September 6, 2026, 6:02 pm
----------- Advertisement -----------
HomeNewsEntertainmentਸਾਰਾ ਗੁਰਪਾਲ ਜਲਦ ਹੀ ਫ਼ਿਲਮ ‘ਸੁਬਾਲੀ’ ‘ਚ ਆਏਗੀ ਨਜ਼ਰ, ਅਦਾਕਾਰਾ ਨੇ ਸ਼ੇਅਰ...

ਸਾਰਾ ਗੁਰਪਾਲ ਜਲਦ ਹੀ ਫ਼ਿਲਮ ‘ਸੁਬਾਲੀ’ ‘ਚ ਆਏਗੀ ਨਜ਼ਰ, ਅਦਾਕਾਰਾ ਨੇ ਸ਼ੇਅਰ ਕੀਤਾ ਫਰਸਟ ਲੁੱਕ

Published on

----------- Advertisement -----------

ਪੰਜਾਬੀ ਮਾਡਲ, ਸਿੰਗਰ ਅਤੇ ਅਦਾਕਾਰਾ ਸਾਰਾ ਗੁਰਪਾਲ ਆਪਣੇ ਖੂਬਸੂਰਤ ਅੰਦਾਜ਼ ਦੇ ਚੱਲਦੇ ਅਕਸਰ ਸੋਸ਼ਲ ਮੀਡੀਆ ਤੇ ਚਰਚਾ ਵਿੱਚ ਰਹਿੰਦੀ ਹੈ। ਪੰਜਾਬੀ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆਉਣ ਵਾਲੀ ਇਹ ਅਦਾਕਾਰਾ ਹੁਣ ਫ਼ਿਲਮ ‘ਸੁਬਾਲੀ’ (Subali) ‘ਚ ਨਜ਼ਰ ਆਏਗੀ । ਅਦਾਕਾਰਾ ਨੇ ਇਸ ਫ਼ਿਲਮ ਦੀ ਫ੍ਰਸਟ ਲੁੱਕ ਸਾਂਝੀ ਕੀਤੀ ਹੈ । ਜਿਸ ‘ਚ ਅਦਾਕਾਰਾ ਦਾ ਵੱਖਰਾ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ ।ਇਸ ਫ਼ਿਲਮ ਨੂੰ ਲੈ ਕੇ ਜਿੱਥੇ ਸਾਰਾ ਗੁਰਪਾਲ ਬਹੁਤ ਜ਼ਿਆਦਾ ਐਕਸਾਈਟਿਡ ਹੈ, ਉੱਥੇ ਹੀ ਉਸ ਦੇ ਪ੍ਰਸ਼ੰਸਕ ਵੀ ਬਹੁਤ ਉਤਸ਼ਾਹਿਤ ਹਨ । ਇਸ ਫ਼ਿਲਮ ਨੂੰ ਗੌਰਵ ਮਿਸ਼ਰਾ ਨੇ ਡਾਇਰੈਕਟ ਕੀਤਾ ਹੈ ।

ਫ਼ਿਲਮ ਜਲਦ ਹੀ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ । ਸਾਰਾ ਗੁਰਪਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ ਅਤੇ ਜਲਦ ਹੀ ਅਦਾਕਾਰਾ ਪੰਜਾਬੀ ਫ਼ਿਲਮ ‘ਜ਼ਿੱਦੀ ਜੱਟ’ ‘ਚ ਨਜ਼ਰ ਆਏਗੀ । ਇਸ ਫ਼ਿਲਮ ‘ਚ ਉਸ ਦੇ ਨਾਲ ਅਦਾਕਾਰ ਅਤੇ ਗਾਇਕ ਸਿੰਗਾ ਅਤੇ ਸਵੀਤਾਜ ਬਰਾੜ ਨਜ਼ਰ ਆਉਣਗੇ ।ਸਾਰਾ ਗੁਰਪਾਲ ਅਤੇ ਸਿੰਗਾ ਦੀ ਇਸ ਫ਼ਿਲਮ ਦੀ ਸ਼ੂਟਿੰਗ ਵੀ ਪੂਰੇ ਜ਼ੋਰ ਸ਼ੋਰ ਦੇ ਨਾਲ ਚੱਲ ਰਹੀ ਹੈ । ਦੱਸ ਦਈਏ ਕਿ ਸਾਰਾ ਗੁਰਪਾਲ ਦਾ ਅਸਲ ਨਾਮ ਰਚਨਾ ਹੈ ਅਤੇ ਉਨ੍ਹਾਂ ਦਾ ਸਬੰਧ ਹਰਿਆਣਾ ਦੇ ਨਾਲ ਹੈ ।ਸਾਰਾ ਗੁਰਪਾਲ ਨੇ ਬਿੱਗ ਬੌਸ ਸ਼ੋਅ ‘ਚ ਵੀ ਭਾਗ ਲਿਆ ਸੀ ਪਰ ਅਦਾਕਾਰਾ ਬਿੱਗ ਬੌਸ ਚੋਂ ਪਹਿਲੀ ਪ੍ਰਤੀਭਾਗੀ ਬਣੀ ਸੀ ਜੋ ਕਿ ਸਭ ਤੋਂ ਪਹਿਲਾਂ ਘਰ ਤੋਂ ਬਾਹਰ ਹੋ ਗਈ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...