October 23, 2026, 11:59 pm
----------- Advertisement -----------
HomeNewsLatest Newsਏਲੋਨ ਮਸਕ ਟਵਿੱਟਰ ਦੇ ਬੋਰਡ 'ਚ ਨਹੀਂ ਹੋਣਗੇ ਸ਼ਾਮਿਲ

ਏਲੋਨ ਮਸਕ ਟਵਿੱਟਰ ਦੇ ਬੋਰਡ ‘ਚ ਨਹੀਂ ਹੋਣਗੇ ਸ਼ਾਮਿਲ

Published on

----------- Advertisement -----------

ਟੇਸਲਾ ਦੇ ਸੀਈਓ ਅਤੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਏਲੋਨ ਮਸਕ ਨੇ ਕੁਝ ਦਿਨ ਪਹਿਲਾ ਹੀ ਮਾਈਕ੍ਰੋ-ਬਲੌਗਿੰਗ ਸਾਈਟ ਟਵਿੱਟਰ ਇੰਕ. ਵਿੱਚ 9.2 ਪ੍ਰਤੀਸ਼ਤ ਹਿੱਸੇਦਾਰੀ ਖਰੀਦੀ ਸੀ ਅਤੇ ਇਸ ਤੋਂ ਬਾਅਦ ਐਲੋਨ ਮਸਕ ਦੇ ਟਵਿੱਟਰ ਦੇ ਬੋਰਡ ਵਿੱਚ ਸ਼ਾਮਲ ਹੋਣ ਦੀਆ ਖ਼ਬਰਾਂ ਸਾਹਮਣੇ ਆਈਆਂ ਸਨ। ਟਵਿਟਰ ਦੇ ਸੀਈਓ ਪਰਾਗ ਅਗਰਵਾਲ ਨੇ ਹੁਣ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਏਲੋਨ ਮਸਕ ਟਵਿਟਰ ਦੇ ਬੋਰਡ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ।
ਪਰਾਗ ਅਗਰਵਾਲ ਨੇ ਆਪਣੇ ਟਵੀਟ ‘ਚ ਕਿਹਾ ਕਿ ਮਸਕ ਨੇ ਟਵਿੱਟਰ ਦੇ ਬੋਰਡ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ, ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਏਲੋਨ ਮਸਕ ਨੇ ਟਵਿਟਰ ਦੇ ਬੋਰਡ ‘ਚ ਸ਼ਾਮਲ ਹੋਣ ਤੋਂ ਇਨਕਾਰ ਕਿਉਂ ਕੀਤਾ ਹੈ। ਪਰਾਗ ਨੇ ਕਿਹਾ ਕਿ ਅਸੀਂ ਹਮੇਸ਼ਾ ਆਪਣੇ ਸ਼ੇਅਰਧਾਰਕਾਂ ਦੇ ਸੁਝਾਵਾਂ ਦੀ ਕਦਰ ਕਰਦੇ ਹਾਂ ਅਤੇ ਚਾਹੇ ਉਹ ਸਾਡੇ ਬੋਰਡ ‘ਚ ਹੋਣ ਜਾਂ ਨਾ। ਏਲੋਨ ਸਾਡਾ ਸਭ ਤੋਂ ਵੱਡਾ ਸ਼ੇਅਰਧਾਰਕ ਹੈ।
ਪਰਾਗ ਅਗਰਵਾਲ ਨੇ ਆਪਣੇ ਟਵੀਟ ‘ਚ ਕਿਹਾ, ‘ਬੋਰਡ ‘ਚ ਏਲੋਨ ਮਸਕ ਦੀ ਨਿਯੁਕਤੀ ਅਧਿਕਾਰਤ ਤੌਰ ‘ਤੇ 9 ਅਪ੍ਰੈਲ ਤੋਂ ਲਾਗੂ ਹੋਣੀ ਸੀ, ਪਰ ਐਲਨ ਨੇ ਉਸੇ ਦਿਨ ਸਵੇਰੇ ਕਿਹਾ ਕਿ ਉਹ ਹੁਣ ਬੋਰਡ ‘ਚ ਨਹੀਂ ਰਹਿਣਗੇ। ਅਸੀਂ ਇਹ ਵੀ ਮੰਨਦੇ ਹਾਂ ਕਿ ਏਲੋਨ ਨੂੰ ਕੰਪਨੀ ਵਿੱਚ ਇੱਕ ਸਹਾਇਕ ਵਜੋਂ ਰੱਖਿਆ ਗਿਆ ਸੀ, ਜਿੱਥੇ ਉਸਨੇ ਸਾਰੇ ਬੋਰਡ ਮੈਂਬਰਾਂ ਵਾਂਗ ਕੰਪਨੀ ਅਤੇ ਸਾਡੇ ਸਾਰੇ ਸ਼ੇਅਰਧਾਰਕਾਂ ਦੇ ਸਰਵੋਤਮ ਹਿੱਤ ਵਿੱਚ ਕੰਮ ਕਰਨਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...