September 19, 2026, 11:09 pm
----------- Advertisement -----------
HomeNewsEntertainmentਅੱਜ ਸੱਤ ਫੇਰੇ ਲੈਣਗੇ ਆਲੀਆ ਅਤੇ ਰਣਬੀਰ , ਨੀਤੂ ਕਪੂਰ ਨੇ ਖ਼ੁਦ...

ਅੱਜ ਸੱਤ ਫੇਰੇ ਲੈਣਗੇ ਆਲੀਆ ਅਤੇ ਰਣਬੀਰ , ਨੀਤੂ ਕਪੂਰ ਨੇ ਖ਼ੁਦ ਕੀਤੀ ਪੁਸ਼ਟੀ

Published on

----------- Advertisement -----------

ਆਲੀਆ ਭੱਟ ਅਤੇ ਰਣਬੀਰ ਕਪੂਰ ਇਸ ਸਮੇਂ ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਹਨ। ਦੋਵੇਂ ਕਾਫੀ ਸਮੇਂ ਤੋਂ ਰਿਲੇਸ਼ਨਸ਼ਿਪ ‘ਚ ਸਨ। ਫੈਨਜ਼ ਨੂੰ ਉਨ੍ਹਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਹੈ, ਹੁਣ ਪ੍ਰਸ਼ੰਸਕਾਂ ਦਾ ਇਹ ਇੰਤਜ਼ਾਰ ਖਤਮ ਹੋਣ ਵਾਲਾ ਹੈ। ਆਲੀਆ ਭੱਟ ਅਤੇ ਰਣਬੀਰ ਕਪੂਰ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹਨ। ਦੋਵਾਂ ਦੇ ਪ੍ਰੀ-ਵੈਡਿੰਗ ਫੰਕਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਗਏ ਸਨ। ਹਾਲਾਂਕਿ ਕਪੂਰ ਪਰਿਵਾਰ ਨੇ ਇਸ ਵਿਆਹ ਨੂੰ ਗੁਪਤ ਰੱਖਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਖਾਸ ਕਰਕੇ ਰਣਬੀਰ ਕਪੂਰ ਦੀ ਮਾਂ ਨੀਤੂ ਕਪੂਰ ਸ਼ੁਰੂ ਤੋਂ ਹੀ ਵਿਆਹ ਬਾਰੇ ਗੱਲ ਕਰਨ ਤੋਂ ਬਚਦੀ ਰਹੀ ਹੈ ਪਰ ਹੁਣ ਉਨ੍ਹਾਂ ਨੇ ਰਣਬੀਰ ਅਤੇ ਆਲੀਆ ਦੇ ਵਿਆਹ ‘ਤੇ ਵੀ ਮੋਹਰ ਲਗਾ ਦਿੱਤੀ ਹੈ ਅਤੇ ਵਿਆਹ ਦੀ ਅੰਤਿਮ ਤਰੀਕ ਵੀ ਦੱਸ ਦਿੱਤੀ ਹੈ।

“>

A post shared by Viral Bhayani (@viralbhayani)

ਨੀਤੂ ਨੇ ਮਹਿੰਦੀ ਸੈਰੇਮਨੀ ਤੋਂ ਬਾਅਦ ਪਾਪਰਾਜ਼ੀ ਨਾਲ ਗੱਲਬਾਤ ਕੀਤੀ। ਇਸ ਦੌਰਾਨ ਅਭਿਨੇਤਰੀ ਨੇ ਪਾਪਰਾਜ਼ੀ ਦੇ ਸਾਹਮਣੇ ਆਪਣੀ ਨੂੰਹ ਆਲੀਆ ਦੀ ਤਾਰੀਫ ਕੀਤੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਵਿਆਹ ਦੀ ਤਰੀਕ ਦੀ ਪੁਸ਼ਟੀ ਵੀ ਕੀਤੀ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਰਣਬੀਰ ਦੀ ਵੱਡੀ ਭੈਣ ਰਿਧੀਮਾ ਅਤੇ ਨੀਤੂ ਕਪੂਰ ਫੰਕਸ਼ਨ ਲਈ ਪੂਰੀ ਤਰ੍ਹਾਂ ਤਿਆਰ ਨਜ਼ਰ ਆ ਰਹੇ ਹਨ। ਪਾਪਰਾਜ਼ੀ ਦੇ ਸਵਾਲ ‘ਤੇ ਨੀਤੂ ਕਪੂਰ ਕਹਿੰਦੀ ਹੈ, ਮੈਂ ਆਲੀਆ ਬਾਰੇ ਕੀ ਕਹਾਂ, ਉਹ ਸਭ ਤੋਂ ਵਧੀਆ ਹੈ। ਇਸ ਮੌਕੇ ਰਿਧੀਮਾ ਵੀ ਆਪਣੀ ਹੋਣ ਵਾਲੀ ਭਾਬੀ ਦੀ ਤਾਰੀਫ ਕਰਦੀ ਨਜ਼ਰ ਆਈ। ਰਿਧੀਮਾ ਨੇ ਆਲੀਆ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਆਲੀਆ ਗੁੱਡੀ ਵਾਂਗ ਪਿਆਰੀ ਹੈ।

ਇੰਸਟਾਗ੍ਰਾਮ ‘ਤੇ ਸਾਹਮਣੇ ਆਈ ਵੀਡੀਓ ‘ਚ ਨੀਤੂ ਕਪੂਰ ਵਿਆਹ ਦੀ ਤਰੀਕ ਦੱਸਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਪਾਪਰਾਜ਼ੀ ਕਹਿੰਦੇ ਹਨ ਕਿ ਹੁਣ ਦੱਸੋ ਵਿਆਹ ਕਦੋਂ ਹੈ। ਇਸ ਸਵਾਲ ‘ਤੇ ਨੀਤੂ ਕਪੂਰ ਦਾ ਕਹਿਣਾ ਹੈ ਕਿ ਕੱਲ੍ਹ… ਰਣਬੀਰ ਦੀ ਭੈਣ ਰਿਧੀਮਾ ਵੀ ਕਹਿੰਦੀ ਹੈ, ‘ਕੱਲ੍ਹ ਵਿਆਹ ਹੈ।’ ਹੁਣ ਨੀਤੂ ਕਪੂਰ ਅਤੇ ਰਿਧੀਮਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਰਣਬੀਰ ਕਪੂਰ ਅਤੇ ਆਲੀਆ ਭੱਟ ਅੱਜ ਯਾਨੀ 14 ਅਪ੍ਰੈਲ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...