June 3, 2026, 12:45 am
----------- Advertisement -----------
HomeNewsEntertainmentਲੰਬੇ ਸਮੇਂ ਬਾਅਦ ਦਿੱਸਿਆ ਕਰੀਨਾ ਕਪੂਰ ਦਾ ਅਜਿਹਾ ਅਵਤਾਰ, ਫੈਨਜ਼ ਨੂੰ ਆ...

ਲੰਬੇ ਸਮੇਂ ਬਾਅਦ ਦਿੱਸਿਆ ਕਰੀਨਾ ਕਪੂਰ ਦਾ ਅਜਿਹਾ ਅਵਤਾਰ, ਫੈਨਜ਼ ਨੂੰ ਆ ਰਿਹਾ ਬੇਹੱਦ ਪਸੰਦ

Published on

----------- Advertisement -----------

ਕਰੀਨਾ ਕਪੂਰ ਖਾਨ ਬਾਲੀਵੁੱਡ ਦੀਆਂ ਉਨ੍ਹਾਂ ਸੁੰਦਰੀਆਂ ਵਿੱਚੋਂ ਇੱਕ ਹੈ ਜੋ ਆਪਣੇ ਫੈਸ਼ਨ ਗੇਮ ਵਿੱਚ ਕਦੇ ਵੀ ਪਿੱਛੇ ਨਹੀਂ ਰਹਿੰਦੀਆਂ। ਕਰੀਨਾ ਹਰ ਫੈਸ਼ਨ ਟ੍ਰੈਂਡ ਨੂੰ ਫਾਲੋ ਕਰਦੀ ਹੈ ਅਤੇ ਇਸੇ ਲਈ ਉਸ ਦਾ ਨਾਂ ਇੰਡਸਟਰੀ ਦੀ ਸਭ ਤੋਂ ਸਟਾਈਲਿਸਟ ਅਭਿਨੇਤਰੀਆਂ ‘ਚੋਂ ਇਕ ਹੈ। ਆਪਣੀ ਹਾਲੀਆ ਇੰਸਟਾ ਪੋਸਟ ‘ਚ ਕਰੀਨਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ। ਕਰੀਨਾ ਕਪੂਰ ਖਾਨ ਨੇ ਇੰਸਟਾਗ੍ਰਾਮ ‘ਤੇ ਬਲੈਕ ਆਊਟਫਿਟ ਪਹਿਨੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਤੇ ਕਰੀਨਾ ਦੀ ਭਾਬੀ ਸਬਾ ਅਲੀ ਖਾਨ, ਉਸ ਦੀ ਭੈਣ ਕਰਿਸ਼ਮਾ ਕਪੂਰ ਅਤੇ ਹੋਰਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਕਰੀਨਾ ਨੇ ਲਿਖਿਆ, ‘ਸੰਯੁਕਤ ਰਾਸ਼ਟਰ ਯੰਗ ਚੇਂਜਮੇਕਰਸ ਕਨਕਲੇਵ।

@youngchangemakersconclave।’ ਕਰੀਨਾ ਦੇ ਪ੍ਰਸ਼ੰਸਕ ਹੁਣ ਉਸ ਦੇ ਲੁੱਕ ਤੋਂ ਨਜ਼ਰ ਨਹੀਂ ਹਟਾ ਪਾ ਰਹੇ ਹਨ। ਕੁਝ ਹੀ ਮਿੰਟਾਂ ‘ਚ ਇਨ੍ਹਾਂ ਤਸਵੀਰਾਂ ‘ਤੇ ਲੱਖਾਂ ਲਾਈਕਸ ਅਤੇ ਕਮੈਂਟ ਆ ਚੁੱਕੇ ਹਨ। ਸਬਾ ਨੇ ਇਸ ‘ਤੇ ਟਿੱਪਣੀ ਕੀਤੀ, “ਅਮੇਜ਼ਿੰਗ।” ਕਰਿਸ਼ਮਾ ਕਪੂਰ ਨੇ ਟਿੱਪਣੀ ਭਾਗ ਵਿੱਚ ਦਿਲ ਦੇ ਇਮੋਜੀ ਪਾਏ। ਫਿਲਮ ਨਿਰਮਾਤਾ ਜ਼ੋਇਆ ਅਖਤਰ ਨੇ ਲਿਖਿਆ “ਕਿਊਟ” ਅਤੇ ਸੋਨਮ ਕਪੂਰ ਨੇ ਲਿਖਿਆ, “ਅਮੇਜ਼ਿੰਗ ਬੇਬੋ।” ਨੇਹਾ ਧੂਪੀਆ ਨੇ ਫਾਇਰ ਇਮੋਜੀ ਨਾਲ ਟਿੱਪਣੀ ਕੀਤੀ। ਇੱਕ ਪ੍ਰਸ਼ੰਸਕ ਨੇ ਟਿੱਪਣੀ ਕੀਤੀ, “ਬੇਬੋ ਤੁਸੀਂ ਬਹੁਤ ਸੁੰਦਰ ਲੱਗ ਰਹੇ ਹੋ।” ਕਰੀਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਾਫੀ ਸਮੇਂ ਤੋਂ ਆਪਣੀ ਆਉਣ ਵਾਲੀ ਫਿਲਮ ‘ਲਾਲ ਸਿੰਘ ਚੱਢਾ’ ਨੂੰ ਲੈ ਕੇ ਚਰਚਾ ‘ਚ ਹੈ। ਇਸ ਫਿਲਮ ‘ਚ ਉਹ ਸੁਪਰਸਟਾਰ ਆਮਿਰ ਖਾਨ ਦੇ ਨਾਲ ਮੁੱਖ ਅਦਾਕਾਰਾ ਦੇ ਰੂਪ ‘ਚ ਨਜ਼ਰ ਆਵੇਗੀ। ਇਹ ਫਿਲਮ ਇਸ ਸਾਲ 11 ਅਗਸਤ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...