October 7, 2026, 1:48 pm
----------- Advertisement -----------
HomeNewsBreaking Newsਪਟਿਆਲਾ 'ਚ ਹੋਏ ਕਬੱਡੀ ਕਲੱਬ ਦੇ ਪ੍ਰਧਾਨ ਦਾ ਕਤਲ ਮਾਮਲਾ ਪੁਲਿਸ ਨੇ...

ਪਟਿਆਲਾ ‘ਚ ਹੋਏ ਕਬੱਡੀ ਕਲੱਬ ਦੇ ਪ੍ਰਧਾਨ ਦਾ ਕਤਲ ਮਾਮਲਾ ਪੁਲਿਸ ਨੇ ਸੁਲਝਾਇਆ

Published on

----------- Advertisement -----------

ਪਟਿਆਲਾ, 10 ਅਪ੍ਰੈਲ 2022 – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇੜੇ ਵਾਪਰੇ ਗੋਲੀਕਾਂਡ ਨੂੰ ਪੁਲਿਸ ਵੱਲੋਂ ਹੱਲ ਕਰ ਲਿਆ ਗਿਆ ਹੈ। ਅਸਲ ‘ਚ ਕੁਝ ਦਿਨ ਪਹਿਲਾਂ ਦੌਣ ਕਲਾਂ ਦੇ ਰਹਿਣ ਵਾਲੇ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇੜੇ ਕਤਲ ਕਰ ਦਿੱਤਾ ਗਿਆ ਸੀ। ਪਟਿਆਲਾ ਪੁਲਿਸ ਵੱਲੋਂ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਕਤਲ ਕੇਸ ਵਿੱਚ ਸ਼ਾਮਿਲ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ ਅਸਲਾ ਅਤੇ ਦੋ ਮੋਟਰਸਾਈਕਲ ਬਰਾਮਦ ਕਰ ਲਏ ਗਏ ਹਨ।

ਪਟਿਆਲਾ ਦੇ ਡਾ. ਐਸ ਐਸ ਪੀ ਨਾਨਕ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਧਰਮਿੰਦਰ ਸਿੰਘ ਭਿੰਦਾ ਦਾ ਕਤਲ ਉਸ ਦੇ ਵਿਰੋਧੀ ਗਰੁੱਪ ਹਰਬੀਰ ਸਿੰਘ ਵਾਸੀ ਪਿੰਡ ਦੌਣ ਕਲਾਂ ਨੇ ਆਪਣੇ ਸਾਥੀਆਂ ਸਮੇਤ ਕੀਤਾ ਸੀ ਅਤੇ ਫ਼ਾਇਰਿੰਗ ਦੌਰਾਨ ਧਰਮਿੰਦਰ ਦੀ ਮੌਕੇ ਤੇ ਮੌਤ ਹੋ ਗਈ ਸੀ ਅਤੇ ਦੋਸ਼ੀ ਫਰਾਰ ਹੋ ਗਏ ਸਨ।

ਉਨ੍ਹਾਂ ਦੱਸਿਆ ਕਿ ਰਵੀ ਸ਼ਰਮਾ ਪੁੱਤਰ ਹਰਦੀਪ ਸ਼ਰਮਾ ਵਾਸੀ ਬਠੋਈ ਖੁਰਦ ਥਾਣਾ ਪਸਿਆਣਾ, ਵਰਿੰਦਰ ਸਿੰਘ ਬਾਵਾ ਪੁੱਤਰ ਤਰਸੇਮ ਸਿੰਘ ਬਠੋਈ ਖੁਰਦ, ਪ੍ਰਿਤਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਸਨੌਰ, ਬਹਾਦਰ ਸਿੰਘ ਪੁੱਤਰ ਜੱਗੁ ਸਿੰਘ ਪਿੰਡ ਘਰਾਚੋਂ ਜ਼ਿਲ੍ਹਾ ਸੰਗਰੂਰ ਨੂੰ ਗ੍ਰਿਫਤਾਰ ਕਰਕੇ ਇਨਾਂ ਤੇ ਪਰਚਾ ਦਰਜ ਕੀਤਾ ਗਿਆ ਹੈ ਅਤੇ ਨਾਲ ਹੀ ਇਹਨਾਂ ਦੋਸ਼ੀਆਂ ਨੂੰ ਪਨਾਹ ਦੇਣ ਵਾਲੇ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਫੜੇ ਗਏ ਇਨ੍ਹਾਂ ਦੋਸ਼ੀਆਂ ਕੋਲੋਂ ਤਿੰਨ ਅਸਲੇ ਸਮੇਤ ਰੌਦ ਵਾਰਦਾਤ ਵਿੱਚ ਵਰਤੇ 2 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਐਸ ਐਸ ਪੀ ਨੇ ਇਹ ਵੀ ਦੱਸਿਆ ਕਿ ਯੂਨੀਵਰਸਿਟੀ ਦੇ ਨਾਲ ਜਿੰਨੇ ਵੀ ਪੀਜੀ ਹਨ ਉਨ੍ਹਾਂ ਤੇ ਪੁਲਿਸ ਵੱਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...

ਮੋਦੀ ਸਰਕਾਰ ਦਿੱਲੀ ਵਾਲਾ ਫਾਰਮੂਲਾ ਪੰਜਾਬ ਵਿੱਚ ਅਪਣਾ ਰਹੀ ਹੈ, ਪਰ ਪੰਜਾਬੀ ਇਹ ਧੋਖਾਧੜੀ ਨਹੀਂ ਚੱਲਣ ਦੇਣਗੇ- ਸੌਰਭ ਭਾਰਦਵਾਜ

ਨਵੀਂ ਦਿੱਲੀ 6 ਅਕਤੂਬਰ:ਪੰਜਾਬ ਵਿੱਚ ਮੁੱਦਾ-ਹੀਣ ਭਾਜਪਾ ਨੇ ਹੁਣ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਦੀ...

ਸਾਡੇ ਕੰਮ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਭਾਜਪਾ ਨੇ ਜਾੰਚ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰਿਆ – ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ 'ਤੇ...

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...