈਸਲਾ ਸੁਣਾਏਗਾ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ ਨੂੰ ਪਰਮਜੀਤ ਸਿੰਘ ਸਹੋਲੀ ਨਾਮਕ ਆਜ਼ਾਦ ਉਮੀਦਵਾਰ ਨੇ ਚੁਣੌਤੀ ਦਿੱਤੀ ਸੀ। ਉਹ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਖੜ੍ਹੇ ਹੋਏ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 25 ਫਰਵਰੀ ਨੂੰ ਇਸ ਮਾਮਲੇ ਵਿੱਚ ਬਹਿਸ ਪੂਰੀ ਹੋਣ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਹ ਫੈਸਲਾ ਅੱਜ ਜਸਟਿਸ ਰਾਜ ਮੋਹਨ ਸਿੰਘ ਦੀ ਬੈਂਚ ਵੱਲੋਂ ਆਉਣਾ ਹੈ।

ਗੁਰਮੀਤ ਰਾਮ ਰਹੀਮ ਦੀ ਫਰਲੋ ਦੀ ਮਿਆਦ 27 ਫਰਵਰੀ ਨੂੰ ਖਤਮ ਹੋ ਗਈ ਸੀ। 7 ਫਰਵਰੀ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਈਆਂ ਸਨ। ਇਸ ਤੋਂ ਬਾਅਦ ਉਸ ਨੂੰ ਮੁੜ ਰੋਹਤਕ ਦੀ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ। ਉਹ ਗੁਰੂਗ੍ਰਾਮ ਦੇ ਨਾਮਚਰਚਾ ਘਰ ਵਿੱਚ ਆਪਣੀ ਛੁੱਟੀ ਦੌਰਾਨ ਰੁੱਕਿਆ ਹੋਇਆ ਸੀ। ਧਿਆਨ ਯੋਗ ਹੈ ਕਿ ਡੇਰਾ ਮੁਖੀ ਦੋ ਕਤਲ ਅਤੇ ਸਾਧਵੀਆਂ ਨਾਲ ਬਲਾਤਕਾਰ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਸਜ਼ਾ ਭੁਗਤ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...