July 25, 2026, 12:46 am
----------- Advertisement -----------
HomeNewsLatest Newsਸਰਕਾਰ ਕਿਸਾਨਾਂ ਦੀ ਮਦਦ ਲਈ 1500 ਰੁਪਏ ਪ੍ਰਤੀ ਕੁਇੰਟਲ ਐਕਸ ਗ੍ਰੇਸ਼ੀਆ ਗ੍ਰਾਂਟ...

ਸਰਕਾਰ ਕਿਸਾਨਾਂ ਦੀ ਮਦਦ ਲਈ 1500 ਰੁਪਏ ਪ੍ਰਤੀ ਕੁਇੰਟਲ ਐਕਸ ਗ੍ਰੇਸ਼ੀਆ ਗ੍ਰਾਂਟ ਵਜੋਂ ਦੇਵੇ: ਬਲਬੀਰ ਰਾਜੇਵਾਲ

Published on

----------- Advertisement -----------

ਚੰਡੀਗੜ 09 ਅਪ੍ਰੈਲ 2022 : ਇਸ ਵੇਲੇ ਨਵੀਂ ਕਣਕ ਦੀ ਫਸਲ ਮੰਡੀਆਂ ਵਿੱਚ ਆਉਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਗਰਮੀ ਬੇਹੱਦ ਵੱਧ ਗਈ ਹੈ, ਸਿੱਟੇ ਵਜੋਂ ਕਣਕ ਦਾ ਝਾੜ 40 ਤੋਂ 50 ਪ੍ਰਤੀਸ਼ਤ ਘੱਟ ਗਿਆ ਹੈ। ਇਹ ਗੱਲ ਅੱਜ ਇੱਥੋਂ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਹੀ। ਉਨਾਂ ਕਿਹਾ ਕਿ ਇੱਕ ਤਾਂ ਸਰਕਾਰ ਵੱਲੋਂ ਮਿੱਥਿਆ ਗਿਆ 2015 ਰੁਪਏ ਦਾ ਭਾਅ ਪਿਛਲੇ ਸਾਲ ਦੇ ਖਰਚਿਆਂ ਦੇ ਅੰਕੜਿਆਂ ਉੱਤੇ ਮਿੱਥਿਆ ਗਿਆ ਹੈ, ਪਰ ਫਸਲ ਦੀ ਬਿਜਾਈ ਤੋਂ ਬਾਅਦ ਜਿਸ ਢੰਗ ਨਾਲ ਸਰਕਾਰ ਨੇ ਖਾਦਾਂ, ਕੀਟ ਨਾਸ਼ਕ ਦਵਾਈਆਂ, ਡੀਜਲ ਅਤੇ ਪੈਟਰੋਲ ਦੇ ਰੇਟ ਲਗਾਤਾਰ ਵਧਾਏ ਹਨ, ਉਸ ਅਨੁਸਾਰ ਸਰਕਾਰ ਵੱਲੋਂ ਮਿੱਥਿਆ ਭਾਅ ਕਿਸੇ ਤਰਾਂ ਵੀ ਤਰਕਸੰਗਤ ਨਹੀਂ। ਕੁਦਰਤ ਦੀ ਕਰੋਪੀ ਕਾਰਨ ਵਧੀ ਗਰਮੀ ਨਾਲ ਕੁੱਲ ਮਿਲਾ ਕੇ ਇਸ ਵਾਰ ਜੇ ਸਰਕਾਰ ਨੇ ਕਿਸਾਨਾਂ ਦੀ ਬਾਂਹ ਨਾ ਫੜੀ ਤਾਂ ਉਹ ਬਹੁਤ ਬੁਰੀ ਤਰਾਂ ਕਰਜੇ ਹੇਠ ਦੱਬ ਜਾਣਗੇ।
ਰਾਜੇਵਾਲ ਨੇ ਕਿਹਾ ਕਿ ਹੁਣ ਤੱਕ ਹੋਏ ਖਰਚਿਆਂ ਦਾ ਲੇਖਾ ਕਰਕੇ ਕਣਕ ਦਾ ਘੱਟੋ ਘੱਟ ਭਾਅ 3750 ਰੁਪਏ ਚਾਹੀਦਾ ਹੈ। ਵਧੇ ਖਰਚਿਆਂ ਅਤੇ ਘਟੇ ਝਾੜ ਕਾਰਨ ਕਿਸਾਨਾਂ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਉਨਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਸਥਿਤੀ ਨੂੰ ਸਮਝਣ ਅਤੇ ਘੋਖਣ ਲਈ ਮਾਹਰਾਂ ਦੀਆਂ ਟੀਮਾਂ ਮੰਡੀਆਂ ਵਿੱਚ ਭੇਜੇ ਅਤੇ ਹੋਏ ਨੁਕਸਾਨ ਦੀ ਭਰਭਾਈ ਲਈ ਸਰਕਾਰ ਘੱਟੋ ਘੱਟ 1500 ਰੁਪਏ ਪ੍ਰਤੀ ਕੁਇੰਟਲ ਐਕਸ ਗ੍ਰੇਸ਼ੀਆ ਗ੍ਰਾਂਟ ਵਜੋਂ ਕਿਸਾਨਾਂ ਨੂੰ ਅਦਾ ਕਰੇ। ਉਨਾਂ ਕਿਹਾ ਕਿ ਦੁਨੀਆਂ ਦੀ ਮੰਡੀ ਵਿੱਚ ਕਣਕ ਦੇ ਭਾਅ ਵੱਧ ਰਹੇ ਹਨ। ਸਰਕਾਰ ਨੂੰ ਅਜਿਹੀ ਕੁਦਰਤੀ ਆਫਤ ਸਮੇਂ ਕਿਸਾਨਾਂ ਦੇ ਨਾਲ ਖੜਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...