October 20, 2026, 7:32 pm
----------- Advertisement -----------
HomeNewsLatest Newsਭਗਵੰਤ ਮਾਨ ਨੇ ਰੇਤ ਠੇਕੇਦਾਰਾਂ ਨੂੰ ਖਣਨ ਸਮਝੌਤੇ ਦੀਆਂ ਸ਼ਰਤਾਂ ਦੀ ਸਖ਼ਤੀ...

ਭਗਵੰਤ ਮਾਨ ਨੇ ਰੇਤ ਠੇਕੇਦਾਰਾਂ ਨੂੰ ਖਣਨ ਸਮਝੌਤੇ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ

Published on

----------- Advertisement -----------

ਨਵੀਂ ਲੋਕ-ਪੱਖੀ ਨੀਤੀ ਬਣਾਉਣ ਲਈ ਘੋਖੀ ਜਾ ਰਹੀ ਹੈ ਮੌਜੂਦਾ ਮਾਈਨਿੰਗ ਨੀਤੀ

ਚੰਡੀਗੜ੍ਹ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰੇਤ ਦੇ ਠੇਕੇਦਾਰਾਂ ਨੂੰ ਸੂਬੇ ਵੱਲੋਂ ਤੈਅ ਕੀਤੇ ਰੇਟਾਂ ‘ਤੇ ਲੋਕਾਂ ਨੂੰ ਰੇਤ ਦੀ ਨਿਰਵਿਘਨ ਅਤੇ ਸੁਚੱਜੀ ਸਪਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨਾਲ ਕੀਤੇ ਸਮਝੌਤੇ ਅਨੁਸਾਰ ਨਿਰਧਾਰਤ ਮਾਈਨਿੰਗ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ।

ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਉਸਾਰੀ ਸਮੱਗਰੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਮਾਈਨਿੰਗ ਨੀਤੀ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਨਵੀਂ ਵਿਆਪਕ ਮਾਈਨਿੰਗ ਨੀਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਖਣਨ ਤੇ ਭੂ-ਵਿਗਿਆਨ ਵਿਭਾਗ ਵੀ ਮੌਜੂਦਾ ਖਣਨ ਥਾਵਾਂ ‘ਤੇ ਰੇਤ ਦੀ ਉਪਲਬਧ ਮਾਤਰਾ ਦਾ ਮੁੜ ਮੁਲਾਂਕਣ ਕਰ ਰਿਹਾ ਹੈ ਅਤੇ ਵਿਆਪਕ ਅਧਿਐਨ ਉਪਰੰਤ ਨਵੀਂ ਖਣਨ ਨੀਤੀ ਵਿਚ ਨਵੀਆਂ ਥਾਵਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਖਣਨ ਤੇ ਭੂ-ਵਿਗਿਆਨ ਵਿਭਾਗ ਨੂੰ ਲੋੜੀਂਦੇ ਸਟਾਫ਼ ਅਤੇ ਨਵੀਨਤਮ ਤਕਨਾਲੋਜੀ ਨਾਲ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਇਸ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾ ਸਕੇ।

ਠੇਕੇਦਾਰਾਂ ਨੇ ਸਥਾਨਕ ਆਗੂਆਂ ਅਤੇ ਮਾਮੂਲੀ ਸਿਆਸਤਦਾਨਾਂ ਦੇ ਇਸ਼ਾਰੇ ‘ਤੇ ਕੰਮ ਕਰਨ ਵਾਲੇ ਲੋਕਾਂ ਤੋਂ ਇਲਾਵਾ ਪੁਲਿਸ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦਾ ਮੁੱਦਾ ਉਠਾਇਆ ਜਿਸ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪਣੇ ਕਿਸੇ ਵੀ ਮੰਤਰੀ, ਵਿਧਾਇਕ ਜਾਂ ਪਾਰਟੀ ਵਾਲੰਟੀਅਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਜਾਂ ਕੋਈ ਸਿਆਸੀ ਦਬਾਅ ਨਾ ਪਾਏ ਜਾਣ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ, “ਇਸ ਸਭ ਦੇ ਬਾਵਜੂਦ ਜੇਕਰ ਇੱਕਾ-ਦੁੱਕਾ ਮਾਮਲੇ ਵਿੱਚ ਕੋਈ ਤੁਹਾਨੂੰ ਗੈਰ-ਕਾਨੂੰਨੀ ਗਤੀਵਿਧੀ ਕਰਨ ਲਈ ਮਜਬੂਰ ਕਰਦਾ ਹੈ, ਤਾਂ ਇਸ ਗੱਲਬਾਤ ਨੂੰ ਆਡੀਓ ਜਾਂ ਵੀਡੀਓ ਵਿਧੀ ਵਿੱਚ ਰਿਕਾਰਡ ਕਰਕੇ ‘ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ਨੰਬਰ 9501-200-200 ‘ਤੇ ਅਪਲੋਡ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਜੇਕਰ ਰੇਤ ਦੇ ਠੇਕੇਦਾਰਾਂ ਵੱਲੋਂ ਕੀਤੀ ਜਾ ਰਹੀ ਢਿੱਲ-ਮੱਠ ਦੀ ਕੋਈ ਸ਼ਿਕਾਇਤ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਅਜਿਹੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਪਾਸੋਂ ਕਿਸੇ ਕਿਸਮ ਦੀ ਰਿਆਇਤ ਦੀ ਉਮੀਦ ਨਾ ਰੱਖੀ ਜਾਵੇ।

ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਕਾਨੂੰਨੀ ਅਤੇ ਗੈਰ-ਕਾਨੂੰਨੀ ਖਣਨ ਥਾਵਾਂ ਵਿੱਚ ਫ਼ਰਕ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਬੰਧੀ ਜਾਣੂ ਕਰਵਾਉਂਦਿਆਂ ਕਿਹਾ ਕਿ ਰੇਤ ਖਣਨ ਲਈ ਕਾਨੂੰਨੀ ਤੌਰ ਉਤੇ ਅਲਾਟ ਕੀਤੀਆਂ ਥਾਵਾਂ ‘ਤੇ ਸਬੰਧਤ ਜਾਣਕਾਰੀ ਦਰਸਾਉਂਦੇ ਬੋਰਡ ਲਗਾਏ ਜਾਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਖਣਨ ਤੇ ਭੂ-ਵਿਗਿਆਨ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...