June 6, 2026, 6:43 am
----------- Advertisement -----------
HomeNewsLatest Newsਅਸ਼ਵਨੀ ਸ਼ਰਮਾ ਨੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ...

ਅਸ਼ਵਨੀ ਸ਼ਰਮਾ ਨੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Published on

----------- Advertisement -----------

ਚੰਡੀਗੜ੍ਹ : – ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਮ ਸ਼ਰਧਾਲੂ ਵਾਂਗ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਅਸ਼ਵਨੀ ਸ਼ਰਮਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਭਾਜਪਾ ਦਲਿਤ ਆਗੂ ਗੇਜਾ ਰਾਮ ਆਦਿ ਵੀ ਹਾਜ਼ਰ ਸਨ।
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਗੁਰੂ ਸਾਹਿਬ ਦੇ ਸਭ ਤੋਂ ਛੋਟੇ ਸਾਹਿਬਜ਼ਾਦੀਆਂ ਬਾਬਾ ਫਤਹਿ ਸਿੰਘ ਜੀ ਦੇ ਨਾਂ ‘ਤੇ ਇਸ ਦਾ ਨਾਂ ਫਤਿਹਗੜ੍ਹ ਸਾਹਿਬ ਰੱਖਿਆ ਗਿਆ ਹੈ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਚਰਨਾਂ ਛੋਹ ਪ੍ਰਾਪਤ ਮਹਾਨ ਸ਼ਹਾਦਤ ਦੀ ਪਵਿੱਤਰ ਧਰਤੀ ਫਤਹਿਗੜ੍ਹ ਸਾਹਿਬ ਸਾਡੇ ਸਾਰਿਆਂ ਲਈ ਬਹੁਤ ਹੀ ਵਡਮੁੱਲੀ ਅਤੇ ਸਤਿਕਾਰਯੋਗ ਹੈ। ਇਹ ਧਰਤੀ ਹਰ ਧਰਮ ਦੇ ਲੋਕਾਂ ਦੀ ਵੱਡੀ ਆਸਥਾ ਦਾ ਕੇਂਦਰ ਹੈ ਅਤੇ ਇੱਥੇ ਮੱਥਾ ਟੇਕ ਕੇ ਹਰ ਕੋਈ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ, ਜੋ ਕੀ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਹੈ। ਪ੍ਰਧਾਨ ਮੰਤਰੀ ਮੋਦੀ ਦੇ ਇਸ ਐਲਾਨ ਨਾਲ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਅਤੇ ਸਿੱਖ ਇਤਿਹਾਸ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਮਿਲੇਗੀ ਅਤੇ ਨੌਜਵਾਨ ਇਸ ਤੋਂ ਸਿੱਖ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...