July 19, 2026, 10:54 pm
----------- Advertisement -----------
HomeNewsEducationਮੁੱਖ ਮੰਤਰੀ ਸਿੱਖਿਆ ਬੋਰਡ ਨੂੰ ਵਿਦਿਆਰਥੀਆਂ ਦੀ ਫੀਸ ਵਾਪਸ ਮੋੜਨ ਦੀ ਹਦਾਇਤ...

ਮੁੱਖ ਮੰਤਰੀ ਸਿੱਖਿਆ ਬੋਰਡ ਨੂੰ ਵਿਦਿਆਰਥੀਆਂ ਦੀ ਫੀਸ ਵਾਪਸ ਮੋੜਨ ਦੀ ਹਦਾਇਤ ਕਰਨ: ਅਕਾਲੀ ਦਲ

Published on

----------- Advertisement -----------

ਨਤੀਜਾ ਕਾਪੀ ਵਿਦਿਆਰਥੀਆਂ ਨੁੰ ਮੁਫਤ ਦਿੱਤੀ ਜਾਵੇ ਅਤੇ ਉਹਨਾਂ ਤੋਂ ਇਕ ਕਾਪੀ ਦਾ 800 ਰੁਪਿਆ ਲੈਣਾ ਬਹੁਤ ਗਲਤ : ਡਾ. ਚੀਮਾ
ਚੰਡੀਗੜ੍ਹ, 7 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੁੰ ਆਖਿਆ ਕਿ ਉਹ ਪੰਜਾਬ ਸਕੂਲ ਸਿੱਖਿਆ ਬੋਰਡ ਨੁੰ ਹਦਾਇਤ ਕਰਨ ਕਿ ਉਹ ਵਿਦਿਆਰਥੀਆਂ ਨਾਲ ਠੱਗੀ ਨਾ ਮਾਰੇ ਅਤੇ ਪਾਰਟੀ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਨੂੰ ਉਹ 94 ਕਰੋੜ ਰੁਪਏ ਪ੍ਰੀਖਿਆ ਫੀਸ ਦੀ ਰਾਸ਼ੀ ਵਾਪਸ ਦਿੱਤੀ ਜਾਵੇ ਜੋ ਪ੍ਰੀਖਿਆ ਕਦੇ ਲਈ ਹੀ ਨਹੀਂ ਗਈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਪ੍ਰਾਈਵੇਟ ਸਕੂਲਾਂ ਦੇ ਕੰਮ ਨੂੰ ਨਿਯਮਿਤ ਕਰਨ ਦੀ ਗੱਲ ਕਰਦੇ ਹਨ ਪਰ ਦੂਜੇ ਪਾਸੇ ਉਹਨਾਂ ਨੁੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਰਕਾਰੀ ਸਿੱਖਿਆ ਬੋਰਡ ਸਿੱਖਿਆ ਨੁੰ ਵਪਾਰਕ ਧੰਦਾ ਨਾ ਬਣਾਵੇ। ਉਹਨਾਂ ਕਿਹਾ ਕਿ 2020‘21 ਲਈ ਵਿਦਿਆਰਥੀਆਂ ਤੋਂ ਲਈ 94 ਕਰੋੜ ਰੁਪਏ ਪ੍ਰੀਖਿਆ ਫੀਸ ਵਾਪਸ ਕੀਤੀ ਜਾਵੇ ਕਿਉਂਕਿ ਕੋਰੋਨਾ ਮਹਾਮਾਰੀ ਦੇ ਕਾਰਨ ਇਹ ਪੈਪਰ ਹੋ ਹੀ ਨਹੀਂ ਸਕੇ। ਉਹਨਾਂ ਕਿਹਾ ਕਿ ਬੋਰਡ ਵੱਲੋਂ ਇਹ ਕਹਿਣਾ ਕਿ ਉਸਨੇ ਪ੍ਰੀਖਿਆ ਲਈ ਪੇਪਰ ਛਪਵਾਏ ਸਨ, ਬੇਤੁੱਕਾ ਲੱਗਦਾ ਹੈ। ਉਹਨਾਂ ਕਿਹਾ ਕਿ ਪ੍ਰੀਖਿਆ ਪੇਪਰ ਛਾਪਣ ’ਤੇ ਸਿਰਫ ਨਿਗੂਣਾ ਖਰਚਾ ਆਉਂਦਾ ਹੈ। ਜੇਕਰ ਲੋੜ ਹੈ ਤਾਂ ਫਿਰ ਹਰ ਵਿਦਿਆਰਥੀ ਤੋਂ ਲਏ 1100 ਰੁਪਏ ਵਿਚੋਂ ਕੁਝ ਰਾਸ਼ੀ ਕੱਟ ਕੇ ਬਾਕੀ ਰਾਸ਼ੀ ਵਿਦਿਆਰਥੀਆਂ ਨੁੰ ਵਾਪਸ ਦੇਣੀ ਚਾਹੀਦੀ ਹੈ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਬੋਰਡ ਨੂੰ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜਦੋਂ ਸਾਡਾ ਆਪਣਾ ਘਰ ਹੀ ਠੀਕ ਨਹੀਂ ਤਾਂ ਫਿਰ ਅਸੀਂ ਪ੍ਰਾਈਵੇਟ ਸੈਕਟਰ ਵਾਸਤੇ ਸੁਧਾਰ ਕਿਵੇਂ ਲਾਗੂ ਕਰਾਂਗੇ ?
ਅਕਾਲੀ ਆਗੂ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਜਿਹੜੀਆਂ ਸੇਵਾਵਾਂ ਬੋਰਡ ਨੇ ਪ੍ਰਦਾਨ ਹੀ ਨਹੀਂ ਕੀਤੀਆਂ, ਉਸਦੀ ਫੀਸ ਲੈਣ ਤੋਂ ਬਾਅਦ ਹੁਣ ਸਿੱਖਿਆ ਬੋਰਡ ਹਰੇਕ ਵਿਦਿਆਰਥੀ ਤੋਂ 800 ਰੁਪਏ ਮੰਗ ਰਿਹਾ ਹੈ ਤਾਂ ਜੋ ਨਤੀਜੇ ਦੀ ਹਾਰਡ ਕਾਪੀ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਅਜਿਹੀ ਗੱਲ ਕਦੇ ਪਹਿਲਾਂ ਸੁਣਨ ਨੂੰ ਨਹੀਂ ਮਿਲੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਤੀਜਾ ਸਰਟੀਫਿਕੇਟ ਮੁਫਤ ਵਿਚ ਮਿਲਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਪਹਿਲਾਂ ਹੀ ਪ੍ਰੀਖਿਆ ਫੀਸ ਭਰੀ ਹੋਈ ਹੈ। ਉਹਨਾਂ ਕਿਹਾ ਕਿ ਜੇਕਰ ਉਹਨਾਂ ਤੋਂ ਕੋਈ ਪ੍ਰਿੰਟਿੰਗ ਦਾ ਪੈਸਾ ਲੈਣਾ ਹੈ ਤਾਂ ਫਿਰ ਇਸ ਲਈ 10 ਰੁਪਏ ਪ੍ਰਤੀ ਕਾਪੀ ਤੋਂ ਜ਼ਿਆਦਾ ਨਹੀਂ ਲਿਆ ਜਾਣਾ ਚਾਹੀਦਾ।
ਡਾ. ਚੀਮਾ ਨੇ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾ ਵਿਚ ਪੜ੍ਹਦੇ ਬਹੁਤੇ ਵਿਦਿਆਰਥੀ ਸਮਾਜ ਦੇ ਕਮਜ਼ੋਰ ਤਬਕੇ ਦੇ ਹੁੰਦੇ ਹਨ। ਉਹਨਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਤੋਂ ਇਕ ਸਰਟੀਫਿਕੇਟ ਲੈਣ ਲਈ 800 ਰੁਪਏ ਅਦਾ ਕਰਨ ਦੀ ਝਾਕ ਨਹੀਂ ਰੱਖ ਸਕਦੇ। ਉਹਨਾਂ ਕਿਹਾ ਕਿ ਕਿਉਂਕਿ ਮੁੱਖ ਮੰਤਰੀ ਸਿੱਖਿਆ ਖੇਤਰ ਵਿਚ ਬਹੁਤ ਦਿਲਚਸਪੀ ਲੈ ਰਹੇ ਹਨ, ਉਹਨਾਂ ਨੁੰ ਤੁਰੰਤ ਦਖਲ ਦੇ ਕੇ ਸਿੱਖਿਆ ਬੋਰਡ ਦੀ ਵਿਦਿਆਰਥੀਆਂ ਤੋਂ ਪੈਸੇ ਵਸੂਲਣ ਦੀ ਇਹ ਮਨਮਰਜ਼ੀ ਬੰਦ ਕਰਵਾਉਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ‘ਚ ਬੱਦਲ ਫਟਣ ਨਾਲ ਤਬਾਹੀ ! ਕਈ ਲੋਕਾਂ ਦੀ ਮੌਤ, ਨਦੀਆਂ-ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ

ਜੰਮੂ-ਕਸ਼ਮੀਰ ਦੇ ਪੁੰਛ ਅਤੇ ਕਿਸ਼ਤਵਾੜ ਵਿੱਚ ਸ਼ਨੀਵਾਰ ਰਾਤ ਨੂੰ ਬੱਦਲ ਫਟਣ ਨਾਲ ਤਬਾਹੀ ਮੱਚ...

ਸਿੱਖਿਆ ਵਿਭਾਗ ਦਾ ਐਕਸ਼ਨ ਮੋਡ: ਖ਼ਰਾਬ ਨਤੀਜੇ ਦੇਣ ਵਾਲੇ 68 ਸਕੂਲ ਪ੍ਰਿੰਸੀਪਲਾਂ ਖ਼ਿਲਾਫ਼ ਕਾਰਵਾਈ ਸ਼ੁਰੂ, ਮੰਗਿਆ ਸਪਸ਼ਟੀਕਰਨ

ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ...

ਕਿਸਾਨਾਂ ਵੱਲੋਂ ਦਿੱਲੀ ‘ਚ ਮਹਾਂਰੈਲੀ ਦਾ ਐਲਾਨ, ਪੰਜਾਬ ਤੋਂ 20 ਤਰੀਕ ਨੂੰ ਸੈਂਕੜੇ ਬੱਸਾਂ ਹੋਣਗੀਆਂ ਰਵਾਨਾ

 ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ਦੇ ਵਿਰੋਧ 'ਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਮੋਰਚਾ ਖੋਲ੍ਹ...

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਦਾ ਜੀਵਨ ਕਿੰਨਾ ਬਦਲਿਆ? ਇਹ ਹੈ ਪੰਜਾਬ ਦਾ ਰਿਪੋਰਟ ਕਾਰਡ

ਭਗਵੰਤ ਮਾਨ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਪੰਜਾਬ ਵਿੱਚ ਯੋਗ ਔਰਤਾਂ ਨੂੰ ਅਜਿਹੇ...

ਅਸ਼ਲੀਲ ਫੋਟੋ ਮਾਮਲੇ ‘ਚ ਨਿਹੰਗ ਨੂੰ ਸਜ਼ਾ, ਬਾਣਾ ਪਾਉਣ ‘ਤੇ ਰੋਕ, ਸੋਸ਼ਲ ਮੀਡੀਆ ਪੋਸਟ ਤੋਂ ਸ਼ੁਰੂ ਹੋਇਆ ਵਿਵਾਦ

ਨਿਹੰਗ ਜਸਦੀਪ ਸਿੰਘ ਦੀਆਂ ਅਸ਼ਲੀਲ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਧਾਰਮਿਕ ਸਜ਼ਾ...

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...