May 1, 2026, 7:17 pm
----------- Advertisement -----------
HomeNewsPunjabਸੁਨੀਲ ਜਾਖੜ ਦਾ ਬਿਆਨ ਦਲਿਤ ਸਮਾਜ ਪ੍ਰਤੀ ਕਾਂਗਰਸ ਦੀ ਸੋਚ ਦਾ ਪ੍ਰਗਟਾਵਾ:...

ਸੁਨੀਲ ਜਾਖੜ ਦਾ ਬਿਆਨ ਦਲਿਤ ਸਮਾਜ ਪ੍ਰਤੀ ਕਾਂਗਰਸ ਦੀ ਸੋਚ ਦਾ ਪ੍ਰਗਟਾਵਾ: ਵਿਧਾਇਕ ਪ੍ਰਿੰ. ਬੁੱਧ ਰਾਮ

Published on

----------- Advertisement -----------

-ਸੁਨੀਲ ਜਾਖੜ ਦੇ ਬਿਆਨ ਨਾਲ ਦਲਿਤ ਸਮਾਜ ਦੇ ਸਵੈਮਾਨ ਨੂੰ ਗਹਿਰੀ ਸੱਟ ਲੱਗੀ, ਤੁਰੰਤ ਕਾਰਵਾਈ ਕਰੇ ਕਾਂਗਰਸ: ਵਿਧਾਇਕ ਪ੍ਰਿੰ. ਬੁੱਧ ਰਾਮ

ਚੰਡੀਗੜ੍ਹ, 7 ਅਪ੍ਰੈਲ 2022: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤ ਸਮਾਜ ਵਿਰੋਧੀ ਕੀਤੀ ਟਿੱਪਣੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਟਿੱਪਣੀ ਕਾਂਗਰਸੀ ਆਗੂਆਂ ਦੀ ਗਰੀਬ ਤੇ ਦਲਿਤ ਵਿਰੋਧੀ ਮਾਨਸਕਿਤਾ ਨੂੰ ਪੇਸ਼ ਕਰਦੀ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਵਿਧਾਇਕ ਤੇ ਸੀਨੀਅਰ ਆਗੂ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸੁਨੀਲ ਜਾਖੜ ਦਾ ਬਿਆਨ ਦਲਿਤ ਸਮਾਜ ਪ੍ਰਤੀ ਕਾਂਗਰਸ ਦੀ ਸੋਚ ਦਾ ਪ੍ਰਗਟਾਵਾ ਕਰਦਾ ਹੈ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਕਾਂਗਰਸ ਅਤੇ ਉਸ ਦੇ ਆਗੂਆਂ ਦੀ ਸੋਚ ਹੀ ਦਲਿਤ ਸਮਾਜ ਵਿਰੋਧੀ ਹੈ। ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਹੁਣ ਇਹ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਕਾਂਗਰਸ ਨੇ ਹਮੇਸ਼ਾਂ ਹੀ ਦਲਿਤ ਸਮਾਜ ਦਾ ਰਾਜਨੀਤਿਕ ਇਸਤੇਮਾਲ ਕੀਤਾ ਹੈ। ਉਨ੍ਹਾਂ ਕਾਂਗਰਸ ਹਾਈਕਮਾਨ ਦੀ ਵੀ ਅਲੋਚਨਾ ਕੀਤੀ ਅਤੇ ਸਵਾਲ ਕੀਤਾ ਕਿ ਸੁਨੀਲ ਜਾਖੜ ਦੇ ਬਿਆਨ ’ਤੇ ਗਾਂਧੀ ਪਰਿਵਾਰ ਚੁੱਪ ਕਿਉਂ ਧਾਰੀ ਬੈਠਾ ਹੈ?
ਵਿਧਾਇਕ ਨੇ ਕਿਹਾ ਕਿ ਸੁਨੀਲ ਜਾਖੜ ਦੇ ਬਿਆਨ ਨਾਲ ਕੇਵਲ ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਦਲਿਤ ਸਮਾਜ ਦੇ ਸਵੈਮਾਨ ਨੂੰ ਗਹਿਰੀ ਸੱਟ ਲੱਗੀ ਹੈ। ਪੰਜਾਬ ਦੇ ਲੋਕ ਅਜਿਹੀ ਘਟੀਆ ਮਾਨਸਿਕਤਾ ਨੂੰ ਕਦੇ ਸਵੀਕਾਰ ਨਹੀਂ ਕਰਨਗੇ ਅਤੇ ਕਾਂਗਰਸ ਆਗੂਆਂ ਦੀ ਅਜਿਹੀ ਸੋਚ ਕਾਰਨ ਹੀ ਕਾਂਗਰਸ ਦੀ ਮਾੜੀ ਦੁਰਦਸ਼ਾ ਹੋਈ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਦਲਿਤ ਸਮਾਜ ਪ੍ਰਤੀ ਅਜਿਹੀ ਘਟੀਆ ਟਿੱਪਣੀ ਕਰਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਦੇਸ਼ ਦੇ ਸੰਵਿਧਾਨ ਦੀ ਬੇਅਦਬੀ ਕੀਤੀ ਹੈ, ਇਸ ਲਈ ਕਾਂਗਰਸ ਹਾਈਕਮਾਨ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗੇ ਅਤੇ ਸੁਨੀਲ ਜਾਖੜ ਖਿਲਾਫ਼ ਤੁਰੰਤ ਕਾਰਵਾਈ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...