October 4, 2026, 1:21 am
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਹੁਣ ਤੱਕ 515 ਗੈਂਗਸਟਰ ਫੜੇ : DGP ਵੀਕੇ ਭੰਵਰਾ

ਪੰਜਾਬ ਪੁਲਿਸ ਨੇ ਹੁਣ ਤੱਕ 515 ਗੈਂਗਸਟਰ ਫੜੇ : DGP ਵੀਕੇ ਭੰਵਰਾ

Published on

----------- Advertisement -----------

ਚੰਡੀਗੜ੍ਹ, 11 ਅਪ੍ਰੈਲ, 2022 – ਚੰਡੀਗੜ੍ਹ ‘ਚ ਪੰਜਾਬ ਦੇ ਡੀ.ਜੀ.ਪੀ. ਵੀ. ਕੇ. ਭਾਵਰਾ ਨੇ ਪ੍ਰੈੱਸ ਵਾਰਤਾ ਕਰਦੇ ਹੋਏ ਕਿਹਾ ਕੇ ਸਾਲ ਦੇ ਹਿਸਾਬ ਨਾਲ ਅਪਰਾਧ ਰਿਕਾਰਡ ਦੀ ਤੁਲਨਾ ਕਰਦੇ ਹੋਏ ਦੱਸਿਆ ਕਿ ਇਸ ਸਾਲ 2022 ‘ਚ 158 ਕਤਲ ਦੇ ਮਾਮਲੇ ਸਾਹਮਣੇ ਆਏ ਹਨ। 2021 ਵਿੱਚ, ਕਤਲ ਦੇ 724 ਮਾਮਲੇ ਸਾਹਮਣੇ ਆਏ। ਉਨ੍ਹਾਂ ਦੱਸਿਆ ਕਿ ਲਗਭਗ 100 ਦਿਨਾਂ ‘ਚ ਇਹ ਕਤਲ ਦੀਆਂ ਵਾਰਦਾਤਾਂ ਵਾਪਰੀਆਂ ਹਨ। ਇਸ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਐਵਰੇਜ ਦੇ ਮੁਤਾਬਿਕ ਪਿਛਲੇ ਸਾਲਾਂ ਨਾਲੋਂ ਇਹ ਅੰਕੜਾ ਘੱਟ ਹੈ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਗੈਂਗਸਟਰ, ਕ੍ਰਾਈਮ ‘ਤੇ ਲਗਾਮ ਲਗਾਈ ਗਈ ਹੈ। 515 ਗੈਂਗਸਟਰ ਹੁਣ ਤੱਕ ਗ੍ਰਿਫ਼ਤਾਰ ਹੋ ਚੁੱਕੇ ਹਨ।

ਡੀਜੀਪੀ ਵੀਕੇ ਭੰਵਰਾ ਨੇ ਕਿਹਾ ਕਿ ਕਤਲ ਦੇ 158 ਕੇਸਾਂ ਵਿੱਚੋਂ ਛੇ ਕੁੱਲ ਕੇਸਾਂ ਵਿੱਚ ਗੈਂਗਸਟਰਵਾਦ ਸ਼ਾਮਲ ਹੈ ਅਤੇ ਸਾਰਿਆਂ ਨੂੰ ਟਰੇਸ ਕਰ ਲਿਆ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਵਿੱਚ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਨ੍ਹਾਂ ਵਿੱਚੋਂ 7 ਵਾਹਨ ਅਤੇ 7 ਪਿਸਤੌਲ ਬਰਾਮਦ ਕੀਤੇ ਗਏ ਹਨ।

ਵੀਕੇ ਭੰਵਰਾ ਨੇ ਇਹ ਵੀ ਦਾਅਵਾ ਕੀਤਾ ਕਿ ਕੁੱਲ 545 ਗੈਂਗਸਟਰਾਂ ਦੀ ਸ਼੍ਰੇਣੀ (ਏ, ਬੀ ਅਤੇ ਸੀ) ਵਜੋਂ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 515 ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਸੂਬੇ ਵਿੱਚ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਨੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਹੈ। ਗੈਂਗਸਟਰਾਂ ਖਿਲਾਫ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...