June 29, 2026, 4:45 pm
----------- Advertisement -----------
HomeNewsHealthਐਸ .ਏ .ਐਸ ਨਗਰ: ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ...

ਐਸ .ਏ .ਐਸ ਨਗਰ: ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ

Published on

----------- Advertisement -----------

ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ : ਸਿਵਲ ਸਰਜਨ

ਜ਼ਿਆਦਾ ਪਾਣੀ ਪੀਉ, ਤਿੱਖੀ ਧੁੱਪ ਸਮੇਂ ਬਾਹਰ ਜਾਣ ਤੋਂ ਬਚੋ

ਐਸ .ਏ .ਐਸ ਨਗਰ,11 ਅਪ੍ਰੈਲ : ਜ਼ਿਲ੍ਹਾ ਸਿਹਤ ਵਿਭਾਗ ਨੇ ਸਖ਼ਤ ਗਰਮੀ ਨੂੰ ਵੇਖਦਿਆਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਇਸ ਵਾਰ ਗਰਮੀ ਦਾ ਮੌਸਮ ਮੁਕਾਬਲਤਨ ਛੇਤੀ ਸ਼ੁਰੂ ਹੋ ਗਿਆ ਹੈ ਅਤੇ ਅਗਲੇ ਦੋ-ਤਿੰਨ ਮਹੀਨਿਆਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਅਪਣੇ ਆਪ ਦਾ ਗਰਮੀ ਤੋਂ ਬਚਾਅ ਕੀਤਾ ਜਾਵੇ। ਡਾ. ਭਾਰਦਵਾਜ ਨੇ ਦਸਿਆ ਕਿ ਗਰਮੀ ਅਤੇ ਲੂ ਦਾ ਅਸਰ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਬੱਚਿਆਂ ’ਤੇ ਜ਼ਿਆਦਾ ਹੋ ਸਕਦਾ ਹੈ, ਇਸ ਲਈ ਗਰਮੀ ਤੋਂ ਬਚਣ ਦੇ ਉਪਾਅ ਕਰਨ ਦੀ ਲੋੜ ਹੈ। ਉਨ੍ਹਾਂ ਦਸਿਆ ਕਿ ਜਿਨ੍ਹਾਂ ਲੋਕਾਂ ’ਤੇ ਗਰਮੀ ਜਾਂ ਲੂ ਦਾ ਅਸਰ ਜ਼ਿਆਦਾ ਹੋ ਸਕਦਾ ਹੈ, ਉਨ੍ਹਾਂ ਵਿਚ ਗਰਭਵਤੀ ਔਰਤਾਂ, ਮਜ਼ਦੂਰ, ਕਿਸਾਨ ਜਾਂ ਖੁਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਲੋਕ, ਬੇਘਰੇ, ਸੜਕਾਂ ਕੰਢੇ ਜਾਂ ਫ਼ੁਟਪਾਥਾਂ ’ਤੇ ਰਹਿਣ ਵਾਲੇ ਲੋਕ, ਗਰਮ ਵਾਤਾਵਰਣ ਵਿਚ ਸਖ਼ਤ ਮਿਹਨਤ ਕਰਨ ਵਾਲੇ ਲੋਕ ਜਾਂ ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀ ਸ਼ਾਮਲ ਹਨ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ।
ਡਾ. ਆਦਰਸ਼ਪਾਲ ਨੇ ਕਿਹਾ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਲੂ ਦੇ ਲੱਛਣਾਂ ਬਾਰੇ ਤਫ਼ਸੀਲ ਨਾਲ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ, ਬੁੱਢਿਆਂ ਤੇ ਗਰਭਵਤੀ ਔਰਤਾਂ ਨੂੰ ਲੂ ਲੱਗਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ।

ਇਹ ਕਰੋ
ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਟੋਪੀ ਪਾਉ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ।

ਇਹ ਨਾ ਕਰੋ
ਆਮ ਤੌਰ ’ਤੇ ਸਵੇਰੇ 11 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ ਬਾਹਰ ਜਾਣ ਤੋਂ ਬਚੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ ਦਾ ਸੇਵਨ ਨਾ ਕਰੋ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...