September 15, 2026, 6:54 pm
----------- Advertisement -----------
HomeNewsBreaking News50 ਰੁਪਏ ਦੇ ਲੈਣ-ਦੇਣ ਪਿੱਛੇ ਨੌਜਵਾਨ ਦਾ ਕਤਲ

50 ਰੁਪਏ ਦੇ ਲੈਣ-ਦੇਣ ਪਿੱਛੇ ਨੌਜਵਾਨ ਦਾ ਕਤਲ

Published on

----------- Advertisement -----------

ਪੰਜਾਬ ਦੇ ਤਰਨਤਾਰਨ ‘ਚ 50 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਖੇਮਕਰਨ ਦੇ ਸਰਹੱਦੀ ਪਿੰਡ ਕਲਸੀਆਂ ਦੀ ਦੱਸੀ ਜਾ ਰਹੀ ਹੈ। ਜਿਥੇ ਕਿ ਮਿਹਨਤ ਮਜਦੂਰੀ ਦੇ ਪੈਸੇ ਲੈਣ ਗਏ ਨੌਜਵਾਨ ਦੀ ਕੁਝ ਲੋਕਾਂ ਵੱਲੋ ਬੁਰੀ ਤਰ੍ਹਾਂ ਕੁੱਟ ਮਾਰ ਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ।
ਪਰਿਵਾਰ ਨੇ ਪਿੰਡ ਦੇ ਹੀ ਇੱਕ ਨੌਜਵਾਨ ‘ਤੇ ਕਤਲ ਦੇ ਦੋਸ਼ ਲਾਏ ਹਨ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਕੁਲਦੀਪ ਸਿੰਘ ਅਤੇ ਪਿੰਡ ਦੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੇ ਪਿੰਡ ਦੇ ਹੀ ਇੱਕ ਨੌਜਵਾਨ ਤੋਂ ਗੁਰਸਾਹਿਬ ਨੇ 50 ਰੁਪਏ ਲੈਣੇ ਸਨ। ਜਦੋਂ ਗੁਰਸਾਹਿਬ ਉਕਤ ਮੁਲਜ਼ਮਾਂ ਕੋਲ ਪੈਸੇ ਲੈਣ ਗਿਆ ਤਾਂ ਦੋਵਾਂ ਵਿਚਕਾਰ ਪੈਸਿਆਂ ‘ਤੇ ਬਹਿਸ ਸ਼ੁਰੂ ਹੋ ਗਈ। ਇਸ ਤੋਂ ਬਾਅਦ ਦੋਸ਼ੀ ਨੇ ਉਸ ਦੇ ਮੂੰਹ ‘ਤੇ ਵਾਰ ਕਰ ਦਿੱਤਾ ਅਤੇ ਉਦੋਂ ਤਕ ਮਾਰਦੇ ਰਹੇ ਜਦ ਤਕ ਉਸ ਦੀ ਮੌਤ ਨਹੀਂ ਹੋ ਗਈ।
ਇਸ ਮਾਮਲੇ ਵਿੱਚ ਡੀਐਸਪੀ ਤਰਨਤਾਰਨ ਤਰਸੇਮ ਸਿੰਘ ਨੇ ਦੱਸਿਆ ਕਿ ਰਾਤ ਕਰੀਬ 2 ਵਜੇ ਨੌਜਵਾਨ ਦੀ ਮੌਤ ਹੋ ਗਈ। ਸਵੇਰੇ ਉਕਤ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ। ਪੁਲਿਸ ਹਰ ਪਾਸਿਓਂ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਪੁਲੀਸ ਨੇ ਕੁਲਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...