November 18, 2026, 2:13 am
----------- Advertisement -----------
HomeNewsLatest Newsਗੁਰੂ-ਪਰਿਵਾਰ ਉੱਤੇ ਵਪਾਰਕ ਐਨੀਮੇਸ਼ਨ ਫਿਲਮ ਨੂੰ ਮੁੱਖ ਮੰਤਰੀ ਵੱਲੋਂ ਉਤਸ਼ਾਹਿਤ ਕਰਨਾ, ਬੁੱਤ...

ਗੁਰੂ-ਪਰਿਵਾਰ ਉੱਤੇ ਵਪਾਰਕ ਐਨੀਮੇਸ਼ਨ ਫਿਲਮ ਨੂੰ ਮੁੱਖ ਮੰਤਰੀ ਵੱਲੋਂ ਉਤਸ਼ਾਹਿਤ ਕਰਨਾ, ਬੁੱਤ ਪੂਜਾ ਨੂੰ ਹੱਲਾ ਸ਼ੇਰੀ ਦੇਣਾ: ਕੇਂਦਰੀ ਸਿੰਘ ਸਭਾ

Published on

----------- Advertisement -----------

ਚੰਡੀਗੜ੍ਹ : – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੱਲ ਚੰਡੀਗੜ੍ਹ ਦੇ ਐਲਾਂਤੇ ਮਾਲ ਵਿੱਚ ਪੰਜਾਬ ਦੇ ਵਿਧਾਇਕਾਂ ਨੂੰ ‘ਮਾਤਾ ਸਾਹਿਬ ਕੌਰ’ ਉੱਤੇ ਬਣੀ ਐਨੀਮੇਸ਼ਨ ਫਿਲਮ ਨੂੰ ਦੇਖਣ ਦਾ ਸੱਦਾ ਦੇਣਾ, ਸਿਰਫ ਵਪਾਰਕ ਫਿਲਮ ਨੂੰ ‘ਪ੍ਰਮੋਟ’ ਕਰਨਾ ਹੀ ਨਹੀਂ ਬਲਕਿ ਸਿੱਖਾਂ ਅੰਦਰ ਬੁੱਤ-ਪੂਜਾ ਦੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਨਾ ਵੀ ਹੈ
ਇਸ ਫਿਲਮ, “ਸੁਪਰੀਮ ਮਦਰਹੁੱਡ: ਮਾਤਾ ਸਾਹਿਬ ਕੌਰ” ਨੂੰ ਜਦੋਂ ਸਿੱਖਾਂ ਦੀ ਧਾਰਮਿਕ ਸੰਸਥਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਜੇ ‘ਪ੍ਰਵਾਨ ਪੱਤਰ’ ਹੀ ਨਹੀਂ ਦਿੱਤਾ ਤਾਂ ਇਸ ਫਿਲਮ ਨੂੰ ਮੁੱਖ ਮੰਤਰੀ ਵੱਲੋਂ ਉਤਸ਼ਾਹਿਤ ਕਰਨਾ ਜਾਇਜ਼ ਨਹੀਂ ਹੈ। ਮੁੱਖ ਮੰਤਰੀ ਦਾ ਇਹ ਕਦਮ ਸ਼੍ਰੋਮਣੀ ਕਮੇਟੀ ਨੂੰ ਛੁਟਿਆਉਦਾ ਹੈ। ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਇਸ ਫਿਲਮ ਉੱਤੇ ਸੱਤ ਇਤਰਾਜ਼ ਉਠਾਏ ਹਨ। ਅਤੇ ਪ੍ਰਵਾਨਗੀ ਨਹੀਂ ਦਿੱਤੀ।
ਸ਼੍ਰੋਮਣੀ ਕਮੇਟੀ ਨੇ ਇਕ ਫਿਲਮ ਦੇ ਨਿਰਮਾਤਾਵਾਂ ਨੂੰ ਕਿਹਾ ਕਿ ਅਕਾਲ ਤਖਤ ਦੇ ਸਪਸ਼ਟ ਨਿਰਦੇਸ਼ ਹੈ ਕਿ ਸਿੱਖ ਗੁਰੂਆਂ ਤੇ ਕੋਈ ਵੀ ਫਿਲਮ ਨਹੀਂ ਬਣ ਸਕਦੀ। ਕਮੇਟੀ ਦਾ ਇਤਰਾਜ਼ ਹੈ ਕਿ ਫਿਲਮ ਵਿੱਚ ਕੁਝ ਘਟਨਾਵਾਂ ਨੂੰ ਤੱਥਾਂ ਨਾਲ ਨਹੀਂ ਦਰਸਾਇਆ ਗਿਆ ਹੈ। ਕਮੇਟੀ ਮੈਂਬਰਾਂ ਨੇ ਫਿਲਮ ਦੇ ਨਿਰਦੇਸ਼ਨ ਉੱਤੇ ਵੀ ਉਗਲ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਲਈ ਫਿਲਮ ਦਿਖਾਉਣ ਦੇ ਫੈਸਲੇ ਤੋਂ ਬਾਅਦ ਵੀਂ ਸ਼੍ਰੋਮਣੀ ਕਮੇਟੀ ਨੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ।
ਸਿੱਖ ਸਿਧਾਂਤ ਅਨੁਸਾਰ ਸਾਰਾ ਬ੍ਰਹਿਮੰਡ “ਨਿਰਗੁਣ” ਦਾ ਪਸਾਰਾ ਹੈ ਅਤੇ ‘ਨਿਰਗੁਣ’ ਹੀ “ਸਰ ਗੁਣ” ਰਾਹੀ ਦ੍ਰਿਸ਼ਟਮਾਣ ਹੁੰਦਾ ਜਦੋਂ ਕਿ ਬੁੱਤ ਪੂਜਕ ਲਈ “ਸਰਗੁਣ” ਹੀ ਅੰਤਿਮ ਸੱਚ ਹੈ। ਇਸਲਾਮ ਬੁੱਤ ਪੂਜਾ ਖਿਲਾਫ ਹੈ। ਇੱਥੋਂ ਤੱਕ ਕਿ ਇਸਲਾਮ ਮਹੁੰਮਦ ਸਾਹਿਬ ਫੋਟੋਂ ਵੀਂ ਨਹੀਂ ਬਣਨ ਦਿੰਦਾ। ਐਨੀਮੇਸ਼ਨ ਫਿਲਮ ਗੁਰੂ ਪਰਿਵਾਰਾਂ ਨੂੰ ਸਥੂਲ ਰੂਪ ਵਿੱਚ ਪੇਸ਼ ਕਰਕੇ, ਪਵਿੱਤਰ ਵਿਚਾਰਾਂ ਅਤੇ ਭਾਵਨਾਵਾਂ ਨੂੰ ਨੀਵੇ ਪੱਧਰ ਉੱਤੇ ਮਨੁੱਖ ਰਾਹੀ ਬਣਾਏ ਬੁੱਤਾਂ ਰਾਹੀਂ ਪੇਸ਼ ਕਰਦੀ ਹੈ। ਅਸਲ ਵਿੱਚ, ਸਿੱਖ “ਸ਼ਬਦ ਗੁਰੂ” ਦੇ ਉਪਾਸ਼ਕ ਹਨ ਐਨੀਮੇਟਿਡ ਦ੍ਰਿਸ਼ ਇਸ ਸੰਕਲਪ ਨੂੰ ਬਿਗਾੜਦੇ ਹਨ।
ਸਿੱਖ ਇਤਿਹਾਸ ਤੇ ਬਣੀਆਂ ਫਿਲਮਾਂ ਨੇ ਪਹਿਲਾਂ ਹੀ ਵਿਵਾਦ ਪੈਦਾ ਕੀਤਾ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਆਧਾਰਿਤ ਫਿਲਮ ‘ਚਾਰ ਸਾਹਿਬਜ਼ਾਦੇ’ ਦੇ ਅਧਿਕਾਰ ਖਰੀਦਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਵੱਲੋਂ ਪੰਜਾਬ ਦੇ ਸਾਰੇ 117 ਵਿਧਾਇਕਾਂ ਨੂੰ ਫਿਲਮ ਵੇਖਣ ਦਾ ਸੱਦਾ ਦਿੱਤਾ ਗਿਆ ਹੈ।
ਇਸ ਸਾਂਝੇ ਬਿਆਨ ਵਿੱਚ ਪ੍ਰੋਫੈਸਰ ਸ਼ਾਮ ਸਿੰਘ (ਪ੍ਰਧਾਨ), ਪੱਤਰਕਾਰ ਜਸਪਾਲ ਸਿੰਘ ਸਿੱਧੂ, ਇੰਜ. ਗੁਰਪਾਲ ਸਿੰਘ ਸਿੱਧੂ, ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰਪ੍ਰੀਤ ਸਿੰਘ ਪ੍ਰਤੀਨਿਧ ਗਲੋਬਲ ਸਿੱਖ ਕੌਸਲ, ਰਾਜਵਿੰਦਰ ਸਿੰਘ ਰਾਹੀ, ਗੁਰਬਚਨ ਸਿੰਘ (ਸੰਪਾਦਕ ਦੇਸ਼ ਪੰਜਾਬ), ਇੰਜ. ਸੁਰਿੰਦਰ ਸਿੰਘ ਅਤੇ ਨਵਤੇਜ਼ ਸਿੰਘ ਆਦਿ ਸ਼ਾਮਿਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...