July 21, 2026, 9:37 pm
----------- Advertisement -----------
HomeNewsEntertainmentਸੋਨਮ ਬਾਜਵਾ ਨੇ ਗੁਰਨਾਮ ਭੁੱਲਰ ਤੇ ਤਾਨੀਆ ਦੀ ਫ਼ਿਲਮ 'ਲੇਖ',ਵੇਖ ਕੇ ਦਿੱਤਾ...

ਸੋਨਮ ਬਾਜਵਾ ਨੇ ਗੁਰਨਾਮ ਭੁੱਲਰ ਤੇ ਤਾਨੀਆ ਦੀ ਫ਼ਿਲਮ ‘ਲੇਖ’,ਵੇਖ ਕੇ ਦਿੱਤਾ ਅਜਿਹਾ ਰਿਐਕਸ਼ਨ

Published on

----------- Advertisement -----------

ਪਾਲੀਵੁੱਡ ਸਿਤਾਰੇ ਇੱਕ ਤੋਂ ਬਾਅਦ ਇੱਕ ਆਪਣੀ ਸ਼ਾਨਦਾਰ ਫਿਲਮਾਂ ਰਿਲੀਜ਼ ਕਰ ਰਹੇ ਹਨ। ਇਸ ਵਿਚਕਾਰ ਗੁਰਨਾਮ ਭੁੱਲਰ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ ਤੋਂ ਬਾਅਦ ਆਪਣੀ ਫਿਲਮ ਲੇਖ ਲੈ ਕੇ ਆਏ ਹਨ। ਸੋਨਮ ਬਾਜਵਾ ਨੇ ਗੁਰਨਾਮ ਭੁੱਲਰ ਤੇ ਤਾਨੀਆ ਦੀ ਫ਼ਿਲਮ “ਲੇਖ” ਵੇਖਣ ਤੋਂ ਬਾਅਦ ਇਸ ‘ਤੇ ਆਪਣਾ ਰਿਐਕਸ਼ਨ ਦਿੱਤਾ ਹੈ। ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਗੁਰਨਾਮ ਭੁੱਲਰ ਅਤੇ ਤਾਨੀਆ ਸਟਾਰਰ ਪੰਜਾਬੀ ਫਿਲਮ ‘ਲੇਖ’ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਾਲ ਹੀ ਦੇ ਸਮੇਂ ਵਿੱਚ ਇਹ ਸਭ ਤੋਂ ਵਧੀਆ ਫਿਲਮਾਂ ਵਿੱਚੋਂ ਇੱਕ ਹੈ।

ਗੁਰਨਾਮ ਭੁੱਲਰ ਨਾਲ ਫਿਲਮ ਦੇਖਣ ਤੋਂ ਬਾਅਦ ਸੋਨਮ ਬਾਜਵਾ ਨੇ ਕਿਹਾ ਕਿ ਫਿਲਮ ‘ਲੇਖ’ ਬਹੁਤ ਖੂਬਸੂਰਤ ਹੈ ਅਤੇ ਫਿਲਮ ਨਿਰਮਾਤਾਵਾਂ ‘ਤੇ ਉਨ੍ਹਾਂ ਨੂੰ ਮਾਣ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ਕ ਇਹ ਇੱਕ ਸਧਾਰਨ ਜਿਹੀ ਕਹਾਣੀ ਹੈ,ਪਰ ਇਸ ਨੂੰ ਵਿਲੱਖਣ ਢੰਗ ਤੇ ਖੂਬਸੂਰਤ ਢੰਗ ਨਾਲ ਦਰਸਾਇਆ ਗਿਆ ਹੈ। ਸੋਨਮ ਬਾਜਵਾ ਨੇ ਕਿਹਾ, “ਮੈਨੂੰ ਉਨ੍ਹਾਂ ‘ਤੇ ਬਹੁਤ ਮਾਣ ਹੈ। ਭਾਵੇਂ ਇਹ ਅਦਾਕਾਰੀ, ਨਿਰਦੇਸ਼ਨ, ਸੰਗੀਤ ਅਤੇ ਗੀਤ ਹੋਵੇ, ਫਿਲਮ ਨੇ ਸਾਰੇ ਪਹਿਲੂਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਇੱਕ ਸੰਪੂਰਨ ਫਿਲਮ ਸੀ,ਯਾਨੀ ਕਿ ਇੰਝ ਕਹਿ ਦੱਈਏ ‘It was perfect” ਗੁਰਨਾਮ ਭੁੱਲਰ ਅਤੇ ਤਾਨੀਆ ਸਟਾਰਰ ਪੰਜਾਬੀ ਫਿਲਮ ‘ਲੇਖ’ 1 ਅਪ੍ਰੈਲ ਨੂੰ ਰਿਲੀਜ਼ ਹੋਈ ਸੀ ਅਤੇ ਫਿਲਮ ਦੇਖਣ ਵਾਲੇ ਲੋਕ ਫਿਲਮ ‘ਚ ਗੁਰਨਾਮ ਦੇ ਕੰਮ ਦੀ ਤਾਰੀਫ ਕਰ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...