June 10, 2026, 10:11 pm
----------- Advertisement -----------
HomeNewsBreaking Newsਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਰਾਮ ਨੌਮੀ ਦੇ ਪਵਿੱਤਰ ਮੌਕੇ 'ਤੇ...

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਰਾਮ ਨੌਮੀ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਵਧਾਈ

Published on

----------- Advertisement -----------

ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਭਗਵਾਨ ਸ੍ਰੀ ਰਾਮ ਜੀ ਦੇ ਜਨਮ ਦਿਵਸ ‘ਰਾਮ ਨੌਮੀ’ ਦੇ ਪਵਿੱਤਰ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ।

ਆਪਣੇ ਸੰਦੇਸ਼ ਵਿੱਚ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਮਹਾਨ ਸਮਾਜਿਕ ਅਤੇ ਧਾਰਮਿਕ ਤਿਉਹਾਰ ਰਾਮ ਨੌਮੀ, ਸਾਨੂੰ ਮਰਿਯਾਦਾ ਪੁਰਸ਼ੋਤਮ ਸ੍ਰੀਰਾਮ ਜੀ ਦੇ ਜੀਵਨ ਨਾਲ ਜੁੜੇ ਨੈਤਿਕਤਾ, ਕੁਰਬਾਨੀ, ਸਹਿਣਸ਼ੀਲਤਾ ਅਤੇ ਧਾਰਮਿਕਤਾ ਦੇ ਉੱਚ ਆਦਰਸ਼ਾਂ ਦੀ ਯਾਦ ਦਿਵਾਉਂਦਾ ਹੈ। ਇਹ ਤਿਉਹਾਰ ਸਾਰਿਆਂ ਨੂੰ ਖੁਸ਼ਹਾਲੀ, ਸ਼ਾਂਤੀ ਅਤੇ ਖੁਸ਼ੀਆਂ ਪ੍ਰਦਾਨ ਕਰੇ ਅਤੇ ਸਾਨੂੰ ਆਪਣੇ ਜੀਵਨ ਵਿੱਚ ਦਇਆ, ਨਿਆਂ ਅਤੇ ਮਾਨਵਤਾਵਾਦ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਾ ਰਹੇ।

ਰਾਜਪਾਲ ਨੇ ਲੋਕਾਂ ਨੂੰ ਜਾਤ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਰਵਾਇਤੀ ਉਤਸ਼ਾਹ, ਸਦਭਾਵਨਾ ਅਤੇ ਸ਼ਰਧਾ ਦੀ ਭਾਵਨਾ ਨਾਲ ਮਿਲ ਕੇ ਇਸ ਤਿਉਹਾਰ ਨੂੰ ਮਨਾਉਣ ਅਤੇ ਇੱਕ ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਨ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...