July 29, 2026, 6:55 pm
----------- Advertisement -----------
HomeNewsEntertainmentਪਰਿਵਾਰ ਨਾਲ ਗੋਆ 'ਚ ਮਸਤੀ ਕਰਦੀ ਨਜ਼ਰ ਆਈ ਰੁਬੀਨਾ ਦਿਲਾਇਕ,ਅਦਾਕਾਰਾ ਨੇ ਸ਼ੇਅਰ...

ਪਰਿਵਾਰ ਨਾਲ ਗੋਆ ‘ਚ ਮਸਤੀ ਕਰਦੀ ਨਜ਼ਰ ਆਈ ਰੁਬੀਨਾ ਦਿਲਾਇਕ,ਅਦਾਕਾਰਾ ਨੇ ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਰੁਬੀਨਾ ਦਿਲਾਇਕ ਇਨ੍ਹੀਂ ਦਿਨੀਂ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਕਾਫੀ ਚਰਚਾ ‘ਚ ਹੈ। ਉਨ੍ਹਾਂ ਨੇ ਆਪਣੇ ਸੁਪਰਹਿੱਟ ਟੀਵੀ ਸੀਰੀਅਲਾਂ ਰਾਹੀਂ ਘਰ-ਘਰ ਆਪਣੀ ਖਾਸ ਪਛਾਣ ਬਣਾਈ ਹੈ। ਬੇਸ਼ੱਕ ਉਹ ਆਪਣੇ ਸ਼ੋਅਜ਼ ‘ਚ ਹਮੇਸ਼ਾ ਹੀ ਸੰਸਕਾਰੀ ਨੂੰਹ ਦੇ ਅਵਤਾਰ ‘ਚ ਨਜ਼ਰ ਆਉਂਦੀ ਹੈ ਪਰ ਅਸਲ ਜ਼ਿੰਦਗੀ ‘ਚ ਰੁਬੀਨਾ ਨੇ ਆਪਣੀ ਬੋਲਡਨੈੱਸ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਉਹ ਅਕਸਰ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਪ੍ਰਸ਼ੰਸਕਾਂ ਨਾਲ ਆਪਣੀਆਂ ਹੌਟ ਅਤੇ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਰੁਬੀਨਾ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਪੇਜ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਸ ‘ਚ ਉਸ ਨੂੰ ਥਾਈ ਹਾਈ ਸਲਿਟ ਸਕਰਟ ਅਤੇ ਕ੍ਰੌਪ ਟਾਪ ਪਹਿਨੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਕੁਝ ਤਸਵੀਰਾਂ ਚ ਅਦਾਕਾਰਾ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੀ ਹੈ। ਹੁਣ ਰੁਬੀਨਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਸਿਰਫ ਪ੍ਰਸ਼ੰਸਕ ਹੀ ਨਹੀਂ ਬਲਕਿ ਸਾਰੇ ਸੈਲੇਬਸ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਰੁਬੀਨਾ ਦੀ ਬੋਲਡਨੈੱਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਰਹੇ ਹਨ।

ਇਸ ਦੇ ਨਾਲ ਹੀ ਲੋਕ ਕੁਮੈਂਟ ਕਰਕੇ ਵੀ ਉਸ ਦੀ ਤਾਰੀਫ ਕਰਨ ਤੋਂ ਆਪਣੇ ਆਪ ਨੂੰ ਰੋਕ ਨਹੀਂ ਪਾ ਰਹੇ ਹਨ। ਦੱਸਣ ਯੋਗ ਹੈ ਕਿ ਪਿਛਲੇ ਸਾਲ ਰੁਬੀਨਾ ‘ਬਿੱਗ ਬੌਸ 14’ ਦੀ ਵਿਜੇਤਾ ਬਣੀ ਸੀ, ਉਦੋਂ ਤੋਂ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਸੂਚੀ ਲੰਬੀ ਹੋ ਗਈ ਹੈ। ਇਸ ਦੇ ਨਾਲ ਹੀ ਉਸ ਨੂੰ ਕਈ ਨਵੇਂ ਪ੍ਰੋਜੈਕਟ ਵੀ ਮਿਲਣੇ ਸ਼ੁਰੂ ਹੋ ਗਏ ਹਨ। ਹੁਣ ਟੀਵੀ ਸ਼ੋਅ ਤੋਂ ਇਲਾਵਾ ਉਹ ਕੁਝ ਮਿਊਜ਼ਿਕ ਵੀਡੀਓਜ਼ ਵਿੱਚ ਵੀ ਨਜ਼ਰ ਆ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...