October 18, 2026, 3:02 pm
----------- Advertisement -----------
HomeNewsEntertainmentਸ਼ਹਿਨਾਜ਼ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ ,ਵੇਖੋ ਤਸਵੀਰਾਂ

ਸ਼ਹਿਨਾਜ਼ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ ,ਵੇਖੋ ਤਸਵੀਰਾਂ

Published on

----------- Advertisement -----------

ਮਸ਼ਹੂਰ ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਰੁਬਰੂ ਹੁੰਦੀ ਰਹਿੰਦੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਕੀਤੀ ਹੈ। ਇਸ ਵਿੱਚ ਸ਼ਹਿਨਾਜ਼ ਆਪਣੇ ਪਰਿਵਾਰ ਸਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੀ ਹੈ। ਸ਼ਹਿਨਾਜ਼ ਨੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਗੁਰਬਾਣੀ ਦਾ ਸਰਵਣ ਕੀਤਾ। ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸੱਚਖੰਡ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਥੇ ਉਹ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਬੈਠੀ ਹੋਈ ਨਜ਼ਰ ਆਈ।

ਸ਼ਹਿਨਾਜ਼ ਨੇ ਮਹਿਰੂਨ ਰੰਗ ਦਾ ਸੂਟ ਪਾਇਆ ਹੈ ਤੇ ਸਿਰ ਉੱਤੇ ਦੁੱਪਟਾ ਲਿਆ ਹੋਇਆ ਹੈ। ਬਿਨਾਂ ਮੇਕਅੱਪ ਦੇ ਵੀ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਹਰਿਮੰਦਰ ਸਾਹਿਬ ਪਹੁੰਚੀ ਸ਼ਹਿਨਾਜ਼ ਦੇ ਚਿਹਰੇ ‘ਤੇ ਇਕ ਵੱਖਰਾ ਹੀ ਸਕੂਨ ਦੇਖਣ ਨੂੰ ਮਿਲ ਰਿਹਾ ਹੈ। ਇਸ ਤਸਵੀਰ ਤੋਂ ਇਲਾਵਾ ਸ਼ਹਿਨਾਜ਼ ਨੇ ਇੰਸਟਾ ਸਟੋਰੀ ‘ਤੇ ਕੁਝ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ।ਵੀਡੀਓ ‘ਚ ਉਹ ਅੰਮ੍ਰਿਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕਰਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦੀ ਇਸ ਤਸਵੀਰ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਸ਼ਹਿਨਾਜ਼ ਗਿੱਲ ਦੇ ਕੰਮ ਬਾਰੇ ਗੱਲ ਕਰੀਏ ਤਾਂ ਉਹ ਪਹਿਲਾਂ ਹੀ ਪੰਜਾਬੀ ਇੰਡਸਟਰੀ ਵਿੱਚ ਬਤੌਰ ਗਾਇਕਾ, ਅਦਾਕਾਰਾ ਤੇ ਮਾਡਲ ਕੰਮ ਕਰ ਚੁੱਕੀ ਹੈ।

ਬਿੱਗ ਬੌਸ 13 ਤੋਂ ਬਾਅਦ ਸ਼ਹਿਨਾਜ਼ ਬਾਲੀਵੁੱਡ ਦੇ ਕਈ ਪ੍ਰੋਜੈਕਟਸ ਉੱਤੇ ਕੰਮ ਕਰ ਰਹੀ ਹੈ। ਬੀਤੇ ਸਾਲ ਸ਼ਹਿਨਾਜ਼ ਨੇ ਫ਼ਿਲਮ ਹੌਸਲਾ ਰੱਖ ਵਿੱਚ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਸੀ। ਹੁਣ ਸ਼ਹਿਨਾਜ਼ ਆਪਣੇ ਨਵੇਂ ਪ੍ਰੋਜੈਕਟਸ ਉੱਤੇ ਕੰਮ ਕਰ ਰਹੀ ਹੈ। ਕੁਝ ਸਮੇਂ ਪਹਿਲੇ ਸ਼ਹਿਨਾਜ਼ ਦੇ ਬਿੱਗ ਬੌਸ 13 ਦੇ ਡਾਈਲਾਗ ਬੋਰਿੰਗ ਡੇਅ ਤੇ ਤੁਹਾਡਾ ਕੁੱਤਾ,ਕੁੱਤਾ ਆਦਿ ‘ਤੇ ਵੀਡੀਓ ਰਿਲੀਜ਼ ਹੋਏ ਸਨ, ਜਿਨ੍ਹਾਂ ਨੂੰ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...