November 7, 2026, 8:11 am
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਮਾਨ ਨੇ ਮੰਡੀਆਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਡੀਆਂ ਦਾ ਲਿਆ ਜਾਇਜ਼ਾ

Published on

----------- Advertisement -----------

ਖੰਨਾ/ ਲੁਧਿਆਣਾ, 08 ਅਪਰੈਲ: ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਆਖੀ।

ਇਸ ਮੌਕੇ ਮੈਸ. ਖੁਸੀ ਰਾਮ ਐਂਡ ਕੰਪਨੀ ਦੇ ਫੜ ‘ਤੇ ਰਾਜਵੰਤ ਕੌਰ ਪਤਨੀ ਕੁਲਵੰਤ ਸਿੰਘ ਭਾਦਲਾ ਦੀ ਕਣਕ ਦੀ ਨਮੀ 11.8 ਚੈੱਕ ਕੀਤੀ ਗਈ ਅਤੇ ਉਕਤ 50 ਕੁਇੰਟਲ ਢੇਰੀ ਦੀ ਖਰੀਦ ਪੰਜਾਬ ਵੇਅਰ ਹਾਊਸ ਏਜੰਸੀ ਵੱਲੋਂ ਕੀਤੀ ਗਈ ਅਤੇ ਅਦਾਇਗੀ ਵੀ ਤੁਰੰਤ ਕਿਸਾਨ ਨੂੰ ਆਨਲਾਈਨ ਕਰ ਦਿੱਤੀ ਗਈ। ਇਸ ਸਮੇਂ ਸਕੱਤਰ, ਖੁਰਾਕ ਤੇ ਸਿਵਲ ਸਪਲਾਈ, ਗੁਰਕਿਰਤ ਕਿਰਪਾਲ ਸਿੰਘ ਅਤੇ ਡਿਪਟੀ ਕਮਿਸਨਰ ਲੁਧਿਆਣਾ ਵਰਿੰਦਰ ਕੁਮਾਰ ਸਰਮਾ ਨੇ ਮੁੱਖ ਮੰਤਰੀ ਨੂੰ ਖਰੀਦ ਦੇ ਪੁਖਤਾ ਅਤੇ ਮੁਕੰਮਲ ਪ੍ਰਬੰਧ ਕੀਤੇ ਹੋਣ ਬਾਰੇ ਜਾਣੂ ਕਰਵਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਕਣਕ ਥੋੜੀ ਪਛੜ ਕੇ ਆਈ ਹੈ ਤੇ ਝਾੜ ਵੀ ਘਟ ਹੈ ਪਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਸੂਬੇ ਵਿਚ 2262 ਮੰਡੀਆਂ ਹਨ, ਜਿਨਾਂ ਵਿਚ 1862 ਪੱਕੀਆਂ ਹਨ ਤੇ 400 ਆਰਜੀ ਹਨ, ਜਿਹੜੀਆਂ ਕਰੋਨਾ ਵੇਲੇ ਬਣਾਈਆਂ ਗਈਆਂ ਸਨ ਤੇ ਉਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸੂਬੇ ਦੀਆਂ ਮੰਡੀਆਂ ਵਿੱਚ ਵਾਰ 135 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਦੀ ਆਸ ਹੈ।

ਖੰਨਾ ਮੰਡੀ ਵਿੱਚ ਲਗਭਗ 97,000 ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ, ਜਦ ਕਿ ਜ਼ਿਲਾ ਲੁਧਿਆਣਾ ਵਿੱਚ 9.24 ਲੱਖ ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਯੂਕ੍ਰੇਨ ਦੇ ਹਾਲਾਤ ਕਾਰਨ ਕਣਕ ਦੀ ਮੰਗ ਵਧੀ ਹੈ ਤੇ ਵਪਾਰੀਆਂ ਵੱਲੋਂ ਐਮ. ਐਸ. ਪੀ. ਤੋਂ ਵੱਧ ਭਾਅ ਉੱਤੇ ਕਣਕ ਖਰੀਦੀ ਜਾ ਰਹੀ ਹੈ। ਸਰਕਾਰ ਦੀਆਂ ਮੰਡੀਆਂ ਵਿੱਚੋਂ ਟੈਕਸ ਭਰ ਕੇ ਵਪਾਰੀਆਂ ਵਲੋਂ ਨਿਰਵਿਘਨ ਕਣਕ ਖਰੀਦੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਸਮਾਂ ਬੱਧ ਢੰਗ ਨਾਲ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਗਿਆ ਹੈ। ਸਰਕਾਰ ਵੱਲੋਂ ਮੰਡੀਆਂ ਦੀ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦਸਹਿਰੇ ਮੰਡੀਆਂ ਵਿੱਚ ਫਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ। ਉਹਨਾਂ ਕਿਹਾ ਕਿ ਹੁਣ ਇਹ ਬੀਤੇ ਦੀਆਂ ਗੱਲਾਂ ਹੋ ਗਈਆਂ ਹਨ ਤੇ ਜਮਾਨਾ ਨਵਾਂ ਆਗਿਆ ਹੈ। ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ, ਬੈਠਣ, ਪਖਾਨਿਆਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਤੋਂ ਬਾਹਰੋਂ ਕਣਕ ਦੀ ਆਮਦ ਨਾ ਹੋਵੇ, ਇਸ ਸਬੰਧੀ ਵੀ ਸਖਤ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋਵੇ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...