November 18, 2026, 10:44 am
----------- Advertisement -----------
HomeNewsLatest Newsਸੋਨੀਆ ਗਾਂਧੀ ਸੁਨੀਲ ਜਾਖੜ ਦੇ ਦਲਿਤ ਸਮਾਜ ਵਿਰੋਧੀ ਬਿਆਨ ’ਤੇ ਸਪੱਸ਼ਟੀਕਰਨ ਦੇਵੇ:...

ਸੋਨੀਆ ਗਾਂਧੀ ਸੁਨੀਲ ਜਾਖੜ ਦੇ ਦਲਿਤ ਸਮਾਜ ਵਿਰੋਧੀ ਬਿਆਨ ’ਤੇ ਸਪੱਸ਼ਟੀਕਰਨ ਦੇਵੇ: ਆਮ ਆਦਮੀ ਪਾਰਟੀ

Published on

----------- Advertisement -----------

-ਮੁਆਫ਼ੀ ਨਾ ਮੰਗਣ ’ਤੇ ਪੰਜਾਬ ਸਰਕਾਰ ਦਲਿਤ ਸਮਾਜ ਦੇ ਸੰਗਠਨਾਂ ਦੀ ਮੰਗ ਅਨੁਸਾਰ ਐਸ.ਸੀ/ ਐਸ.ਟੀ ਐਕਟ ਤਹਿਤ ਕਰੇਗੀ ਕਾਰਵਾਈ: ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

-ਕਾਂਗਰਸ ਦਲਿਤ ਸਮਾਜ ਦੇ ਸਿਰ ’ਤੇ ਰਾਜਨੀਤੀ ਚਲਾਉਂਦੀ ਹੈ, ਪਰ ਕਾਂਗਰਸ ਨੂੰ ਦਲਿਤ ਸਮਾਜ ਦੇ ਮਾਣ- ਸਨਮਾਨ ਦੀ ਕੋਈ ਚਿੰਤਾ ਨਹੀਂ: ਵਿਧਾਇਕ ਰੁਪਿੰਦਰ ਸਿੰਘ ਹੈਪੀ

ਚੰਡੀਗੜ੍ਹ : – ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾਂ ਗਾਂਧੀ ਨੂੰ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤ ਸਮਾਜ ਵਿਰੋਧੀ ਕੀਤੀ ਟਿੱਪਣੀ ਬਾਰੇ ਆਪਣੀ ਸਥਿਤੀ ਸਪਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ। ਇਹ ਚੁਣੌਤੀ ਦਿੰਦਿਆਂ ‘ਆਪ’ ਦੇ ਵਿਧਾਇਕ ਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਜੇ ਕਾਂਗਰਸ ਹਾਈਕਮਾਂਡ ਨੇ ਸੁਨੀਲ ਜਾਖੜ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਜਾਂ ਹਾਈਕਮਾਂਡ ਸਮੇਤ ਸੁਨੀਲ ਜਾਖੜ ਨੇ ਮੁਆਫੀ ਨਾ ਮੰਗੀ ਤਾਂ ਦਲਿਤ ਸਮਾਜ ਦੇ ਸੰਗਠਨਾਂ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਕਾਨੂੰਨੀ ਕਾਰਵਾਈ ਕਰੇਗੀ।
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ, ‘‘ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਆਪਣੀ ਗੰਦੀ ਮਾਨਸਿਕਤਾ ਦਾ ਪ੍ਰਗਟਾਵਾ ਕਰਦਿਆਂ ਦਲਿਤ ਸਮਾਜ ਦਾ ਅਪਮਾਨ ਕੀਤਾ ਹੈ, ਪਰ ਸੋਨੀਆ ਗਾਂਧੀ ਅਤੇ ਕਾਂਗਰਸ ਹਾਈਕਮਾਂਡ ਨੇ ਸੁਨੀਲ ਜਾਖੜ ਖਿਲਾਫ਼ ਕਾਰਵਾਈ ਕਰਨ ਦੀ ਥਾਂ ਚੁੱਪ ਰਹਿ ਕੇ ਸੁਨੀਲ ਜਾਖੜ ਦੀ ਪਿੱਠ ਥਾਪੜੀ ਹੈ। ਕਾਂਗਰਸ ਹਾਈਕਮਾਂਡ ਦੀ ਚੁੱਪ ਅਤੇ ਸੁਨੀਲ ਜਾਖੜ ਵੱਲੋਂ ਦਲਿਤ ਸਮਾਜ ਕੋਲੋਂ ਮੁਆਫ਼ੀ ਨਾ ਮੰਗਣ ਤੋਂ ਸਿੱਧ ਹੁੰਦਾ ਹੈ ਕਿ ਕਾਂਗਰਸ ਦੀਆਂ ਨਜ਼ਰਾਂ ’ਚ ਦਲਿਤ ਸਮਾਜ ਦੀ ਕੋਈ ਇੱਜਤ ਨਹੀਂ।’’ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ’ਚ ਆਪਣੀ ਡੁੱਬਦੀ ਬੇੜੀ ਬਚਾਉਣ ਲਈ ਦਲਿਤ ਸਮਾਜ ਦੇ ਆਗੂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਤਾਂ ਜ਼ਰੂਰ ਬਣਾਇਆ ਸੀ, ਪਰ ਕਾਂਗਰਸ ਦੇ ਪੰਜਾਬੀ ਅਤੇ ਕੌਮੀ ਆਗੂਆਂ ਦੀ ਮਾਨਸਿਕਤਾ ਵਿੱਚ ਦਲਿਤ ਅਤੇ ਗਰੀਬ ਸਮਾਜ ਪ੍ਰਤੀ ਨਫ਼ਰਤ ਭਰੀ ਪਈ ਹੈ। ਜਿਸ ਦਾ ਪ੍ਰਗਟਾਵਾ ਸੁਨੀਲ ਜਾਖੜ ਦਲਿਤ ਸਮਾਜ ਵਿਰੋਧੀ ਬਿਆਨ ਰਾਹੀਂ ਕੀਤਾ ਗਿਆ ਹੈ।
ਵਿਧਾਇਕ ਗਿਆਸਪੁਰਾ ਨੇ ਅੱਗੇ ਕਿਹਾ ਕਿ ਕਾਂਗਰਸ ਨੇ ਸੰਨ 1984 ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਸੀ ਅਤੇ ਇਸ ਕਤਲੇਆਮ ਦੀ ਮੁਆਫ਼ੀ ਵੀ ਸਿੱਖ ਆਗੂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਹੀ ਮੰਗੀ ਸੀ। ਇਹੋ ਵਰਤਾਰਾ ਹੁਣ ਕਾਂਗਰਸ ਜਮਾਤ ਦਲਿਤ ਸਮਾਜ ਦਾ ਅਪਮਾਨ ਕਰਨ ਵਾਲੇ ਸੁਨੀਲ ਜਾਖੜ ਦੇ ਬਿਆਨ ਬਾਰੇ ਅਖਤਿਆਰ ਕਰੇਗੀ। ਇਸੇ ਲਈ ਗਾਂਧੀ ਪਰਿਵਾਰ ਚੁੱਪ ਧਾਰੀ ਬੈਠਾ ਹੈ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ, ‘‘ਸੁਨੀਲ ਜਾਖੜ ਦਾ ਬਿਆਨ ਪੰਜਾਬੀ ਸਮਾਜ ਅਤੇ ਮਾਨਵਤਾ ਵਿਰੋਧੀ ਹੈ। ਕਾਂਗਰਸ ਲੰਮਾ ਸਮਾਂ ਦਲਿਤ ਸਮਾਜ ਦੇ ਸਿਰ ’ਤੇ ਆਪਣੀ ਰਾਜਨੀਤੀ ਚਲਾਉਂਦੀ ਰਹੀ ਹੈ, ਪਰ ਕਾਂਗਰਸ ਨੂੰ ਦਲਿਤ ਸਮਾਜ ਦੇ ਮਾਣ ਸਨਮਾਨ ਦੀ ਕੋਈ ਚਿੰਤਾ ਨਹੀਂ ਹੈ।’’ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਸ਼ਿਕਾਇਤ ਕਰਨ ਦੇ ਬਾਵਜੂਦ ਕਾਂਗਰਸ ਹਾਈਕਮਾਂਡ ਨੇ ਨਾ ਤਾਂ ਸੁਨੀਲ ਜਾਖੜ ਖਿਲਾਫ਼ ਕੋਈ ਕਾਰਵਾਈ ਕੀਤੀ ਹੈ ਅਤੇ ਨਾ ਹੀ ਸੁਨੀਲ ਜਾਖੜ ਨੇ ਦਲਿਤ ਸਮਾਜ ਕੋਲੋਂ ਮੁਆਫ਼ੀ ਮੰਗੀ ਹੈ।
ਵਿਧਾਇਕ ਹੈਪੀ ਨੇ ਕਿਹਾ ਕਿ ਸੁਨੀਲ ਜਾਖੜ ਦੇ ਬਿਆਨ ਨਾਲ ਕੇਵਲ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਦਲਿਤ ਸਮਾਜ ਦੇ ਸਵੈਮਾਨ ਨੂੰ ਗਹਿਰੀ ਸੱਟ ਲੱਗੀ ਹੈ। ਪੰਜਾਬ ਦੇ ਲੋਕ ਅਜਿਹੀ ਘਟੀਆ ਮਾਨਸਿਕਤਾ ਨੂੰ ਕਦੇ ਸਵੀਕਾਰ ਨਹੀਂ ਕਰਨਗੇ ਅਤੇ ਦੇਸ਼ ਦਾ ਦਲਿਤ ਸਮਾਜ ਕਾਂਗਰਸ ਕੋਲੋਂ ਆਪਣੇ ਅਪਮਾਨ ਦਾ ਬਦਲਾ ਜ਼ਰੂਰ ਲਵੇਗਾ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾਂ ਗਾਂਧੀ ਸਮੇਤ ਸੁਨੀਲ ਜਾਖੜ ਨੂੰ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਜੇ ਕਾਂਗਰਸੀ ਆਗੂਆਂ ਨੇ ਮੁਆਫ਼ੀ ਨਾ ਮੰਗੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਲਿਤ ਸਮਾਜ ਦੇ ਸੰਗਠਨਾਂ ਦੀ ਮੰਗ ਅਨੁਸਾਰ ਸੁਨੀਲ ਜਾਖੜ ਖਿਲਾਫ਼ ਐਸ.ਸੀ/ ਐਸ.ਟੀ ਐਕਟ ਤਹਿਤ ਕਾਰਵਾਈ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...