November 19, 2026, 10:43 am
----------- Advertisement -----------
HomeNewsLatest Newsਭਗਵੰਤ ਮਾਨ ਨੇ ਵੱਖ ਵੱਖ ਮਾਧਿਅਮਾਂ ਰਾਹੀਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ...

ਭਗਵੰਤ ਮਾਨ ਨੇ ਵੱਖ ਵੱਖ ਮਾਧਿਅਮਾਂ ਰਾਹੀਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਪੰਜਾਬ ਸਰਕਾਰ ਨੂੰ ਇਜਾਜ਼ਤ ਦੇਣ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਅਪੀਲ

Published on

----------- Advertisement -----------

ਗੁਰਬਾਣੀ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਦੁਨੀਆ ਭਰ ਵਿਚ ਪਹੁੰਚਾਉਣਾ ਉਦੇਸ਼

ਚੰਡੀਗੜ੍ਹ : – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਸੂਬਾ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਪ੍ਰਸਾਰਣ/ਸੰਚਾਰ ਤਕਨੀਕਾਂ ਨੂੰ ਸਥਾਪਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸਰਬ ਸਾਂਝੀ ਗੁਰਬਾਣੀ ਦੇ ਦੁਨੀਆਂ ਭਰ ਚ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ ਤਾਂ ਜੋਸਰਬੱਤ ਦੇ ਭਲੇ` ਦੇ ਇਲਾਹੀ ਸੰਦੇਸ਼ ਨੂੰ ਦੁਨੀਆ ਭਰ ਵਿਚ ਵਸਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

ਇਹ ਉਪਰਾਲਾ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ ਦੇ ਨਾਲ-ਨਾਲ ਰਸਭਿੰਨੀ ਇਲਾਹੀ ਗੁਰਬਾਣੀ ਸਰਵਣ ਕਰਨ ਦਾ ਮੌਕਾ ਵੀ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਸੇਵਾ ਨਿਭਾਉਣ ਲਈ ਤਿਆਰ ਹੈ।

ਆਪਣੇ ਵੀਡੀਓ ਸੰਦੇਸ਼ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਗੁਰਬਾਣੀ ਦੇ ਇਲਾਹੀ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਉਨ੍ਹਾਂ ਇਸ ਲਈ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਨੂੰ ਇੱਕੋ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸੈਟੇਲਾਈਟ ਟੀ.ਵੀ ਸਮੇਤ ਸੰਚਾਰ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਰੇਡੀਓ, ਐੱਫ.ਐੱਮ., ਸੋਸ਼ਲ ਮੀਡੀਆ ਅਤੇ ਮੋਬਾਈਲ ਐਪਸ `ਤੇ ਪ੍ਰਸਾਰਤ ਕੀਤਾ ਜਾਵੇ ।

ਮੁੱਖ ਮੰਤਰੀ ਨੇ ਇਸ ਕਾਰਜ ਲਈ ਪੰਜਾਬ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਵੀਨਤਮ ਬੁਨਿਆਦੀ ਢਾਂਚਾ/ਤਕਨਾਲੋਜੀ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਜਿਸ ਵਿੱਚ ਨਵੀਨਤਮ ਕੈਮਰੇ ਅਤੇ ਪ੍ਰਸਾਰਣ ਉਪਕਰਨ ਸ਼ਾਮਲ ਹਨ।ਇਸ ਤੋਂ ਇਲਾਵਾ ਪ੍ਰਸਾਰਣ ਦੇ ਹੋਰ ਡਿਜੀਟਲ ਮਾਧਿਅਮ ਜਿਵੇਂ ਯੂ-ਟਿਊਬ, ਮੋਬਾਈਲ ਐਪਸ, ਧਾਰਮਿਕ ਚੈਨਲ ਜਾਂ ਕੋਈ ਹੋਰ ਚੈਨਲ ਜੋ ਇਕੋ ਮਾਧਿਅਮ ਦੀ ਬਜਾਏ ਵੱਖ ਵੱਖ ਤਕਨੀਕਾਂ ਵਰਤ ਕੇ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦੇ ਹੋਣ ਉਨ੍ਹਾਂ ਲਈ ਵੀ ਸਰਕਾਰ ਲੋੜੀਂਦਾ ਸਾਜੋ ਸਮਾਨ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ ਤਾਂ ਜੋ ਸਰਬ ਸਾਂਝੀ ਬਾਣੀ ਨੂੰ ਦੁਨੀਆ ਭਰ ਵਿੱਚ ਪਹੁੰਚਾਇਆ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਇਸ ਦਾ ਖਰਚਾ ਚੁੱਕਣ ਲਈ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...