November 19, 2026, 1:40 pm
----------- Advertisement -----------
HomeNewsBreaking Newsਵਿਧਾਇਕਾ ਮਾਣੂੰਕੇ ਵੱਲੋਂ ਹਲਕੇ ਦੀਆਂ ਸਮੱਸਿਆਵਾਂ ਬਾਰੇ ਮੁੱਖ ਮੰਤਰੀ ਨਾਲ ਮੁਲਾਕਾਤ

ਵਿਧਾਇਕਾ ਮਾਣੂੰਕੇ ਵੱਲੋਂ ਹਲਕੇ ਦੀਆਂ ਸਮੱਸਿਆਵਾਂ ਬਾਰੇ ਮੁੱਖ ਮੰਤਰੀ ਨਾਲ ਮੁਲਾਕਾਤ

Published on

----------- Advertisement -----------
  • ਪੁਲਿਸ ਅੱਤਿਆਚਾਰ ਦੀ ਸ਼ਿਕਾਰ ਮ੍ਰਿਤਕ ਕੁਲਵੰਤ ਕੌਰ ਦਾ ਮਾਮਲਾ ਵੀ ਉਠਾਇਆ

ਚੰਡੀਗੜ੍ਹ, 14 ਅਪ੍ਰੈਲ 2022 – ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਹਲਕੇ ਦੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਬੀਬੀ ਸਰਵਜੀਤ ਕੌਰ ਮਾਣੂੰਕੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਜੀ ਕੋਲ ਜਗਰਾਉਂ ਹਲਕੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ੍ਰੀਦ ਸਬੰਧੀ, ਮੂੰਗੀ ਸਬੰਧੀ, ਮਾਈਨਿੰਗ ਸਬੰਧੀ, ਸੜਕਾਂ ਦੀ ਖਸਤਾ ਹਾਲਤ, ਜਗਰਾਉਂ ਸ਼ਹਿਰ ਦੇ ਸੀਵਰੇਜ ਅਤੇ ਪਾਣੀ ਦੀ ਨਿਕਾਸੀ ਆਦਿ ਤੋਂ ਇਲਾਵਾ ਹਲਕੇ ਦੀਆਂ ਹੋਰ ਸਮੱਸਿਆਵਾਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ ਉਹਨਾਂ ਦੇ ਹੱਲ ਲਈ ਗਰਾਂਟਾਂ ਜਾਰੀ ਕਰਨ ਦੀ ਮੰਗ ਵੀ ਕੀਤੀ ਹੈ, ਤਾਂ ਜੋ ਜਗਰਾਉਂ ਹਲਕੇ ਦੀ ਰੂਪ ਰੇਖਾ ਬਦਲਕੇ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਸਕੇ।

ਉਹਨਾਂ ਦੱਸਿਆ ਹਲਕੇ ਦੇ ਸਰਕਾਰੀ ਕਰਮਚਾਰੀਆਂ ਵੱਲੋਂ ਦਿੱਤੇ ਗਏ ਮੰਗ ਪੱਤਰ ਵੀ ਸਰਕਾਰ ਕੋਲ ਪਹੁੰਚਦੇ ਕੀਤੇ ਗਏ ਹਨ ਤਾਂ ਜੋ ਸਰਕਾਰੀ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਵੀ ਪਹਿਲ ਪੱਧਰ ਤੇ ਨਿਪਟਾਰਾ ਕਰਵਾਇਆ ਜਾ ਸਕੇ। ਵਿਧਾਇਕਾ ਮਾਣੂੰਕੇ ਨੇ ਹੋਰ ਦੱਸਿਆ ਕਿ ਜਗਰਾਉਂ ਹਲਕੇ ਦੇ ਪਿੰਡ ਰਸੂਲਪੁਰ ਦੀ ਲੜਕੀ ਕੁਲਵੰਤ ਕੌਰ, ਜੋ ਪਿਛਲੇ ਸਮੇਂ ਦੌਰਾਨ ਪੁਲਿਸ ਅੱਤਿਆਚਾਰ ਦਾ ਸ਼ਿਕਾਰ ਹੋ ਗਈ ਸੀ ਅਤੇ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਦਿਆਂ ਮੌਤ ਦੇ ਮੂੰਹ ਜਾ ਪਈ ਸੀ। ਹੁਣ ਉਸ ਦੇ ਪਰਿਵਾਰ ਅਤੇ ਬਿਰਧ ਮਾਤਾ ਸੁਰਿੰਦਰ ਕੌਰ ਵੱਲੋਂ ਵੱਖ ਵੱਖ ਸਮਾਜਿੱਕ ਜੱਥੇਬੰਦੀਆਂ ਰਾਹੀਂ ਧਰਨਾਂ ਲਗਾਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਬਿਰਧ ਮਾਤਾ ਵੱਲੋਂ ਪਿਛਲੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਖੂਨ ਨਾਲ ਖ਼ਤ ਲਿਖਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੂੰ ਸੌਂਪਿਆ ਗਿਆ ਸੀ। ਉਹ ਖ਼ਤ ਵਿਧਾਇਕਾ ਮਾਣੂੰਕੇ ਵੱਲੋਂ ਅੱਜ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਨੂੰ ਵੀ ਸੌਂਪਿਆ ਗਿਆ ਹੈ ਅਤੇ ਦੁਖੀ ਪਰਿਵਾਰ ਨੂੰ ਇਨਸਾਫ਼਼ ਦੇਣ ਲਈ ਵੀ ਮਾਮਲਾ ਉਠਾਇਆ ਹੈ। ਵਿਧਾਇਕਾ ਨੇ ਕਿਹਾ ਕਿ ਜਗਰਾਉਂ ਹਲਕੇ ਦੇ ਲੋਕਾਂ ਨੇ ਉਹਨਾਂ ਨੂੰ 40 ਹਜ਼ਾਰ ਦੇ ਲਗਭਗ ਵੱਡੀ ਲੀਡ ਦਿਵਾਕੇ ਦੂਜੀ ਵਾਰ ਵਿਧਾਨ ਸਭਾ ਵਿੱਚ ਭੇਜਿਆ ਹੈ ਅਤੇ ਉਹ ਹਲਕੇ ਦੇ ਲੋਕਾਂ ਦੀ ਧੀ ਬਣਕੇ ਸੇਵਾ ਕਰੇਗੀ ਅਤੇ ਹਰ ਇੱਕ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋ ਕੇ ਵਿਚਰੇਗੀ।

ਉਹਨਾਂ ਆਖਿਆ ਕਿ ਹਲਕੇ ਦੇ ਵਿਕਾਸ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਪ੍ਰਮੁੱਖ ਲੋੜਾਂ ਪੂਰੀਆਂ ਕਰਨ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਉਹਨਾਂ ਪ੍ਰੋਫੈਸਰ ਸੁਖਵਿੰਦਰ ਸਿੰਘ, ਅਮਰਦੀਪ ਸਿੰਘ ਟੂਰੇ, ਕੁਲਵਿੰਦਰ ਸਿੰਘ ਕਾਲਾ, ਪ੍ਰੀਤਮ ਸਿੰਘ ਅਖਾੜਾ, ਗੁਰਪ੍ਰੀਤ ਸਿੰਘ ਨੋਨੀ, ਸਰਪੰਚ ਗੁਰਨਾਮ ਸਿੰਘ ਭੈਣੀ, ਗੋਪੀ ਸ਼ਰਮਾਂ, ਸੋਨੀ ਕਾਉਂਕੇ, ਛਿੰਦਰਪਾਲ ਸਿੰਘ ਮੀਨੀਆਂ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਸਨੀ ਬੱਤਰਾ, ਹਿੰਮਤ ਵਰਮਾਂ ਆਦਿ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...