June 11, 2026, 11:04 pm
----------- Advertisement -----------
HomeNewsBreaking NewsMSP ’ਤੇ ਕਮੇਟੀ ਬਣਾਉਣ ਨੂੰ ਲੈ ਕੇ ਕਿਸਾਨਾਂ ਨੇ ਅਜੇ ਤੱਕ ਨਹੀਂ...

MSP ’ਤੇ ਕਮੇਟੀ ਬਣਾਉਣ ਨੂੰ ਲੈ ਕੇ ਕਿਸਾਨਾਂ ਨੇ ਅਜੇ ਤੱਕ ਨਹੀਂ ਦਿੱਤੇ ਨਾਂਅ – ਖੇਤੀਬਾੜੀ ਮੰਤਰੀ ਤੋਮਰ

Published on

----------- Advertisement -----------

ਨਵੀਂ ਦਿੱਲੀ, 14 ਅਪ੍ਰੈਲ 2022 – ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਵੱਲੋਂ ਅਜੇ ਤੱਕ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਲੈ ਕੇ ਕਮੇਟੀ ਲਈ ਅਜੇ ਤੱਕ ਕਿਸਾਨਾਂ ਦੇ ਨਾਂਅ ਨਹੀਂ ਦਿੱਤੇ ਗਏ ਹਨ।

ਤੋਮਰ ਨੇ ਅੱਗੇ ਕਿਹਾ ਕਿ ਅਸੀਂ ਕਿਸਾਨ ਜਥੇਬੰਦੀਆਂ ਵਲੋਂ ਮੈਂਬਰਾਂ ਦੇ ਨਾਂਵਾਂ ਦੀ ਅਸੀਂ ਉਡੀਕ ਕਰ ਰਹੇ ਹਾਂ। ਇਕ ਪ੍ਰੋਗਰਾਮ ਮੌਕੇ ਤੋਮਰ ਨੇ ਕਿਹਾ, ‘‘ਅਸੀਂ ਐੱਮ. ਐੱਸ. ਪੀ. ’ਤੇ ਕਮੇਟੀ ਦੇ ਗਠਨ ਲਈ ਕਿਸਾਨ ਜਥੇਬੰਦੀਆਂ ਤੋਂ 2-3 ਮੈਂਬਰਾਂ ਦੇ ਨਾਂਅ ਮੰਗੇ ਸਨ। ਸਾਨੂੰ ਅਜੇ ਤੱਕ ਕੋਈ ਨਾਂਅ ਨਹੀਂ ਮਿਲਿਆ।’’

ਨਾਲ ਹੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਮੇਟੀ ਦੇ ਗਠਨ ’ਚ ਕੋਈ ਦੇਰੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੂੰ ਉਨ੍ਹਾਂ 2-3 ਮੈਂਬਰਾਂ ਦੇ ਨਾਂ ਮਿਲ ਜਾਣ ਮਗਰੋਂ ਛੇਤੀ ਹੀ ਐੱਮ. ਐੱਸ. ਪੀ. ’ਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਹ ਮੈਂਬਰ ਕਿਸਾਨ ਜਥੇਬੰਦੀਆਂ ਦੀ ਨੁਮਾਇੰਦਗੀ ਕਰਨਗੇ। ਐੱਮ. ਐੱਸ. ਪੀ. ’ਤੇ ਕਮੇਟੀ ਦੇ ਗਠਨ ਨੂੰ ਲੈ ਕੇ ਪਿਛਲੇ ਮਹੀਨੇ ਤੋਮਰ ਨੇ ਲੋਕ ਸਭਾ ’ਚ ਵੀ ਇਕ ਲਿਖਤੀ ਜਵਾਬ ’ਚ ਕਿਹਾ ਸੀ ਕਿ ਸਰਕਾਰ ਇਕ ਕਮੇਟੀ ਬਣਾਉਣ ਦੀ ਪ੍ਰਕਿਰਿਆ ’ਚ ਹੈ। ਇਸ ਕਮੇਟੀ ’ਚ ਕੇਂਦਰ ਸਰਕਾਰ, ਸੂਬਾ ਸਰਕਾਰਾਂ, ਕਿਸਾਨਾਂ, ਖੇਤੀਬਾੜੀ ਵਿਗਿਆਨਕਾਂ ਅਤੇ ਖੇਤੀ ਅਰਥਸ਼ਾਸਤਰੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

ਜ਼ਿਕਰਯੋਗ ਹੈ ਕਿ 3 ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਐੱਮ. ਐੱਸ. ਪੀ. ਸਿਸਟਮ ਨੂੰ ਹੋਰ ਵਧੇਰੇ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਲਈ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...