June 2, 2026, 8:25 pm
----------- Advertisement -----------
HomeNewsEntertainmentਰਣਬੀਰ-ਆਲੀਆ ਦੇ ਵਿਆਹ ਦੀ ਡਿਟੇਲ ਆਈ ਸਾਹਮਣੇ, ਇਸ ਦਿਨ ਲੈਣਗੇ ਸੱਤ ਫੇਰੇ

ਰਣਬੀਰ-ਆਲੀਆ ਦੇ ਵਿਆਹ ਦੀ ਡਿਟੇਲ ਆਈ ਸਾਹਮਣੇ, ਇਸ ਦਿਨ ਲੈਣਗੇ ਸੱਤ ਫੇਰੇ

Published on

----------- Advertisement -----------

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਨੂੰ ਲੈ ਕੇ ਵੱਡੀ ਖਬਰ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ 13 ਤੋਂ 18 ਅਪ੍ਰੈਲ ਦਰਮਿਆਨ ਵਿਆਹ ਦੇ ਬੰਧਨ ‘ਚ ਬੱਝ ਸਕਦੇ ਹਨ। ਇੱਕ ਰਿਪੋਰਟ ਮੁਤਾਬਕ ਰਣਬੀਰ ਕਪੂਰ ਅਤੇ ਆਲੀਆ ਭੱਟ ਕਪੂਰ ਦੇ ਜੱਦੀ ਘਰ ‘ਆਰਕੇ ਹਾਊਸ’ ‘ਚ ਵਿਆਹ ਕਰਨ ਜਾ ਰਹੇ ਹਨ। ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਕਈ ਵੱਡੇ ਦਿੱਗਜ ਕਲਾਕਾਰਾਂ ਅਤੇ ਨਿਰਦੇਸ਼ਕਾਂ ਦੇ ਨਾਂ ਸ਼ਾਮਲ ਹਨ। ਜਾਣਕਾਰੀ ਮੁਤਾਬਕ ਆਲੀਆ ਭੱਟ ਅਤੇ ਰਣਬੀਰ ਕਪੂਰ ਦੀ ਮਹਿੰਦੀ ਨਾਈਟ 13 ਅਪ੍ਰੈਲ ਨੂੰ ਹੈ। ਇਸ ਦੇ ਨਾਲ ਹੀ ਸੰਗੀਤ ਦਾ ਪ੍ਰੋਗਰਾਮ 14 ਅਪ੍ਰੈਲ ਨੂੰ ਤੈਅ ਕੀਤਾ ਗਿਆ ਹੈ, ਜਦਕਿ ਵਿਆਹ 15 ਅਪ੍ਰੈਲ ਨੂੰ ਹੋਵੇਗਾ।

ਦੱਸਿਆ ਜਾ ਰਿਹਾ ਹੈ ਕਿ ਇਸ ਸ਼ਾਹੀ ਵਿਆਹ ‘ਚ ਫਿਲਮ ਇੰਡਸਟਰੀ ਦੀਆਂ ਕਈ ਮਸ਼ਹੂਰ ਹਸਤੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਜਾਣਕਾਰੀ ਮੁਤਾਬਕ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ, ਕਰਨ ਜੌਹਰ, ਜ਼ੋਇਆ ਅਖਤਰ, ਡਿਜ਼ਾਈਨਰ ਮਸਾਬਾ ਗੁਪਤਾ, ਅਭਿਨੇਤਾ ਵਰੁਣ ਧਵਨ ਅਤੇ ਉਨ੍ਹਾਂ ਦੇ ਭਰਾ ਰੋਹਿਤ ਧਵਨ ਵੀ ਇਸ ‘ਚ ਹਿੱਸਾ ਲੈ ਰਹੇ ਹਨ। ਦੱਸਣ ਯੋਗ ਹੈ ਕਿ ਰਣਬੀਰ ਕਪੂਰ ਅਤੇ ਆਲੀਆ ਭੱਟ ਬਾਲੀਵੁੱਡ ਦੇ ਮਸ਼ਹੂਰ ਅਦਾਕਾਰਾਂ ਵਿੱਚੋਂ ਇੱਕ ਹਨ। ਆਲੀਆ ਭੱਟ ਨੇ ਕਈ ਵਾਰ ਕਬੂਲ ਕੀਤਾ ਹੈ ਕਿ ਰਣਬੀਰ ਕਪੂਰ ਬਚਪਨ ਤੋਂ ਹੀ ਉਸ ਦੇ ਕ੍ਰਸ਼ ਸਨ। ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਬਾਲਿਕਾ ਵਧੂ’ ਦੀ ਕਹਾਣੀ ‘ਚ ਰਣਬੀਰ ਕਪੂਰ ਅਤੇ ਆਲੀਆ ਭੱਟ ਪਹਿਲੀ ਵਾਰ ਮਿਲੇ ਸਨ, ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਹ ਫਿਲਮ ਅੱਜ ਤੱਕ ਨਹੀਂ ਬਣੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...