July 25, 2026, 10:04 pm
----------- Advertisement -----------
HomeNewsEntertainmentਸ਼ਿਲਪਾ ਸ਼ੈੱਟੀ ਦੇ ਬੱਚਿਆਂ ਨੇ ਕਿਊਟ ਅੰਦਾਜ਼ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ,ਹਰ...

ਸ਼ਿਲਪਾ ਸ਼ੈੱਟੀ ਦੇ ਬੱਚਿਆਂ ਨੇ ਕਿਊਟ ਅੰਦਾਜ਼ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ,ਹਰ ਕੋਈ ਕਰ ਰਿਹਾ ਹੈ ਤਾਰੀਫ਼

Published on

----------- Advertisement -----------

ਇਨ੍ਹੀਂ ਦਿਨੀਂ ਸ਼ਿਲਪਾ ਸ਼ੈੱਟੀ ਇੰਡੀਆਜ਼ ਗੌਟ ਟੈਲੇਂਟ ਦੇ ਸੈੱਟ ‘ਤੇ ਜੱਜ ਵਜੋਂ ਨਜ਼ਰ ਆ ਰਹੀ ਹੈ। ਜਿੱਥੋਂ ਉਸ ਦੀਆਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਸ਼ਿਲਪਾ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ‘ਚ ਰਹਿੰਦੀ ਹੈ। ਹਾਲ ਹੀ ‘ਚ ਸ਼ਿਲਪਾ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਦੋਵੇਂ ਬੱਚੇ ਵਿਆਨ ਰਾਜ ਕੁੰਦਰਾ ਅਤੇ ਸਮੀਸ਼ਾ ਸ਼ੈੱਟੀ ਲੜਾਈ ਤੋਂ ਬਾਅਦ ਇਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਪ੍ਰਸ਼ੰਸਕ ਇਸ ਕਿਊਟ ਵੀਡੀਓ ਨੂੰ ਪਸੰਦ ਕਰ ਰਹੇ ਹਨ ਅਤੇ ਸਮੀਸ਼ਾ-ਵਿਆਨ ‘ਤੇ ਪਿਆਰ ਵੀ ਲੁੱਟਾ ਰਹੇ ਹਨ।

ਜਿਸ ਕਰਕੇ ਇਸ ਵੀਡੀਓ ਉੱਤੇ ਇੱਕ ਮਿਲੀਅਨ ਵਿਊਜ਼ ਵੀ ਆ ਚੁੱਕੇ ਹਨ। ਵੀਡੀਓ ਸ਼ੇਅਰ ਕਰਦੇ ਹੋਏ ਸ਼ਿਲਪਾ ਸ਼ੈੱਟੀ ਨੇ ਕੈਪਸ਼ਨ ‘ਚ ਲਿਖਿਆ, ‘ਕੋਈ ਵੀ ਬੰਧਨ ਭੈਣ-ਭਰਾ ਜਿੰਨਾ ਖਾਸ ਨਹੀਂ ਹੁੰਦਾ। ਉਹ ਕੁੱਤੇ-ਬਿੱਲੀ ਵਾਂਗ ਲੜ ਸਕਦੇ ਹਨ, ਪਰ ਉਹ ਇੱਕ ਦੂਜੇ ਤੋਂ ਬਿਨਾਂ ਨਹੀਂ ਰਹਿ ਸਕਦੇ। ਇਹ ਵੀਡੀਓ ਉਹਨਾਂ ਲਈ ਹਨ ਜੋ ਇੱਕ ਦੂਜੇ ਨਾਲ ਬਹੁਤ ਖਾਸ ਰਿਸ਼ਤਾ ਸਾਂਝਾ ਕਰਦੇ ਹਨ। ਭੈਣ-ਭਰਾ ਦਿਵਸ ਦੇ ਖਾਸ ਮੌਕੇ ‘ਤੇ ਸ਼ੇਅਰ ਕੀਤਾ ਗਿਆ ਇਹ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਤੇ ਕਈ ਮਸ਼ਹੂਰ ਹਸਤੀਆਂ ਨੇ ਕਮੈਂਟ ਵੀ ਕੀਤੇ ਹਨ। ਪ੍ਰਸ਼ੰਸਕ ਵੀ ਕਮੈਂਟ ਕਰਕੇ ਸ਼ਮੀਸ਼ਾ ਤੇ ਵਿਆਨ ਦੀ ਕਿਊਟਨੈੱਸ ਦੀ ਤਾਰੀਫ ਕਰ ਰਹੇ ਹਨ। ਦੱਸ ਦਈਏ 46 ਸਾਲਾਂ ਸ਼ਿਲਪਾ ਸ਼ੈੱਟੀ ਦੇ ਸਿਜ਼ਲਿੰਗ ਤੇ ਸਟਾਈਲਿਸ਼ ਅੰਦਾਜ਼ ਦੇ ਫ਼ੈਨਜ ਵੀ ਕਾਇਲ ਹਨ। ਸ਼ਿਲਪਾ ਨੇ ਪਿਛਲੇ ਸਾਲ ਹਿੰਦੀ ਫ਼ਿਲਮਾਂ ਚ ਵਾਪਸੀ ਕੀਤੀ ਹੈ। ਇਸ ਤੋਂ ਇਲਾਵਾ ਉਹ ਰਿਆਲਟੀ ਸ਼ੋਅ ‘ਚ ਬਤੌਰ ਜੱਜ ਦੀ ਭੂਮਿਕਾ ਚ ਵੀ ਨਜ਼ਰ ਆਉਂਦੀ ਰਹਿੰਦੀ ਹੈ। ਸੋਸ਼ਲ ਮੀਡੀਆ ਉੱਤੇ ਸ਼ਿਲਪਾ ਸ਼ੈੱਟੀ ਦੀ ਚੰਗੀ ਫੈਨ ਫਾਲਵਿੰਗ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...