April 24, 2026, 2:57 am
----------- Advertisement -----------
HomeNewsBreaking Newsਅੱਜ ਦਾ ਇਤਿਹਾਸ : ਜਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਕੇਂਦਰੀ ਅਸੈਂਬਲੀ ਵਿੱਚ...

ਅੱਜ ਦਾ ਇਤਿਹਾਸ : ਜਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਕੇਂਦਰੀ ਅਸੈਂਬਲੀ ਵਿੱਚ ਸੁੱਟਿਆ ਸੀ ਬੰਬ

Published on

----------- Advertisement -----------

ਅੱਜ 8 ਅਪ੍ਰੈਲ ਦਾ ਦਿਨ ਇਤਿਹਾਸ ਦੇ ਪੰਨਿਆਂ ਵਿੱਚ ਕਾਫੀ ਖਾਸ ਮੰਨਿਆ ਜਾਂਦਾ ਹੈ। ਅੱਜ ਤੋਂ 93 ਸਾਲ ਪਹਿਲਾ ਦਿੱਲੀ ਦੀ ਕੇਂਦਰੀ ਅਸੈਂਬਲੀ ਵਿੱਚ ਵਾਇਸਰਾਏ ਵੱਲੋ ‘ਪਬਲਿਕ ਸੇਫਟੀ ਬਿੱਲ’ ਪੇਸ਼ ਕੀਤਾ ਜਾ ਰਿਹਾ ਸੀ। ਜਿਸ ਦੌਰਾਨ ਸਦਨ ‘ਚ ਦੋ ਵਿਅਕਤੀਆਂ ਨੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਉਂਦੇ ਹੋਏ ਬੰਬ ਸੁੱਟੇ।
ਇਹ ਬੰਬ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਨੇ ਸੁੱਟੇ ਸਨ। ਬੰਬ ਸੁੱਟਣ ਸਮੇਂ ਇਸ ਗੱਲ ਦਾ ਵੀ ਧਿਆਨ ਰੱਖਿਆ ਗਿਆ ਕਿ ਇਸ ਨਾਲ ਕਿਸੇ ਦੀ ਜਾਨ ਨੂੰ ਨੁਕਸਾਨ ਨਾ ਹੋਵੇ। ਬੰਬ ਫਟਦੇ ਹੀ ਜ਼ੋਰਦਾਰ ਧਮਾਕਾ ਹੋਇਆ ਵਿਧਾਨ ਸਭਾ ਹਾਲ ਵਿੱਚ ਹਨੇਰਾ ਛਾ ਗਿਆ। ਪੂਰੀ ਇਮਾਰਤ ਵਿਚ ਹਫੜਾ-ਦਫੜੀ ਮਚ ਗਈ। ਘਬਰਾਏ ਹੋਏ ਲੋਕ ਬਾਹਰ ਭੱਜਣ ਲੱਗੇ ਪਰ ਬੰਬ ਸੁੱਟਣ ਵਾਲੇ ਦੋਵੇਂ ਕ੍ਰਾਂਤੀਕਾਰੀ ਉੱਥੇ ਹੀ ਖੜ੍ਹੇ ਰਹੇ।


ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਉਨ੍ਹਾਂ ਨੇ ਸਦਨ ਅੰਦਰ ਕੁਝ ਪਰਚੇ ਵੀ ਸੁੱਟੇ। ਇਸ ਵਿੱਚ ਲਿਖਿਆ ਸੀ – “ਬੋਲੇ ਕੰਨਾਂ ਨੂੰ ਸੁਣਾਉਣ ਲਈ ਧਮਾਕੇ ਦੀ ਲੋੜ ਹੁੰਦੀ ਹੈ।” ਇਸ ਤੋਂ ਬਾਅਦ ਦੋਵਾਂ ਨੇ ਆਪਣੇ ਆਪ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਭਾਰਤੀ ਨੌਜਵਾਨਾਂ ਦੇ ਹੀਰੋ ਬਣ ਗਏ।
ਦੱਸ ਦਈਏ ਕਿ ਕ੍ਰਾਂਤੀਕਾਰੀ ‘ਜਨ ਸੁਰੱਖਿਆ ਬਿੱਲ’ ਅਤੇ ‘ਵਪਾਰ ਵਿਵਾਦ ਬਿੱਲ’ ਦਾ ਵਿਰੋਧ ਕਰ ਰਹੇ ਸਨ। ਦੋਵਾਂ ਬਿੱਲਾਂ ਦਾ ਮਕਸਦ ਅੰਗਰੇਜ਼ ਸਰਕਾਰ ਵਿਰੁੱਧ ਉੱਠ ਰਹੀਆਂ ਆਵਾਜ਼ਾਂ ਨੂੰ ਦਬਾਉਣਾ ਸੀ। ਇਸ ਤੋਂ ਬਾਅਦ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਵਿਧਾਨ ਸਭਾ ਬੰਬ ਕਾਂਡ ਵਿੱਚ ਦੋਸ਼ੀ ਪਾਏ ਗਏ। ਇਸ ਵਿੱਚ ਦੋਵਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਅਤੇ ਬਟੁਕੇਸ਼ਵਰ ਦੱਤ ਨੂੰ ਕਾਲਾ ਪਾਣੀ ਜੇਲ੍ਹ ਭੇਜ ਦਿੱਤਾ ਗਿਆ। ਸਾਂਡਰਸ ਦੇ ਕਤਲ ਲਈ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਸੀ। 7 ਅਕਤੂਬਰ 1930 ਨੂੰ ਫੈਸਲਾ ਆਇਆ ਕਿ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ 24 ਮਾਰਚ 1931 ਨੂੰ ਫਾਂਸੀ ਦੇ ਦਿੱਤੀ ਜਾਵੇ ਪਰ ਜਨਤਾ ਦੇ ਰੋਹ ਤੋਂ ਡਰਦਿਆਂ ਅੰਗਰੇਜ਼ ਸਰਕਾਰ ਨੇ ਇਨ੍ਹਾਂ ਨਾਇਕਾਂ ਨੂੰ 23-24 ਮਾਰਚ ਦੀ ਅੱਧੀ ਰਾਤ ਨੂੰ ਹੀ ਫਾਂਸੀ ਦੇ ਦਿੱਤੀ।
ਦੱਸ ਦੇਈਏ ਕਿ ਅੱਜ ਦੇ ਹੀ ਦਿਨ ਮੰਗਲ ਪਾਂਡੇ ਨੂੰ 8 ਅਪ੍ਰੈਲ 1857 ਨੂੰ ਫਾਂਸੀ ਦਿੱਤੀ ਗਈ ਸੀ। ਉਹ ਬ੍ਰਿਟਿਸ਼ ਭਾਰਤ ਦੀ ਬੈਰਕਪੁਰ ਰੈਜੀਮੈਂਟ ਦਾ ਸਿਪਾਹੀ ਸੀ। 1857 ਦੇ ਵਿਦਰੋਹ ਵਿੱਚ ਮੰਗਲ ਪਾਂਡੇ ਅਤੇ ਉਸਦੇ ਸਾਥੀਆਂ ਦੀ ਅਹਿਮ ਭੂਮਿਕਾ ਸੀ। ਉਸ ਨੂੰ ਅੰਗਰੇਜ਼ੀ ਅਫਸਰਾਂ ਨੂੰ ਗੋਲੀ ਮਾਰਨ, ਹਮਲਾ ਕਰਨ ਅਤੇ ਮਾਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...