September 13, 2026, 7:38 pm
----------- Advertisement -----------
HomeNewsBreaking Newsਬੈਂਗਲੁਰੂ ਦੇ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਬੈਂਗਲੁਰੂ ਦੇ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Published on

----------- Advertisement -----------

ਬੈਂਗਲੁਰੂ ਦੇ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸਕੂਲ ਨੂੰ ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਮੁਢਲੀ ਜਾਣਕਾਰੀ ਅਨੁਸਾਰ ਬੰਬ ਦੀ ਧਮਕੀ ਤੋਂ ਬਾਅਦ ਵਿਦਿਆਰਥੀਆਂ ਨੂੰ ਸਕੂਲਾਂ ਤੋਂ ਬਾਹਰ ਕੱਢ ਲਿਆ ਗਿਆ ਹੈ। ਬੈਂਗਲੁਰੂ ਸਿਟੀ ਪੁਲਿਸ ਕਮਿਸ਼ਨਰ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਬੈਂਗਲੁਰੂ ਸਿਟੀ ਪੁਲਿਸ ਕਮਿਸ਼ਨਰ ਕਮਲ ਪੰਤ ਨੇ ਕਿਹਾ ਕਿ ਪੁਲਿਸ ਟੀਮਾਂ ਇਨ੍ਹਾਂ ਸਕੂਲਾਂ ਦੀ ਜਾਂਚ ਕਰ ਰਹੀਆਂ ਹਨ। ਸੂਤਰਾਂ ਮੁਤਾਬਿਕ ਜਿਸ ਮੇਲ ਰਾਹੀਂ ਸਕੂਲਾਂ ਨੂੰ ਧਮਕੀ ਦਿੱਤੀ ਗਈ ਹੈ, ਉਸ ਵਿੱਚ ਲਿਖਿਆ ਹੈ- ਤੁਹਾਡੇ ਸਕੂਲ ਵਿੱਚ ਬਹੁਤ ਸ਼ਕਤੀਸ਼ਾਲੀ ਬੰਬ ਲਾਇਆ ਗਿਆ ਹੈ। ਇਹ ਕੋਈ ਮਜ਼ਾਕ ਨਹੀਂ ਹੈ। ਹਜ਼ਾਰਾਂ ਜਾਨਾਂ ਨੂੰ ਖਤਰਾ ਹੋ ਸਕਦਾ ਹੈ। ਇਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿਓ। ਦੇਰ ਨਾ ਕਰੋ।

ਬੈਂਗਲੁਰੂ ਈਸਟ ਦੇ ਵਧੀਕ ਪੁਲਿਸ ਕਮਿਸ਼ਨਰ ਡਾ. ਸੁਬਰਾਮਣਿਆਸਵਰ ਰਾਓ ਨੇ ਕਿਹਾ ਕਿ ਅਜਿਹੀਆਂ ਈਮੇਲਾਂ ਜ਼ਿਆਦਾਤਰ ਅਫਵਾਹਾਂ ਹਨ। ਪਰ, ਅਸੀਂ ਇਸ ਨੂੰ ਗੰਭੀਰਤਾ ਨਾਲ ਲੈ ਰਹੇ ਹਾਂ ਅਤੇ ਕੋਈ ਮੌਕਾ ਨਹੀਂ ਛੱਡ ਰਹੇ ਹਾਂ। ਹੁਣ ਤੱਕ ਦੋ ਸਕੂਲਾਂ ਦੀ ਜਾਂਚ ਪੂਰੀ ਹੋ ਚੁੱਕੀ ਹੈ, ਉਥੇ ਕੋਈ ਬੰਬ ਨਹੀਂ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...