June 9, 2026, 7:39 pm
----------- Advertisement -----------
HomeNewsBreaking Newsਡਵੀਜ਼ਨਲ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ...

ਡਵੀਜ਼ਨਲ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦਾ ਸੱਦਾ

Published on

----------- Advertisement -----------
  • ਮੁੱਖ ਮੰਤਰੀ ਭਗਵੰਤ ਮਾਨ ਦੀ ਝੋਨੇ ਦੀ ਸਿੱਧੀ ਬਿਜਾਈ ਵਾਲੀ ਪ੍ਰੇਰਨਾਤਮਕ ਸੋਚ ਨੂੰ ਹਰ ਕਿਸਾਨ ਤੱਕ ਪਹੰਚਾਉਣ ਦੀ ਲੋੜ: ਚੰਦਰ ਗੈਂਦ
  • ਵਾਤਾਵਾਰਣ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲੋਕ ਲਹਿਰ ਚਲਾਉਣ ਦਾ ਸੱਦਾ
  • ਜਿ਼ਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਡਵੀਜ਼ਨਲ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਨੇ ਉਦਘਾਟਨੀ ਸੈਸ਼ਨ ਵਿੱਚ ਕੀਤੀ ਸਿ਼ਰਕਤ

ਸੰਗਰੂਰ, 11 ਅਪ੍ਰੈਲ: ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਅੱਜ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਝੋਨੇ ਦੀ ਪਨੀਰੀ ਦੀ ਬਿਜਾਈ ਲਈ ਰਵਾਇਤੀ ਢੰਗ ਨਾਲ ਬਿਜਾਈ ਕਰਨ ਦੀ ਬਜਾਏ ਵੱਟਾਂ ਪਾ ਕੇ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪੰਜਾਹ ਫੀਸਦੀ ਤੱਕ ਪਾਣੀ ਦੀ ਬੱਚਤ ਹੋਵੇਗੀ, ਸਗੋਂ ਝਾੜ ਵਧਾਉਣ ਅਤੇ ਲਾਗਤ ਖਰਚੇ ਘਟਾਉਣ ਵਿੱਚ ਵੀ ਮਦਦ ਮਿਲੇਗੀ। ਡਵੀਜ਼ਨਲ ਕਮਿਸ਼ਨਰ ਗੈਂਦ, ਖੇਤੀਬਾੜੀ ਵਿਭਾਗ ਦੇ ਪ੍ਰਬੰਧਾਂ ਹੇਠ ਆਯੋਜਿਤ ਜਿ਼ਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੇ ਉਦਘਾਟਨੀ ਸੈਸ਼ਨ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸਿ਼ਰਕਤ ਕਰਨ ਲਈ ਪਹੰਚੇ ਸਨ।ਉਨ੍ਹਾਂ ਇਸ ਮੌਕੇ ਅਗਾਂਹਵਧੂ ਕਿਸਾਨ ਕ੍ਰਿਸ਼ੀ ਕਰਮਨ ਐਵਾਰਡੀ ਸੁਰਜੀਤ ਸਿੰਘ ਸਾਧੂਗੜ੍ਹ ਦੁਆਰਾ ਸਿੱਧੀ ਬਿਜਾਈ ਦੇ ਖੇਤਰ ਵਿੱਚ ਹਾਸਲ ਕੀਤੀਆਂ ਉਪਲਬਧੀਆਂ ਦੀ ਸੂਚੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੱਜ ਸਮੇਂ ਦੀ ਲੋੜ ਮੁਤਾਬਕ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਖੇਤਾਂ ਵਿੱਚ ਪਾਣੀ ਖੜ੍ਹਾ ਕੀਤੇ ਬਿਨਾਂ ਝੋਨੇ ਦੀ ਸਿੱਧੀ ਬਿਜਾਈ ਖੇਤਾਂ ਵਿੱਚ ਕਰਨ ਦੀ ਲੋੜ ਹੈ ਤਾਂ ਜੋ ਜੀਵਨ ਲਈ ਬੇਹੱਦ ਕੀਮਤੀ ਸੋਮਾ ਪਾਣੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਆਸਾਨੀ ਨਾਲ ਉਪਲਬਧ ਰਹਿ ਸਕੇ।


ਡਵੀਜ਼ਨਲ ਕਮਿਸ਼ਨਰ ਗੈਂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਵੀ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦੀ ਲੋੜ ਲਈ ਪ੍ਰੇਰਿਆ ਗਿਆ ਹੈ ਅਤੇ ਮੁੱਖ ਮੰਤਰੀ ਦੀ ਇਸ ਸੋਚ ਨੂੰ ਹਰ ਕਿਸਾਨ ਤੱਕ ਪਹੰੁਚਾਉਣ ਦੀ ਲੋੜ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਵਿੱਚ ਹਰ ਨਾਗਰਿਕ ਆਪਣਾ ਯੋਗਦਾਨ ਪਾ ਸਕੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਅਤੇ ਪਾਣੀ ਦੀ ਸੰਭਾਲ ਲਈ ਲੋਕ ਲਹਿਰ ਚਲਾਉਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਮੁੱਦਿਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਹੀ ਸਾਡੇ ਭਵਿੱਖ ਨੂੰ ਸੁਰੱਖਿਅਤ ਰੱਖ ਸਕਦੀ ਹੈ। ਚੰਦਰ ਗੈਂਦ ਨੇ ਦੱਸਿਆ ਕਿ ਉਨ੍ਹਾਂ ਦੀ ਕੁਝ ਦਿਨ ਪਹਿਲਾਂ ਫ਼ਤਿਹਗੜ੍ਹ ਸਾਹਿਬ ਵਿਖੇ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ ਨਾਲ ਮੁਲਾਕਾਤ ਹੋਈ ਸੀ, ਜਿਨ੍ਹਾਂ ਨੇ ਆਧੁਨਿਕ ਖੇਤੀ ਤਕਨੀਕਾਂ ਰਾਹੀਂ ਪਾਣੀ ਬਚਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਬਚਾਉਣ ਦੇ ਕਾਮਯਾਬ ਤਰੀਕੇ ਦੱਸੇ।

ਉਨ੍ਹਾਂ ਦੱਸਿਆ ਕਿ ਇਸ ਕਿਸਾਨ ਨੇ ਸਿੱਧੀ ਬਿਜਾਈ ਦਾ ਸੰਕਲਪ ਲਿਆ ਹੈ ਜਿਸਦੇ ਤਹਿਤ ਖੇਤਾਂ ਵਿੱਚ ਪਾਣੀ ਖੜ੍ਹਾ ਕੀਤੇ ਬਿਨਾਂ ਝੋਨੇ ਦੀ ਸਿੱਧੀ ਬਿਜਾਈ ਖੇਤਾਂ ਵਿੱਚ ਕੀਤੀ ਜਾਂਦੀ ਹੈ।ਡਵੀਜ਼ਨਲ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਅਗਾਂਹਵਧੂ ਕਿਸਾਨਾਂ ਵੱਲੋਂ ਅਪਣਾਏ ਗਏ ਇਨ੍ਸੀਟੂ ਪ੍ਰਬੰਧਨ ਅਭਿਆਸਾਂ ਨੂੰ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਸਾਰੇ ਜ਼ਿਲ੍ਹਿਆਂ ਦੀਆਂ ਅਨਾਜ ਮੰਡੀਆਂ ਵਿੱਚ ਵੱਡੀਆਂ ਡਿਸਪਲੇ ਸਕਰੀਨਾਂ ੋਤੇ ਪ੍ਰਦਰਸ਼ਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਇਨ੍ਹਾਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਦਾ ਉਦੇਸ਼ ਕਿਸਾਨਾਂ ਨੂੰ ਅਗਾਂਹਵਧੂ ਕਿਸਾਨਾਂ ਦੇ ਮਾਰਗ ੋਤੇ ਚੱਲਣ ਲਈ ਜਾਗਰੂਕ ਕਰਨਾ ਹੈ, ਜਿਸ ਨਾਲ ਪਾਣੀ ਦੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ।
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਿੱਚ ਸਹਾਈ ਹੋਣ ਵਾਲੀਆਂ ਖੇਤੀ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਿ਼ਲ੍ਹਾ ਸੰਗਰੂਰ ਵਿਖੇ ਕਿਸਾਨਾਂ ਅਤੇ ਖੇਤੀਬਾੜੀ ਦੀ ਬਿਹਤਰੀ ਲਈ ਜਿ਼ਲ੍ਹਾ ਪ੍ਰਸ਼ਾਸਨ ਹਮੇਸ਼ਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋ ਕਰਨ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਕ੍ਰਿਸ਼ੀ ਕਰਮਨ ਐਵਾਰਡੀ ਕਿਸਾਨ ਸੁਰਜੀਤ ਸਿੰਘ ਅਤੇ ਉਸਦੇ ਸਪੁੱਤਰ ਅਮਰਿੰਦਰ ਸਿੰਘ ਨੇ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਇਸ ਤਕਨੀਕ ਨਾਲ ਝਾੜ ਵਧਾਉਣ ਦੀ ਗਾਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਕਨੀਕ ਇੱਕ ਬੇਹੱਦ ਲਾਹੇਵੰਦ ਹੈ ਜੋ ਪਾਣੀ ਦੀ ਖਪਤ ਅਤੇ ਲਾਗਤ ਖਰਚਿਆਂ ਨੂੰ ਘਟਾਏਗੀ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਵੀ ਸਹਾਈ ਹੋਵੇਗੀ।ਸਮਾਗਮ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਵਰਗੀਆਂ ਤਕਨੀਕਾਂ ਦੀ ਵੀਡੀਓ ਵੀ ਦਿਖਾਈ ਗਈ।
ਡਵੀਜ਼ਨਲ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੁਆਰਾ ਲਗਾਈ ਪ੍ਰਦਰਸ਼ਨੀ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਜ਼ਿਲ੍ਹਾ ਸਿਖਲਾਈ ਅਫਸਰ ਡਾ. ਸਤਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ, ਇੰਚਾਰਜ ਕੇ ਵੀ ਕੇ ਮਨਦੀਪ ਸਿੰਘ ਵੀ ਹਾਜ਼ਰ ਸਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...